ਸੜਕ ਤੇ ਜਾ ਰਹੇ ਟਿੱਪਰ ਨੂੰ ਅਚਾਨਕ ਲੱਗੀ ਅੱਗ, ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Published : Nov 23, 2020, 1:07 pm IST
Updated : Nov 23, 2020, 1:07 pm IST
SHARE ARTICLE
accident
accident

ਟਿੱਪਰ ਚਾਲਕ ਵਰਿੰਦਰ ਸਿੰਘ ਅਤੇ ਨਾਲ ਸਵਾਰ ਉਸ ਦੇ ਸਾਥੀਆਂ ਦਾ ਵਾਲ-ਵਾਲ ਬਚਾਅ ਹੋ ਗਿਆ।

ਗੜ੍ਹਸ਼ੰਕਰ-  ਪੰਜਾਬ 'ਚ ਸੜਕ ਦੁਰਘਟਨਾਵਾਂ ਰੁਕਣ ਦਾ ਨਾਮ ਨਹੀਂ ਰਹਿ ਰਹੀਆਂ ਹਨ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਗੜ੍ਹਸ਼ੰਕਰ ਨੇੜੇ ਨਵਾਂਸ਼ਹਿਰ ਰੋਡ 'ਤੇ ਸਥਿਤ ਪਿੰਡ ਡੋਗਰਪੁਰ ਵਿਖੇ ਸਾਹਮਣੇ  ਆਇਆ ਹੈ। ਇਸ ਹਾਦਸੇ 'ਚ ਸਵੇਰੇ 14 ਟਾਇਰੇ ਟਿੱਪਰ ਦੇ ਅਗਲੇ ਹਿੱਸੇ ਨੂੰ ਅੱਗ ਲੱਗਣ ਨਾਲ ਤੇ ਸਭ ਕੁਝ ਸੜ ਕੇ ਸੁਆਹ ਹੋ ਗਿਆ। ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। 

Accident

ਪੁਲਿਸ ਵਲੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਸ੍ਰੀ ਅਨੰਦਪੁਰ ਸਾਹਿਬ ਸਾਈਡ ਤੋਂ ਬਰਨਾਲਾ ਨੂੰ ਰੇਤ ਲੈ ਕੇ ਜਾ ਰਹੇ ਓਵਰਲੋਡ ਟਿੱਪਰ ਦੇ ਕੈਬਿਨ 'ਚ ਅੱਗ ਸ਼ਾਟ ਸਰਕਟ ਹੋਣ ਨਾਲ ਲੱਗੀ ਦੱਸੀ ਜਾ ਰਹੀ ਹੈ। ਇਸ ਦੌਰਾਨ ਟਿੱਪਰ ਚਾਲਕ ਵਰਿੰਦਰ ਸਿੰਘ ਅਤੇ ਨਾਲ ਸਵਾਰ ਉਸ ਦੇ ਸਾਥੀਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਮੌਕੇ 'ਤੇ ਨਵਾਂਸ਼ਹਿਰ ਤੋਂ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ 'ਤੇ ਕਾਬੂ ਪਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement