Punjab News : ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਆਪ ਚੋਣ ਲੜਣ ਦੀ ਦਿੱਤੀ ਸਲਾਹ

By : BALJINDERK

Published : Oct 23, 2024, 9:32 pm IST
Updated : Oct 23, 2024, 9:32 pm IST
SHARE ARTICLE
Raja Warring
Raja Warring

Punjab News : ‘‘ਅਕਾਲੀ ਦਲ ਬੁਰੀ ਤਰ੍ਹਾਂ ਨਾਲ ਟੁੱਟ ਚੁੱਕਿਆ ਹੈ, ਸੋ ਹੁਣ ਦੇਖਣਾ ਇਹ ਹੈ ਕਿ ਅਕਾਲੀ ਦਲ ਆਪਣੀ ਹੋਂਦ ਬਚਾ ਸਕਦਾ ਹੈ ਜਾਂ ਨਹੀਂ।’’

Punhjab News: ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਵਿਚੋਂ ਗਿੱਦੜਬਾਹਾ ਹਲਕੇ ਨੂੰ ਸਭ ਤੋਂ ਹੌਟ ਸੀਟ ਮੰਨਿਆ ਜਾ ਰਿਹਾ ਹੈ। ਇੱਥੋਂ ਆਮ ਆਦਮੀ ਪਾਰਟੀ ਵੱਲੋਂ ਡਿੰਪੀ ਢਿੱਲੋਂ, ਕਾਂਗਰਸ ਵੱਲੋਂ ਅੰਮ੍ਰਿਤਾ ਵੜਿੰਗ ਅਤੇ ਭਾਜਪਾ ਵੱਲੋਂ ਮਨਪ੍ਰੀਤ ਬਾਦਲ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਥੇ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਇੱਥੋਂ ਸੁਖਬੀਰ ਬਾਦਲ ਨੂੰ ਆਪ ਚੋਣ ਲੜਣ ਦੀ ਸਲਾਹ ਦਿੱਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਹ ਵਿਚਾਰਧਾਰਾ ਬਣਦੀ ਜਾ ਰਹੀ ਹੈ ਕਿ ਸੁਖਬੀਰ ਬਾਦਲ ਤੇ ਮਨਪ੍ਰੀਤ ਬਾਦਲ ਆਹਮੋ-ਸਾਹਮਣੇ ਚੋਣ ਨਹੀਂ ਲੜਣਗੇ। ਵੜਿੰਗ ਨੇ ਕਿਹਾ ਕਿ ਪਹਿਲਾਂ ਉਹ ਵੀ ਇਹ ਗੱਲ ਕਹਿੰਦੇ ਰਹੇ ਹਨ ਤੇ ਫ਼ਿਰ ਸਰੂਪ ਸਿੰਗਲਾ, ਡਿੰਪੀ ਢਿੱਲੋਂ ਨੇ ਵੀ ਇਹੀ ਗੱਲ ਕਹੀ ਹੈ ਕਿ ਸੁਖਬੀਰ ਬਾਦਲ ਤੇ ਮਨਪ੍ਰੀਤ ਬਾਦਲ ਅੰਦਰਖਾਤੇ ਇਕੱਠੇ ਹਨ। ਵੜਿੰਗ ਨੇ ਕਿਹਾ ਕਿ ਪਹਿਲਾਂ ਵਿਚਾਰਧਾਰਾ ਬਣ ਗਈ ਸੀ ਕਿ ਬਾਦਲ ਤੇ ਕੈਪਟਨ ਰਲ਼ੇ ਹੋਏ ਹਨ, ਤਾਂ ਲੋਕਾਂ ਨੇ ਦੋਹਾਂ ਨੂੰ ਨਹੀਂ ਬਖਸ਼ਿਆ। ਹੁਣ ਮਨਪ੍ਰੀਤ ਬਾਦਲ ਤੇ ਸੁਖਬੀਰ ਬਾਦਲ ਬਾਰੇ ਵੀ ਇਹੀ ਵਿਚਾਰਧਾਰਾ ਬਣ ਰਹੀ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਬੇਨਤੀ ਹੈ ਕਿ ਜੇ ਅਕਾਲੀ ਦਲ ਨੂੰ ਜਿਉਂਦਾ ਰੱਖਣਾ ਹੈ ਤਾਂ ਉਨ੍ਹਾਂ ਨੂੰ ਆਪ ਚੋਣ ਮੈਦਾਨ ਵਿਚ ਉਤਰ ਕੇ ਲੜਣਾ ਚਾਹੀਦਾ ਹੈ। ਇਸ ਨਾਲ ਇਕ ਤਾਂ ਇਹ ਮੋਹਰ ਉਤਰ ਜਾਵੇਗੀ ਕਿ ਦੋਵੇਂ ਭਰਾ ਆਪਸ ਵਿਚ ਰਲ਼ੇ ਹੋਏ ਹਨ। ਦੂਜੀ ਇਹ ਗੱਲ ਹੋ ਜਾਵੇਗੀ ਕਿ ਆਪਣੀ ਹੋਂਦ ਬਚਾਉਣ ਲਈ ਜਰਨਲ ਸਾਹਮਣੇ ਆ ਗਿਆ। ਵੜਿੰਗ ਨੇ ਕਿਹਾ ਕਿ ਜੇ ਸੁਖਬੀਰ ਹੁਣ ਗਿੱਦੜਬਾਹਾ ਤੋਂ ਚੋਣ ਨਹੀਂ ਲੜ ਸਕਦੇ ਤਾਂ ਫ਼ਿਰ ਕੰਮ ਖ਼ਤਮ ਹੈ। ਉਨ੍ਹਾਂ ਕਿਹਾ ਕਿ ਇਹ ਵੀ ਚਰਚਾਵਾਂ ਹਨ ਕਿ ਸ਼ਾਇਦ ਅਕਾਲੀ ਦਲ ਇਹ ਚੋਣਾਂ ਲੜੇ ਹੀ ਨਾ, ਪਰ ਜੇ ਚੋਣ ਨਾ ਲੜੀ ਤਾਂ ਉਨ੍ਹਾਂ ਦੀ ਹੋਂਦ ਹੀ ਖ਼ਤਮ ਹੋ ਜਾਵੇਗੀ।

ਵੜਿੰਗ ਨੇ ਕਿਹਾ ਕਿ ਪਹਿਲਾਂ ਜਦੋਂ ਮਨਪ੍ਰੀਤ ਬਾਦਲ ਨੂੰ ਟਿਕਟ ਮਿਲੀ ਸੀ ਤਾਂ ਉਹ ਹਰਸਿਮਰਤ ਕੋਲੋਂ ਜਾਣ ਬੁੱਝ ਕੇ ਹਾਰਿਆ ਸੀ। ਫ਼ਿਰ ਜਦੋਂ ਮੈਨੂੰ ਟਿਕਟ ਮਿਲੀ ਤਾਂ ਮਨਪ੍ਰੀਤ ਨੇ ਮੰਤਰੀ ਹੁੰਦਿਆਂ ਮੈਨੂੰ ਹਰਵਾਇਆ। ਪਿਛਲੀਆਂ ਜ਼ਿਮਨੀ ਚੋਣਾਂ ਵਿਚ ਵੀ ਮਨਪ੍ਰੀਤ ਨੇ ਕਾਂਗਰਸੀ ਹੋਣ ਦੇ ਬਾਵਜੂਦ ਡਿੰਪੀ ਢਿੱਲੋਂ ਦੀ ਮਦਦ ਕੀਤੀ। ਜੇ ਇਹ ਦੋਵੇਂ ਆਹਮੋ-ਸਾਹਮਣੇ ਚੋਣ ਨਹੀਂ ਲੜਦੇ ਤਾਂ ਸੁਖਬੀਰ ਬਾਦਲ ਤੇ ਮਨਪ੍ਰੀਤ ਬਾਦਲ ਇਕੱਠੇ ਜਾਪਦੇ ਹਨ। ਇਸ ਗੱਲ ਨਾਲ ਬਹੁਤ ਵੱਡਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਨੇ ਮਨਪ੍ਰੀਤ ਬਾਦਲ ਤੇ ਸੁਖਬੀਰ ਬਾਦਲ ਨੂੰ ਕਿਹਾ ਕਿ ਜਾਂ ਤਾਂ ਇਕ ਹੋ ਜਾਓ ਤੇ ਕਹਿ ਦਿਓ ਕਿ ਅਸੀਂ ਇਕੱਠੇ ਹਾਂ। ਇਹ ਗੱਲ ਖੁੱਲ੍ਹ ਕੇ ਕਹਿ ਦੇਣ ਕਿ ਸਾਡਾ ਪਿਆਰ ਹੈ ਤੇ ਅਸੀਂ ਇਕ ਦੂਜੇ ਦੇ ਸਾਹਮਣੇ ਨਹੀਂ ਲੜਾਂਗੇ। ਪਰ ਲੁਕਵੀਆਂ ਖੇਡਾਂ ਖੇਡਣ ਵਾਲਾ ਵਿਅਕਤੀ ਮਰ ਜਾਂਦਾ ਹੈ।

(For more news apart from  Raja Waring's big statement about the Shiromani Akali Dal, advised Sukhbir Badal to contest the elections himself News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement