
ਅਲੌਕਿਕ ਰੌਸ਼ਨੀ ਨਾਲ ਜਗਮਗਾਇਆ ਚਾਰ-ਚੁਫ਼ੇਰਾ
ਖਡੂਰ ਸਾਹਿਬ: ਕੁੱਝ ਤਸਵੀਰਾਂ ਸਾਹਮਣੇ ਆਈਆਂ ਹਨ ਜੋ ਕਿ ਖਡੂਰ ਸਾਹਿਬ ਦੇ ਪਿੰਡ ਗਗੜੇਵਾਲ ਵਿਖੇ ਕਰਵਾਏ ਗਏ "ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ' ਦੀਆਂ ਹਨ। ਦਰਅਸਲ, ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਿਆਸ ਦਰਿਆ ਕੰਢੇ ਇਹ ਪ੍ਰੋਗਰਾਮ ਕਰਵਾਇਆ ਗਿਆ, ਜਿਸ ਨੂੰ ਜ਼ਿਲ੍ਹਾਂ ਵਾਸੀਆ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
Photo ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਸਾਂਝੇ ਤੌਰ 'ਤੇ ਸ਼ੋਅ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ' ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ। ਉਹਨਾਂ ਦਸਿਆ ਕਿ ਇਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਿਤ ਹੈ। ਇਸ ਨਾਲ ਆਉਣ ਵਾਲੀ ਪੀੜ੍ਹੀ ਨੂੰ ਵਧੀਆ ਗਿਆਨ ਮਿਲੇਗਾ।
Photo ਲੋਕਾਂ ਵੱਲੋਂ ਇਸ ਦੀ ਪ੍ਰਸੰਸ਼ਾ ਕੀਤੀ ਜਾ ਰਹੀ ਹੈ ਤੇ ਇਸ ਨੂੰ ਦੇਖਣ ਲਈ ਲੋਕ ਦੂਰੋਂ ਦੂਰੋਂ ਆ ਰਹੇ ਹਨ। ਇਸ ਨਾਲ ਨੌਜਵਾਨ ਪੀੜ੍ਹੀ ਨੂੰ ਚੰਗੀ ਸੇਧ ਮਿਲੇਗੀ ਤੇ ਉਹ ਨਸ਼ੇ ਤੋਂ ਦੂਰ ਰਹੇਗੀ। ਕਾਬਲੇਗੋਰ ਹੈ ਕਿ ਇਸ ਸ਼ੋਅ ਦੌਰਾਨ ਬਿਆਸ ਦਰਿਆ 'ਚੋਂ ਨਿਕਲੀ ਅਲੌਕਿਕ ਰੌਸ਼ਨੀ ਨੇ ਜਿੱਥੇ ਚਾਰ ਚੁਫੇਰਾ ਜਗਮਗਾ ਦਿੱਤਾ, ਉਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਬਹੁਤ ਹੀ ਨਿਮਰਤਾ ਅਤੇ ਸ਼ਰਧਾ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
Photoਦੱਸ ਦੇਈਏ ਕਿ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਇੱਕ ਢੁਕਵਾਂ ਯਤਨ ਹੈ, ਜਿਸ ਦੀ ਸੰਗਤ ਵੱਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ 27 ਨਵੰਬਰ ਨੂੰ ਪਿੰਡ ਧੂੰਦਾ ਵਿਖੇ ਇਸ ਸ਼ੋਅ ਦੀ ਸਮਾਪਤੀ ਹੋਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।