ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਧੰਨਵਾਦ
Published : Nov 23, 2018, 6:22 pm IST
Updated : Nov 23, 2018, 6:22 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਦੇ ਸ਼ਬਦਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ...

ਸੁਲਤਾਨਪੁਰ ਲੋਧੀ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਦੇ ਸ਼ਬਦਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਧਾਰਮਿਕ ਤੇ ਸਿਆਸੀ ਵਖਰੇਵਿਆਂ ਤੋਂ ਉਪਰ ਉਠ ਕੇ ਇਨਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਉਨਾਂ ਦੀ ਸਰਕਾਰ ਨਾਲ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪੁਰਬ ਦੇ ਪਵਿੱਤਰ ਦਿਹਾੜੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ

ਅਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਂਤਾਂ ਅਤੇ ਵਿਚਾਰਾਂ ਨੂੰ ਧਾਰਨ ਕਰਨ ਦਾ ਸੱਦਾ ਦਿੱਤਾ ਹੈ। ਉਨਾਂ ਨੇ ਵਿਸ਼ਵ ਭਰ ਦੇ ਲੋਕਾਂ ਨੂੰ ਇਨਾਂ ਸਮਾਰੋਹਾਂ ਵਿੱਚ ਵਧ-ਚੜ ਕੇ ਸ਼ਮੂਲੀਅਤ ਕਰਨ ਦਾ ਵੀ ਸੱਦਾ ਦਿੱਤਾ। ਕੁਲ ਹਿੰਦ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਸੁਨੀਲ ਜਾਖੜ ਸਮੇਤ ਹੋਰ ਉੱਘੇ ਕਾਂਗਰਸੀ ਆਗੂਆਂ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਇਸ ਪਵਿੱਤਰ ਮੌਕੇ ਹਾਜ਼ਰ ਸਨ। ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਵੀ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਮੌਕੇ ਹਾਜ਼ਰ ਸਨ ਅਤੇ ਉਨਾਂ ਨੇ ਦਿੱਲੀ ਅਧਾਰਿਤ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦੀ ਇਤਿਹਾਸ ਨੂੰ ਮੂਰਤੀਮਾਨ ਕਰਦੀ ਪ੍ਰਦਰਸ਼ਨੀ 'ਰਬਾਬ ਤੋਂ ਨਗਾੜਾ' ਦਾ ਉਦਘਾਟਨ ਵੀ ਕੀਤਾ।

Kartarpur SahibKartarpur Sahib

ਆਪਣੀ ਸਰਕਾਰ ਵੱਲੋਂ ਇਹ ਸਮਾਰੋਹ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿਉਂਕਿ ਉਸ ਨੂੰ ਇਹ ਇਤਿਹਾਸਕ ਸਮਾਰੋਹ ਮਨਾਉਣ ਦਾ ਮੌਕਾ ਮਿਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਹ ਸਮਾਰੋਹ ਗੈਰ-ਸਿਆਸੀ ਅਤੇ ਬਗੈਰ ਪੱਖਪਾਤ ਤੋਂ ਮਨਾਵੇਗੀ। ਉਨਾਂ ਨੇ ਇਹ ਸਮਾਰੋਹ ਮਨਾਉਣ ਲਈ ਸਭਨਾਂ ਲੋਕਾਂ ਨੂੰ ਸਿਆਸੀ ਅਤੇ ਹੋਰ ਵਖਰੇਵੇਂ ਛੱਡ ਕੇ ਇਕਜੁਟ ਹੋਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਨਸਲ ਅਤੇ ਨਾ-ਬਰਾਬਰੀ ਸਾਡੇ ਸਮਾਜ ਵਿੱਚ ਮੁੜ ਪੈਰ ਪਾਸਾਰ ਰਹੀ ਹੈ ਅਤੇ ਸਾਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ਅਨੁਸਾਰ ਇਨਾਂ ਤੋਂ ਉਪਰ ਉਠਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਜੇਕਰ ਪੰਜਾਬ ਨੇ ਦੇਸ਼ ਵਿੱਚ ਮੁੜ ਸਰਵੋਤਮ ਸਥਾਨ ਪ੍ਰਾਪਤ ਕਰਨਾ ਹੈ ਤਾਂ ਸਾਨੂੰ ਭਾਈਚਾਰਾ ਅਤੇ ਆਪਸੀ ਸਾਂਝ ਬਣਾਈ ਰੱਖਣ ਅਤੇ ਵੱਖ-ਵੱਖ ਲੀਹਾਂ 'ਤੇ ਆਪਸ ਵਿੱਚ ਨਾ ਵੰਡੀਆਂ ਨਾ ਪਾਉਣ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੰਗਤ ਵੱਲੋਂ ਆਉਣ ਵਾਲੇ ਸੁਝਾਵਾਂ ਦਾ ਖਿੜੇ ਮੱਥੇ ਸਵਾਗਤ ਕਰੇਗੀ ਅਤੇ ਇਸ ਸਮਾਰੋਹ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ਇਨਾਂ ਵਿਸ਼ੇਸ਼ ਸਮਾਰੋਹਾਂ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਪ੍ਰਧਾਨ ਮੰਤਰੀ ਦੇ ਸਮਰਥਨ ਵਾਸਤੇ ਉਨਾਂ ਦੀ ਸਰਕਾਰ ਵੱਲੋਂ ਕੀਤੇ ਗਏ ਵੱਖ-ਵੱਖ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਨਾਂ ਦੀ ਬੇਨਤੀ ਪ੍ਰਵਾਨ ਕਰਨ 'ਤੇ ਦੁਨੀਆਂ ਭਰ ਦੇ ਪੰਜਾਬੀਆਂ ਤੇ ਪੰਜਾਬ ਦੇ ਲੋਕਾਂ ਦੀ ਤਰਫ਼ੋਂ ਸ੍ਰੀ ਨਰੇਂਦਰ ਮੋਦੀ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ 'ਤੇ ਵੀ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਚਿਰੋਕਣੀ ਮੰਗ 26 ਨਵੰਬਰ ਨੂੰ ਉਸ ਵੇਲੇ ਪੂਰੀ ਹੋ ਜਾਵੇਗੀ, ਜਦੋਂ ਉਹ ਅਤੇ ਭਾਰਤ ਦੇ ਰਾਸ਼ਟਰਪਤੀ ਇਸ ਲਾਂਘੇ ਦਾ ਨੀਂਹ ਪੱਥਰ ਰੱਖਣਗੇ।

ਉਨਾਂ ਨੇ ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਭਰੇ ਹੁੰਗਾਰੇ ਲਈ ਵੀ ਉਨਾਂ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਉਨਾਂ ਦੀ ਸਰਕਾਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਵਾਸਤੇ ਹਰ ਲੋੜੀਂਦਾ ਯੋਗਦਾਨ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਐਲਾਨੇ ਵੱਖ-ਵੱਖ ਵਿਕਾਸ ਤੇ ਭਲਾਈ ਪ੍ਰਾਜੈਕਟਾਂ ਵਾਸਤੇ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਇਨਾਂ ਇਤਿਹਾਸਕ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਇਸ ਸੁਭਾਗੀ ਘੜੀ ਦਾ ਹਿੱਸਾ ਬਣਨ ਦਾ ਮੌਕਾ ਦੇਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੀ ਸਰਕਾਰ ਦਾ ਧੰਨਵਾਦ ਕੀਤਾ।

ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਫਿਰਕਾਪ੍ਰਸਤੀ ਅਤੇ ਨਫ਼ਰਤ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਇਹ ਸਮਾਰੋਹ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਫਿਰਕੂ ਲੀਹ 'ਤੇ ਵੰਡਣ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸੁਚੇਤ ਕਰਦਿਆਂ ਲੋਕਾਂ ਨੂੰ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਉਨਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਇਸ ਪਵਿੱਤਰ ਮੌਕੇ ਇਸ ਸਮਾਰੋਹ ਵਿੱਚ ਸ਼ਾਮਲ ਹੋਏ ਹਨ।

ਉਨਾਂ ਨੇ ਇਨਾਂ ਸਮਾਗਮਾਂ ਦੇ ਮੁੱਖ ਸੰਦੇਸ਼ ਤਹਿਤ ਵਿਸ਼ਵ ਵਿਆਪੀ ਭਾਈਚਾਰੇ ਦਾ ਸੱਦਾ ਦਿੱਤਾ। ਆਪਣੇ ਭਾਸ਼ਣ ਵਿੱਚ ਸ੍ਰੀ ਜਾਖੜ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਨਾਂ ਇਤਿਹਾਸਕ ਸਮਾਰੋਹਾਂ ਨੂੰ ਮਨਾਉਣ ਲਈ ਏਕਤਾ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਵਿੱਚ ਏਕਤਾ ਦਾ ਸੰਦੇਸ਼ ਫੈਲਾਉਣ ਲਈ ਅਕਾਲ ਪੁਰਖ ਨੇ ਸਾਨੂੰ ਇਹ ਮੌਕਾ ਬਖਸ਼ਿਆ ਹੈ।

ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ ਨੇ ਡਾ. ਮਨਮੋਹਨ ਸਿੰਘ, ਵੀ.ਪੀ. ਸਿੰਘ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਸ਼ਵ ਦੇ 100 ਗੁਰਦੁਆਰਿਆਂ 'ਤੇ ਅਧਾਰਿਤ ਆਪਣੀ ਪੁਸਤਕ 'ਵੂਈ ਦਾ ਸਿੱਖਜ਼ ਅਰਾਊਂਡ ਦਾ ਵਰਲਡ' ਭੇਟ ਕੀਤੀ। ਸਮਾਗਮ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਆਸ਼ਾ ਕਮਾਰੀ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਓ.ਪੀ. ਸੋਨੀ, ਬਲਬੀਰ ਸਿੰਘ ਸਿੱਧੂ,

ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਸੰਤ ਸਮਾਜ ਦੇ ਮੈਂਬਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਚੌਧਰੀ ਸੰਤੋਖ ਸਿੰਘ, ਨਵਤੇਜ ਸਿੰਘ ਚੀਮਾ, ਰਾਣਾ ਗੁਰਜੀਤ ਸਿੰਘ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਸਿੰਘ ਕੋਟਲੀ, ਰਮਨਜੀਤ ਸਿੰਘ ਸਿੱਕੀ, ਹਰਦੇਵ ਸਿੰਘ ਲਾਡੀ, ਸੁਸ਼ੀਲ ਕੁਮਾਰ ਰਿੰਕੂ, ਕੁਲਬੀਰ ਸਿੰਘ ਜ਼ੀਰਾ ਅਤੇ ਦਵਿੰਦਰ ਸਿੰਘ ਘੁਬਾਇਆ (ਸਾਰੇ ਵਿਧਾਇਕ) ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement