ਬਠਿੰਡਾ ਤੋਂ ਲਾਪਤਾ ਹੋਈਆਂ ਕੁੜੀਆਂ ਨੇ ਦਿੱਲੀ ਜਾਣ ਬਾਰੇ ਕੀਤਾ ਵੱਡਾ ਖੁਲਾਸਾ
Published : Nov 23, 2019, 10:16 am IST
Updated : Nov 23, 2019, 10:16 am IST
SHARE ARTICLE
Bathinda missing Girl
Bathinda missing Girl

ਸਰਕਾਰੀ ਸਕੂਲ ਤੋਂ ਲਾਪਤਾ ਹੋਈਆਂ 3 ਵਿਦਿਆਰਥਣਾਂ ਨੂੰ ਪੁਲਿਸ ਨੇ ਪਰਿਵਾਰਾਂ ਨੂੰ ਸੌਂਪ ਦਿੱਤਾ ਹੈ। ਬਠਿੰਡਾ ਤੋਂ ਸਥਾਨਕ ਸਰਕਾਰੀ ਸਕੂਲ ਤੋਂ 7

ਬਠਿੰਡਾ : ਸਰਕਾਰੀ ਸਕੂਲ ਤੋਂ ਲਾਪਤਾ ਹੋਈਆਂ 3 ਵਿਦਿਆਰਥਣਾਂ ਨੂੰ ਪੁਲਿਸ ਨੇ ਪਰਿਵਾਰਾਂ ਨੂੰ ਸੌਂਪ ਦਿੱਤਾ ਹੈ। ਬਠਿੰਡਾ ਤੋਂ ਸਥਾਨਕ ਸਰਕਾਰੀ ਸਕੂਲ ਤੋਂ 7 ਦਿਨ ਪਹਿਲਾਂ ਰਹੱਸਮਈ ਢੰਗ ਨਾਲ ਲਾਪਤਾ ਹੋਈਆਂ 3 ਨਾਬਾਲਿਗ ਵਿਦਿਆਰਥਣਾਂ ਨੂੰ ਦਿੱਲੀ ਤੋਂ ਬਰਾਮਦ ਕਰ ਲਿਆ ਗਿਆ ਹੈ। ਇਹ ਨਾਬਾਲਿਗ ਵਿਦਿਆਰਥਣਾਂ ਬਠਿੰਡਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ 7ਵੀਂ ਜਮਾਤ ਦੀਆਂ ਵਿਦਿਆਰਥਣਾਂ ਹਨ।

Bathinda missing GirlBathinda missing Girl

ਇਸ ਮਾਮਲੇ 'ਚ ਅੱਜ ਬਠਿੰਡਾ ਦੇ ਐੱਸ.ਐੱਸ ਪੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਤੇ ਤਿੰਨਾਂ ਲੜਕੀਆਂ ਨੂੰ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਕ ਤਿੰਨੇ ਲੜਕੀਆਂ ਆਪਣੇ ਘਰਾਂ 'ਚ ਨਹੀਂ ਰਹਿਣਾ ਚਾਹੁੰਦੀਆਂ ਸਨ।ਉਹਨਾਂ ਦਾ ਕਹਿਣਾ ਹੈ ਕਿ ਉਹ ਦਿੱਲੀ 'ਚ ਜਾ ਕੇ ਨੌਕਰੀ ਕਰਨਾ ਚਾਹੁੰਦੀਆਂ ਸਨ। ਇਸ ਦੌਰਾਨ ਉਹਨਾਂ ਨੇ ਪਰਿਵਾਰ ਵਾਲਿਆਂ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਵੀ ਦੋਸ਼ ਲਗਾਏ।

Bathinda missing GirlBathinda missing Girl

ਤੁਹਾਨੂੰ ਦੱਸ ਦਈਏ ਕਿ ਬਠਿੰਡਾ ਦੇ ਮਾਲ ਰੋਡ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ੍ਹਨ ਵਾਲੀਆਂ 3 ਨਾਬਾਲਿਗ ਵਿਦਿਆਰਥਣਾਂ 14 ਨਵੰਬਰ ਨੂੰ ਸਕੂਲ ਜਾਣ ਲਈ ਘਰੋਂ ਨਿਕਲੀਆਂ ਸਨ ਪਰ ਸਕੂਲ ਨਹੀਂ ਗਈਆਂ ਅਤੇ ਲਾਪਤਾ ਹੋ ਗਈਆਂ ਸਨ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ 'ਚ ਬਠਿੰਡਾ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement