20 ਲੱਖ ਨਾਲ ਪਰਵਾਰ ਦਾ ਨਹੀਂ ਹੋ ਸਕਦਾ ਗੁਜ਼ਾਰਾ
Published : Nov 23, 2019, 4:32 pm IST
Updated : Nov 23, 2019, 4:32 pm IST
SHARE ARTICLE
Jagmail singh
Jagmail singh

ਮ੍ਰਿਤਕ ਜਗਮੇਲ ਦੇ ਪਰਵਾਰ ਨੇ ਸੁਣਾਈ ਦਾਸਤਾਨ

ਸੰਗਰੂਰ: ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਕਤਲ ਤੋਂ ਬਾਅਦ ਸਰਕਾਰ ਵੱਲੋਂ ਉਹਨਾਂ ਦੇ ਪਰਿਵਾਰ ਨੂੰ ੨੦ ਲੱਖ ਮੁਆਵਜ਼ਾ ਦਿੱਤਾ ਗਿਆ ਹੈ, ਜਿਸ 'ਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ 20 ਲੱਖ ਨਾਲ ਆਪਣੀ ਸਾਰੀ ਉਮਰ ਨਹੀਂ ਗੁਜ਼ਾਰ ਸਕਦੇ। ਉੱਥੇ ਹੀ ਉਹਨਾਂ ਪ੍ਰਸਾਸ਼ਨ 'ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ। ਉਹਨਾਂ ਦੇ ਪਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਲਈ 20 ਲੱਖ ਕੋਈ ਜ਼ਿਆਦਾ ਵੱਡੀ ਰਕਮ ਨਹੀਂ ਹੈ।

PhotoPhotoਉਹਨਾਂ ਨੇ ਬੱਚਿਆਂ ਨੂੰ ਪੜ੍ਹਾਉਣਾ ਵੀ ਹੈ ਤੇ ਉਹਨਾਂ ਦੇ ਵਿਆਹ ਵੀ ਕਰਨੇ ਹਨ। ਇਸ ਮਾਮਲੇ 'ਚ ਸ਼ਨੀਵਾਰ ਨੂੰ ਦਿੱਲੀ ਤੋਂ ਬਣਾਈ ਗਈ 3 ਸੰਸਦ ਮੈਂਬਰਾਂ ਦੀ ਕਮੇਟੀ ਵੀ ਮ੍ਰਿਤਕ ਦੇ ਪਰਿਵਾਰ ਅਤੇ ਪ੍ਰਸਾਸ਼ਨ ਅਧਿਕਾਰੀਆਂ ਨੂੰ ਮਿਲਣ ਲਈ ਪਹੁੰਚੀ, ਜਿੱਥੇ ਬੀਜੇਪੀ ਦੇ ਸੰਸਦਾਂ ਵੱਲੋਂ ਜਗਮੇਲ ਕਤਲ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਤਲ ਦੇ ਅਜਿਹੇ ਮਾਮਲਿਆਂ ਵਿਚ ਵੀ ਪਰਿਵਾਰਕ ਮੈਂਬਰ ਪੈਸੇ ਲੈ ਕੇ ਸਮਝੌਤਾ ਕਰ ਲੈਂਦੇ ਹਨ ਅਤੇ ਹੁਣ ਦੇਖਦੇ ਹਾਂ ਕਿ ਦੋਸ਼ੀਆਂ ਨੂੰ ਕਿਹੋ ਜਿਹੀ ਸਜ਼ਾ ਮਿਲਦੀ ਹੈ।

PhotoPhotoਉਹਨਾਂ ਦਸਿਆ ਕਿ ਉਹਨਾਂ ਨੂੰ ਹੁਣ ਡਰ ਵੀ ਬਣਿਆ ਹੋਇਆ ਹੈ ਕਿ ਉਹਨਾਂ ਤੇ ਕੋਈ ਹਮਲਾ ਹੋ ਜਾਵੇ। ਦੱਸ ਦੇਈਏ ਕਿ ਦਲਿਤ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ 3 ਘੰਟੇ ਤੱਕ ਬੰਨ੍ਹ ਕੇ ਕੁੱਟ ਮਾਰ ਕੀਤੀ ਗਈ। ਜਿਸ ਕਾਰਨ ਜ਼ਖਮੀ ਨੌਜਵਾਨ ਦੀ ਪੀ.ਜੀ.ਆਈ. ਵਿਚ ਇਲਾਜ਼ ਦੌਰਾਨ ਮੌਤ ਹੋ ਗਈ ਸੀ। ਦਸ ਦਈਏ ਕਿ ਕੁੱਝ ਦਿਨ ਪਹਿਲਾਂ ਸੰਗਰੂਰ ਦੇ ਚਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ 'ਤੇ ਅੰਨ੍ਹੇਵਾਹ ਤਸ਼ੱਦਦ ਦਾ ਮਾਮਲਾ ਅਜੇ ਠੰਡਾ ਹੀ ਨਹੀਂ ਹੋਇਆ ਸੀ ਕਿ ਹੁਣ ਨਾਭਾ ਬਲਾਕ ਦੇ ਪਿੰਡ ਸੰਧਨੋਲੀ ਵਿਖੇ ਦਲਿਤ ਵਿਅਕਤੀ ਕੁਲਦੀਪ ਸਿੰਘ ਨੇ ਧਨਾਟ ਵਿਅਕਤੀਆਂ ਵਲੋਂ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ।

ਕੁਲਦੀਪ ਸਿੰਘ ਧਨਾਟ ਵਿਅਕਤੀਆ ਨਾਲ ਕਬਾਇਨ ਤੇ ਦਿਹਾੜੀ ਕਰਨ ਗਿਆ ਸੀ ਅਤੇ ਉੱਥੇ ਪੇਸੈ ਮੰਗਣ ਤੇ ਉਸ ਨੂੰ ਜਾਤੀ ਸੂਚਕ ਸ਼ਬਦ ਵਰਤਣ ਅਤੇ ਕੁਲਦੀਪ ਸਿੰਘ ਦੀਆਂ ਦੋਵੇ ਬਾਹਾਂ ਤੋੜ ਦਿੱਤੀਆਂ ਅਤੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਹ ਮਾਮਲਾ ਫਗਵਾੜਾ ਦੇ ਪਿੰਡ ਭੁਲੋਵਾਲ ਦਾ ਹੈ ਪਰ ਪੁਲਸ ਵਲੋਂ ਇਕ ਮਹੀਨਾ ਬੀਤ ਜਾਣ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਭਾਦਸੋ ਪੁਲਸ ਨੇ ਕੁਲਦੀਪ ਸਿੰਘ ਦੀ ਹੋਈ ਕੁੱਟਮਾਰ ਦੀ ਸਾਰੀ ਘਟਨਾ ਦੀ ਰਿਪੋਰਟ ਫਗਵਾੜਾ ਪੁਲਸ ਨੂੰ ਭੇਜ ਦਿੱਤੀ ਸੀ ਪਰ ਦੋਸ਼ੀਆਂ ਤੇ ਕਾਰਵਾਈ ਕਰਨ ਲਈ ਸਰਕਾਰ ਅੱਗੇਗੁਹਾਰ ਲਗਾਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement