ਬਠਿੰਡਾ 'ਚ ਕੁਹਾੜੀ ਤੇ ਤਲਵਾਰਾਂ ਨਾਲ ਵੱਢਿਆ ਨੌਜਵਾਨ

By : GAGANDEEP

Published : Oct 23, 2023, 2:31 pm IST
Updated : Oct 23, 2023, 2:58 pm IST
SHARE ARTICLE
photo
photo

ਪੁਰਾਣੀ ਰੰਜਿਸ਼ ਕਾਰਨ ਦਿਤਾ ਵਾਰਦਾਤ ਨੂੰ ਅੰਜਾਮ

 

ਬਠਿੰਡਾ: ਬਠਿੰਡਾ ਦੀ ਧੋਬੀਆਣਾ ਬਸਤੀ 'ਚ ਰੰਜਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਸਹਾਰਾ ਜਨਸੇਵਾ ਹਮਲੇ ਵਿਚ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਲੈ ਕੇ ਗਈ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕ ਦੀ ਪਛਾਣ 24 ਸਾਲਾ ਕਾਕੂ ਵਾਸੀ ਚੰਦਸਰ ਬਸਤੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਜੇਕਰ ਬੀਜੇਪੀ ਅਗਲੇ ਪੰਜ ਸਾਲਾਂ ਲਈ ਵਾਪਸ ਆ ਗਈ ਤਾਂ ਦੇਸ਼ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ- ਕੇਜਰੀਵਾਲ 

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਜਿਨ੍ਹਾਂ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜਾਣਕਾਰ ਗੱਗੂ ਨੇ ਦੱਸਿਆ ਕਿ ਐਤਵਾਰ ਸ਼ਾਮ ਕਰੀਬ 7 ਵਜੇ ਕਾਕੂ ਕਿਸੇ ਵਿਅਕਤੀ ਨੂੰ ਨੰਬਰ ਦੇ ਰਿਹਾ ਸੀ। ਇਸ ਦੌਰਾਨ 7-8 ਨੌਜਵਾਨ ਜਿਨ੍ਹਾਂ ਕੋਲ ਕੁਹਾੜੀ, ਤਲਵਾਰ ਆਦਿ ਹਥਿਆਰ ਸਨ। ਉਨ੍ਹਾਂ ਨੇ ਆਉਂਦਿਆਂ ਹੀ ਕਾਕੂ 'ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਵੱਢ ਦਿਤਾ। ਦੱਸਿਆ ਜਾ ਰਿਹਾ ਹੈ ਕਿ ਰੰਜਿਸ਼ ਕਾਰਨ ਦੋਸ਼ੀਆਂ ਨੇ ਕਾਕੂ 'ਤੇ ਹਮਲਾ ਕੀਤਾ ਸੀ।

ਇਹ ਵੀ ਪੜ੍ਹੋ: ਖਰੜ 'ਚ ਫਲੈਟ ਵੇਚਣ ਦਾ ਝਾਂਸਾ ਦੇ ਕੇ 18.60 ਲੱਖ ਦੀ ਠੱਗੀ, 5 ਖਿਲਾਫ਼ ਮਾਮਲਾ ਦਰਜ

ਸਹਾਰਾ ਜਨਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਜਦੋਂ ਉਸ ਨੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਹੋਣ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement