
ਗ੍ਰਿਫ਼ਤਾਰੀ ਦੀ ਪੁਸ਼ਟੀ ਭਾਰਗਵ ਕੈਂਪ ਥਾਣੇ ਦੇ ਐਸ.ਆਈ. ਹਰਦੇਵ ਸਿੰਘ ਨੇ ਕੀਤੀ ਹੈ।
ਜਲੰਧਰ: ਜ਼ਿਲ੍ਹੇ ਦੇ ਭਾਰਗਵ ਕੈਂਪ ਥਾਣਾ ਖੇਤਰ 'ਚ ਦੋ ਬੱਚਿਆਂ ਦੇ ਪਿਤਾ ਨੇ ਇਕ 5ਵੀਂ ਜਮਾਤ ’ਚ ਪੜ੍ਹਦੀ ਬੱਚੀ ਨਾਲ ਬਲਾਤਕਾਰ ਕੀਤਾ। ਪੁਲਿਸ ਨੇ ਇਸ ਮਾਮਲੇ 'ਚ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਦੀ ਪਛਾਣ ਖੁਰਲਾ ਕਿੰਗਰਾ ਵਾਸੀ ਵੀਰਚੰਦਰ ਵਜੋਂ ਹੋਈ ਹੈ। ਗ੍ਰਿਫ਼ਤਾਰੀ ਦੀ ਪੁਸ਼ਟੀ ਭਾਰਗਵ ਕੈਂਪ ਥਾਣੇ ਦੇ ਐਸ.ਆਈ. ਹਰਦੇਵ ਸਿੰਘ ਨੇ ਕੀਤੀ ਹੈ।
ਇਹ ਵੀ ਪੜ੍ਹੋ: ਸਮਾਜਵਾਦੀ ਪਾਰਟੀ ਦੇ ਦਫਤਰ ਬਾਹਰ ਬੈਨਰ ਬਣਿਆ ਚਰਚਾ ਦਾ ਵਿਸ਼ਾ
ਮਾਡਲ ਹਾਊਸ ਦੀ ਰਹਿਣ ਵਾਲੀ ਇਕ ਔਰਤ ਨੇ ਦਸਿਆ ਕਿ ਉਹ ਇਕ ਫੈਕਟਰੀ ਵਿਚ ਕੰਮ ਕਰਦੀ ਹੈ ਅਤੇ ਉਸ ਦੇ 4 ਬੱਚੇ ਹਨ। ਉਸ ਦੀ ਧੀ 5ਵੀਂ ਜਮਾਤ ਵਿਚ ਪੜ੍ਹਦੀ ਹੈ। ਹਰ ਰੋਜ਼ ਦੀ ਤਰ੍ਹਾਂ ਧੀ ਸਕੂਲ ਗਈ ਹੋਈ ਸੀ। ਸ਼ਾਮ 5 ਵਜੇ ਤਕ ਜਦੋਂ ਉਹ ਵਾਪਸ ਨਾ ਆਈ ਤਾਂ ਉਸ ਦੀ ਭਾਲ ਸ਼ੁਰੂ ਕਰ ਦਿਤੀ ਗਈ। ਸਕੂਲ ਜਾ ਕੇ ਪਤਾ ਲੱਗਿਆ ਕਿ ਬੱਚੀ ਛੁੱਟੀ ਤੋਂ ਬਾਅਦ ਹੀ ਸਕੂਲੋਂ ਨਿਕਲ ਗਈ ਸੀ। ਇਸ ਤੋਂ ਬਾਅਦ ਉਸ ਨੇ ਰਸਤੇ 'ਚ ਲੋਕਾਂ ਤੋਂ ਪੁਛਗਿਛ ਕਰਨੀ ਸ਼ੁਰੂ ਕਰ ਦਿਤੀ। ਉਨ੍ਹਾਂ ਨੂੰ ਪਤਾ ਲੱਗਿਆ ਕਿ ਲੜਕੀ ਨੂੰ ਹੇਅਰ ਡ੍ਰੈਸਰ ਦੀ ਦੁਕਾਨ 'ਤੇ ਕੰਮ ਕਰਨ ਵਾਲਾ ਵਿਅਕਤੀ ਵਰਗਲਾ ਕੇ ਲੈ ਗਿਆ ਹੈ।
ਇਹ ਵੀ ਪੜ੍ਹੋ: ਖੇਡ ਮੰਤਰੀ ਮੀਤ ਹੇਅਰ ਵਲੋਂ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਮੁਲਜ਼ਮ ਨੇ ਮੁੱਢਲੀ ਪੁਛਗਿਛ ਦੌਰਾਨ ਮੰਨਿਆ ਕਿ ਉਹ ਲੜਕੀ ਨੂੰ ਸਾਈਕਲ ’ਤੇ ਤਿਲਕ ਨਗਰ ਲੈ ਗਿਆ ਸੀ। ਜਿਥੇ ਉਸ ਨੇ ਖਾਲੀ ਥਾਂ 'ਤੇ ਲੜਕੀ ਨਾਲ ਗਲਤ ਹਰਕਤਾਂ ਕੀਤੀਆਂ। ਇਸ ਤੋਂ ਬਾਅਦ ਔਰਤ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਪੁਲਿਸ ਨੇ ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 376 ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ। ਜਲਦ ਹੀ ਪੁਲਿਸ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਲਵੇਗੀ।