ਖ਼ਬਰਾਂ |

ਤਾਜ਼ਾ |

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਨਛੱਤਰ ਸਿੰਘ ਰੰਗੇ ਹੱਥੀਂ ਕਾਬੂ

By : GAGANDEEP

Published : Oct 23, 2023, 7:52 pm IST
Updated : Oct 23, 2023, 7:52 pm IST
SHARE ARTICLE
photo
photo

ਮੁਲਜ਼ਮ ਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਮੰਗੇ ਸਨ ਪੈਸੇ

 

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ  ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲ੍ਹੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਉਕਤ ਮਾਲ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement