
ਪੁਲਿਸ ਨੇ ਸਿਰਫ਼ 5 ਮਹਿਲਾ ਆਗੂਆਂ ਨੂੰ ਹੀ ਪੁਲਿਸ ਕਮਿਸ਼ਨਰ ਨੂੰ ਮਿਲਣ ਦਿੱਤਾ,
ਲੁਧਿਆਣਾ - ਭਾਜਪਾ ਮਹਿਲਾ ਮੋਰਚਾ ਵਲੋਂ ਲੋਕ ਇਨਸਾਫ ਪਾਰਟੀ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਮਹਿਲਾ ਮਰਚਾ ਵੱਲੋਂ ਪੁਲਿਸ ਕਮਿਸ਼ਨਰ ਨੂੰ ਮਿਲਣ ਦੀ ਮੰਗ ਕੀਤੀ ਗਈ ਤੇ ਇਸ ਦੌਰਾਨ ਪੁਲਿਸ ਨੇ ਸਿਰਫ਼ 5 ਮਹਿਲਾ ਆਗੂਆਂ ਨੂੰ ਹੀ ਪੁਲਿਸ ਕਮਿਸ਼ਨਰ ਨੂੰ ਮਿਲਣ ਦਿੱਤਾ, ਜਦਕਿ ਬਾਕੀਆਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ।
Simarjit Singh Bains
ਇਸ ਦੌਰਾਨ ਮਹਿਲਾ ਮੋਰਚਾ ਦੀ ਪ੍ਰਧਾਨ ਮਨਿੰਦਰ ਕੌਰ ਘੁੰਮਣ ਨੇ ਕਿਹਾ ਕਿ ਉਨਾਂ ਨੂੰ ਪੁਲਿਸ ਕਮਿਸ਼ਨਰ ਨੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਪੁਲਿਸ ਕਮਿਸ਼ਨਰ ਦਾ ਦਫਤਰ ਘੇਰਿਆ ਸੀ ਤੇ ਯੂਥ ਅਕਾਲੀ ਦਲ ਵੀ ਬੈਂਸ ਖਿਲਾਫ਼ ਪ੍ਰਦਰਸ਼ਨ ਕਰ ਚੁੱਕਾ ਹੈ।
ਮਨਿੰਦਰ ਕੌਰ ਘੁੰਮਣ ਨੇ ਕਿਹਾ ਕਿ ਇਕ ਮਹਿਲਾ ਨੇ ਵਿਧਾਇਕ 'ਤੇ ਨਾ ਸਿਰਫ ਬਲਾਤਕਾਰ ਦਾ ਦੋਸ਼ ਲਗਾਇਆ ਬਲਕਿ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਸੌਂਪੀ। ਮਹਿਲਾ ਦੇ ਬਿਆਨ ਦਰਜ ਕਰਨ ਦੇ ਬਾਵਜੂਦ ਪੁਲਿਸ ਵਿਧਾਇਕ ਦੇ ਦਬਾਅ ਹੇਠ ਕਾਰਵਾਈ ਕਰਨ ਤੋਂ ਝਿਜਕ ਰਹੀ ਹੈ। ਨਗਰ ਨਿਗਮ ਵਿਚ ਭਾਜਪਾ ਕੌਂਸਲਰ ਪਾਰਟੀ ਦੀ ਆਗੂ ਸੁਨੀਤਾ ਸ਼ਰਮਾ ਨੇ ਕਿਹਾ ਕਿ ਸਰਕਾਰ ਵਿਧਾਇਕ ਨੂੰ ਸੁਰੱਖਿਆ ਦੇ ਰਹੀ ਹੈ
Simarjit Singh Bains
ਜੇ ਸਿਮਰਜੀਤ ਬੈਂਸ ਦੀ ਥਾਂ ਕੋਈ ਆਮ ਆਦਮੀ ਹੁੰਦਾ ਤਾਂ ਹੁਣ ਤੱਕ ਉਸ ਦੀ ਗ੍ਰਿਫ਼ਤਾਰੀ ਵੀ ਹੋ ਚੁੱਕੀ ਹੁੰਦੀ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੰਗ ਹੈ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਸ਼ਕਤੀਸ਼ਾਲੀ ਵਿਅਕਤੀ ਦੁਬਾਰਾ ਅਜਿਹਾ ਨਾ ਕਰ ਸਕੇ। ਮਹਿਲਾ ਨੇ ਕਿਹਾ ਕਿ ਪੁਲਿਸ ਨੂੰ ਪੀੜਤ ਦੀ ਸ਼ਿਕਾਇਤ ‘ਤੇ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ।