ਪੰਜਾਬ ਸਰਕਾਰ ਵਲੋਂ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪ੍ਰਵਾਰ ਨੂੰ ਦਿਤੀ ਜਾਵੇਗੀ 1 ਕਰੋੜ ਰੁਪਏ ਸਹਾਇਤਾ ਰਾਸ਼ੀ
Published : Oct 23, 2023, 5:53 pm IST
Updated : Oct 23, 2023, 5:53 pm IST
SHARE ARTICLE
CM condoles death of martyr head constable Darshan Singh
CM condoles death of martyr head constable Darshan Singh

ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਦਾ ਬੀਮਾ ਦੇਣ ਦਾ ਐਲਾਨ

 

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: ਵਿਜੀਲੈਂਸ ਸਾਹਮਣੇ ਨਹੀਂ ਪੇਸ਼ ਹੋਏ ਮਨਪ੍ਰੀਤ ਬਾਦਲ; ਅਧਿਕਾਰੀਆਂ ਨੂੰ ਸੌਂਪਿਆ ਪਾਸਪੋਰਟ

ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰ ਦਰਸ਼ਨ ਸਿੰਘ ਬਰਨਾਲਾ ਵਿੱਚ ਆਪਣੀ ਡਿਊਟੀ ਨਿਉਂਦਿਆਂ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ ਇਸ ਦੋ ਕਰੋੜ ਰੁਪਏ ਦੀ ਵਿੱਤੀ ਇਮਦਾਦ ਵਿੱਚੋਂ ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ ਗ੍ਰੇਸ਼ੀਆ ਦੇ ਰੂਪ ਵਿੱਚ, ਜਦੋਂ ਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਬੈਂਕ ਵੱਲੋਂ ਬੀਮਾ ਦੇ ਰੂਪ ਵਿੱਚ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਬਹਾਲ ਰੱਖਣ ਲਈ ਪੰਜਾਬ ਦੇ ਸੂਰਬੀਰ ਯੋਧਿਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੇ ਸਤਿਕਾਰ ਵਜੋਂ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ 

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦਰਸ਼ਨ ਸਿੰਘ ਦੇ ਪਰਿਵਾਰ ਲਈ ਇਹ ਵਿੱਤੀ ਇਮਦਾਦ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਦਸਤਿਆਂ, ਅਰਧ ਸੈਨਿਕ ਬਲਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਜਿੱਥੇ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਯਕੀਨੀ ਬਣਾਏਗੀ, ਉੱਥੇ ਉਨ੍ਹਾਂ ਦਾ ਭਵਿੱਖ ਵੀ ਸੁਰੱਖਿਅਤ ਕਰੇਗੀ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement