ਮੁਹਾਲੀ ਤੋਂ ਗੈਂਗਸਟਰ ਲਾਰੈਂਸ ਦੇ ਚਾਰ ਸਾਥੀ ਗ੍ਰਿਫਤਾਰ, ਪਿਸਤੌਲ ਤੇ ਕਾਰਤੂਸ ਹੋਏ ਬਰਾਮਦ

By : GAGANDEEP

Published : Oct 23, 2023, 12:24 pm IST
Updated : Oct 23, 2023, 12:24 pm IST
SHARE ARTICLE
PHOTO
PHOTO

ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ

 

ਮੁਹਾਲੀ: ਮੁਹਾਲੀ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਜ਼ੀਰਕਪੁਰ ਤੋਂ ਗੈਂਗਸਟਰ ਲਾਰੈਂਸ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ .32 ਬੋਰ ਦਾ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਹ ਤਿਉਹਾਰਾਂ ਤੋਂ ਪਹਿਲਾਂ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਕਰਨ ਵਾਲੇ ਸਨ। ਪੁਲਿਸ ਨੇ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ: ਬਠਿੰਡਾ ਵਿੱਚ 78% ਧਰਤੀ ਹੇਠਲਾ ਪਾਣੀ ਮਨੁੱਖੀ ਵਰਤੋਂ ਲਈ ਨਹੀਂ ਹੈ ਯੋਗ: ਅਧਿਐਨ

ਮੁਹਾਲੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਸ਼ੀ ਇਲਾਕੇ 'ਚ ਨਜਾਇਜ਼ ਹਥਿਆਰ ਲੈ ਕੇ ਘੁੰਮ ਰਹੇ ਹਨ ਅਤੇ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਚਾਰੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਮੁਲਜ਼ਮਾਂ ਦੀ ਪਛਾਣ ਸੁਪਰੀਮ ਸਿੰਘ ਉਰਫ ਪ੍ਰੀਤ ਵਾਸੀ ਫਤਿਹਗੜ੍ਹ ਸਾਹਿਬ, ਅਰਮਾਨਦੀਪ ਸਿੰਘ ਉਰਫ ਅਰਮਾਨ ਵਾਸੀ ਅੰਮ੍ਰਿਤਸਰ, ਜਸਵੀਰ ਸਿੰਘ ਵਾਸੀ ਅਜਨਾਲਾ ਅਤੇ ਹਰਦੀਪ ਸਿੰਘ ਵਾਸੀ ਜ਼ੀਰਕਪੁਰ, ਮੁਹਾਲੀ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਪਤਾ ਲੱਗਾ ਹੈ ਕਿ ਚਾਰੇ ਮੁਲਜ਼ਮਾਂ ਨੂੰ ਲਾਰੈਂਸ ਗੈਂਗ ਦੇ ਖਾਸ ਗੈਂਗਸਟਰ ਤਰਸੇਮ ਸਿੰਘ ਵਲੋਂ ਹਦਾਇਤਾਂ ਦਿਤੀਆਂ ਗਈਆਂ ਸਨ। ਉਹ ਮੂਲ ਰੂਪ ਵਿਚ ਫਾਜ਼ਿਲਕਾ, ਪੰਜਾਬ ਦਾ ਰਹਿਣ ਵਾਲਾ ਹੈ। ਇਸ ਸਮੇਂ ਉਹ ਵਿਦੇਸ਼ ਵਿਚ ਕੈਨੇਡਾ ਵਿੱਚ ਰਹਿ ਰਿਹਾ ਹੈ। ਉਸ ਦੇ ਕਹਿਣ 'ਤੇ ਹੀ ਉਨ੍ਹਾਂ ਨੇ ਕੋਈ ਵੱਡਾ ਅਪਰਾਧ ਕਰਨਾ ਸੀ।

ਇਹ ਵੀ ਪੜ੍ਹੋ:ਟਰੱਕ ਹੇਠਾਂ ਆਇਆ ਮੋਟਰਸਾਈਕਲ ਸਵਾਰ, ਮੌਕੇ 'ਤੇ ਹੀ ਹੋਈ ਮੌਤ

ਜ਼ੀਰਕਪੁਰ ਪੁਲਿਸ ਨੇ ਮੀਤ ਬਾਊਂਸਰ ਦੇ ਕਤਲ ਵਿਚ ਸ਼ਾਮਲ ਲਾਰੈਂਸ ਗੈਂਗ ਦੇ ਸਰਗਨਾ ਟੋਪੀ ਨੂੰ ਗਾਜ਼ੀਪੁਰ ਰੋਡ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਮੁਲਜ਼ਮ ਕੋਲੋਂ ਇਕ .30 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਇਹ ਗੈਂਗਸਟਰ ਲਾਰੈਂਸ ਲਈ ਕੰਮ ਕਰਦਾ ਹੈ। ਮੁਲਜ਼ਮ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਕੇਸ ਦਰਜ ਹਨ। ਪੁਲਿਸ ਉਸ ਨੂੰ ਗ੍ਰਿਫਤਾਰ ਕਰਕੇ ਕਈ ਥਾਵਾਂ 'ਤੇ ਭਾਲ ਲਈ ਲੈ ਗਈ। ਇਸ ਦੌਰਾਨ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਭੱਜਣ ਦੀ ਕੋਸ਼ਿਸ਼ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਫਰੈਕਚਰ ਹੋ ਗਈ। ਪੁਲਿਲ ਨੇ ਉਸ ਨੂੰ ਹੁਣੇ ਹੀ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਹਾਲੇ ਤੱਕ ਉਸ ਦੇ ਹੋਰ ਸਾਥੀ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement