
ਪੰਜਾਬ ਸਰਕਾਰ ਵਲੋਂ ਸ਼੍ਰੀ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਥਾਨਿਕ ਦਾਣਾ ਮੰਡੀ ਵਿਚ ਆਯੋਜਿਤ ਕੀਤੇ ਗਏ ਪ੍ਰੋਗਰਾਮ ਦੇ ਦੁਆਰਾ...
ਸੁਲਤਾਨਪੁਰ ਲੋਧੀ (ਸਸਸ) : ਪੰਜਾਬ ਸਰਕਾਰ ਵਲੋਂ ਸ਼੍ਰੀ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਥਾਨਿਕ ਦਾਣਾ ਮੰਡੀ ਵਿਚ ਆਯੋਜਿਤ ਕੀਤੇ ਗਏ ਪ੍ਰੋਗਰਾਮ ਦੇ ਦੁਆਰਾ ਗੁਰੂ ਸਾਹਿਬ ਦੇ 550 ਸਾਲਾ ਸਮਾਰੋਹ ਦਾ ਆਗਾਜ਼ ਕੀਤਾ ਗਿਆ। ਇਸ ਸਮਾਰੋਹ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ, ਕੈਬਨਿਟ ਮੰਤਰੀ ਨਵਜੋਤ ਸਿੱਧੂ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕਈ ਕਾਂਗਰਸੀ ਨੇਤਾ ਪਹੁੰਚੇ।
Parkash Purab Celebrationsਇਸ ਮੌਕੇ ‘ਤੇ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ 26 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮੁੱਖ ਮੰਤਰੀ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਨੁਹਾਰ ਲਈ 182 ਕਰੋੜ ਰੁਪਏ, ਡੇਰਾ ਬਾਬਾ ਨਾਨਕ ਦੇ ਵਿਕਾਸ ਲਈ 142 ਕਰੋੜ ਰੁਪਏ, ਵੇਈ ਦੀ ਸਾਂਭ ਸੰਭਾਲ ਲਈ 4 ਕਰੋੜ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ 550 ਬੂਟੇ ਲਗਾਉਣ ਲਈ ਮੁਹਿੰਮ ਦਾ ਆਗਾਜ਼ ਵੀ ਕੀਤਾ।