
ਅਕਾਲੀ ਦਲ ਵੱਲੋਂ ਬੈਂਸ ਖਿਲਾਫ਼ ਕੀਤੀ ਜਾ ਰਹੀ ਨਾਅਰੇਬਾਜ਼ੀ
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੇ ਚਲਦਿਆਂ ਉਹਨਾਂ ਦੀ ਗ੍ਰਿਫ਼ਤਾਰੀ ਦੀ ਮੰਗ ਤੇਜ਼ ਹੋ ਗਈ ਹੈ। ਉਹਨਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਅਕਾਲੀ ਦਲ ਵੱਲੋਂ ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਅਕਾਲੀ ਦਲ ਵੱਲੋਂ ਬੈਂਸ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
Akali Dal protests outside Police Commissioner's Office
ਇਸ ਦੌਰਾਨ ਪੁਲਿਸ ਕਰਮਚਾਰੀ ਵੀ ਤੈਨਾਤ ਹਨ। ਅਕਾਲੀ ਦਲ ਵੱਲੋਂ ਦਫ਼ਤਰ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕੀਤੇ ਗਏ ਹਨ। ਧਰਨੇ 'ਤੇ ਬੈਠੇ ਅਕਾਲੀ ਵਰਕਰ ਸਿਮਰਜੀਤ ਬੈਂਸ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪ੍ਰਦਰਸ਼ਨ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਢਿੱਲੋਂ ਤੋਂ ਇਲਾਵਾ ਹੋਰ ਕਈ ਅਕਾਲੀ ਆਗੂ ਸ਼ਾਮਲ ਹਨ।