ਨਕਲ ਕਰਵਾਉਣ ਵਾਲੀਆਂ ਸੰਸਥਾਵਾਂ ਖਿਲਾਫ ਹੋਵੇਗੀ ਸਖਤ ਕਾਰਵਾਈ: ਤਕਨੀਕੀ ਸਿੱਖਿਆ ਮੰਤਰੀ ਚੰਨੀ
Published : Nov 23, 2020, 4:05 pm IST
Updated : Nov 23, 2020, 4:05 pm IST
SHARE ARTICLE
Charanjit Singh Channi
Charanjit Singh Channi

ਸਕੱਤਰ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾਂ ਵਲੋਂ ਕਰਵਾਈ ਗਈ ਜਾਂਚ ਵਿਚ ਸਮੂਹਿਕ ਨਕਲ ਦੇ ਵੱਡੇ ਮਾਮਲੇ ਦਾ ਪਰਦਾਫਾਸ਼

ਚੰਡੀਗੜ੍ਹ: ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਲਹਿਰਾਗਾਗਾ ਵਿਖੇ ਸਥਿਤ ਫਾਰਮੇਸੀ ਕਾਲਜਾਂ ਵਿੱਚ ਵਿਦਿਆਰਥੀਆਂ ਤੋਂ ਪੈਸੇ ਲੈ ਕੇ ਨਕਲ ਕਰਵਾਉਣ ਦੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਉਣ ਤੋਂ ਬਾਅਦ ਸਮੂਹਿਕ ਨਕਲ ਦਾ ਇਹ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਮਾਮਲੇ ਵਿਚ ਸ਼ਾਮਿਲ ਸੰਸਥਾ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 

Charanjit Singh ChanniCharanjit Singh Channi

ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾਂ ਨੇ ਦੱਸਿਆ ਕਿ ਇਹ ਮਾਮਲਾ ਸਾਹਮਣੇ ਆਉਣ ’ਤੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੱਤਰ, ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਤੋਂ ਪੜਤਾਲ ਰਿਪੋਰਟ ਮੰਗੀ ਗਈ ਸੀ ਅਤੇ ਇਨਾਂ ਕਾਲਜਾਂ ਦੇ ਪੇਪਰ ਚੈਕ ਹੋਣ ਵਾਸਤੇ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ), ਪਟਿਆਲਾ ਵਿਚ ਭੇਜੇ ਗਏ ਸਨ, ਇਸ ਲਈ ਇਸ ਸਬੰਧੀ ਪਿ੍ਰੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ (ਲ) ਪਟਿਆਲਾ ਤੋਂ ਵੀ ਰਿਪੋਰਟ ਮੰਗੀ ਗਈ ਸੀ।

Charanjit singh ChanniCharanjit singh Channi

ਜਿਸ ਵਿਚ ਪਾਇਆ ਗਿਆ ਕਿ ਵਿਦਿਆਰਥੀਆਂ ਵਲੋਂ ਦਿੱਤੀ ਗਈ ਆਫ਼-ਲਾਈਨ ਪ੍ਰੀਖਿਆ ਵਿਚ ਉਨਾਂ ਦੀਆਂ ਉੱਤਰ-ਕਾਪੀਆਂ ਚੈਕ ਕਰਨ ਤੇ ਪਾਇਆ ਗਿਆ ਹੈ ਕਿ ਸਾਰੇ ਵਿਦਿਆਰਥੀਆਂ ਦੀ ਉੱਤਰ ਕਾਪੀ ਅੱਖਰ ਨਾਲ ਅੱਖਰ ਆਪਸ ਵਿਚ ਮਿਲਦੀ ਹੈ। ਆਨ ਲਾਈਨ ਹਲ ਕੀਤੇ ਪੇਪਰਾਂ ਵਿਚ ਵੀ ਕਈ ਪੇਪਰ ਲਗਭੱਗ ਮਿਲਦੇ ਹਨ। ਸਾਰੇ ਵਿਆਰਥੀਆਂ ਨੇ ਇਕੋ ਜਿਹੇ  ਵਿਚ ਪ੍ਰਸ਼ਨ ਹਲ ਕਰਨ ਲਈ ਚੁਣਾਵ ਕੀਤਾ ਹੈ। ਸਾਰੇ ਵਿਦਿਆਰਥੀਆਂ ਨੇ ਇਕੋ ਜਿਹੇ ਉੱਤਰ ਹਲ ਕੀਤੇ ਹਨ।

Charanjit Singh ChanniCharanjit Singh Channi

ਸ੍ਰੀ ਅਨੁਰਾਗ ਵਰਮਾਂ ਨੇ ਦੱਸਿਆ ਕਿ ਸਕੱਤਰ, ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਅਤੇ ਪਿ੍ਰੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ), ਪਟਿਆਲਾ ਵੱਲੋਂ ਪ੍ਰਾਪਤ ਰਿਪੋਰਟਾਂ ਵਿੱਚ ਸਪਸ਼ਟ ਤੌਰ ਤੇ ਕਿਹਾ ਗਿਆ ਹੈ ਕਿ 7 ਕਾਲਜਾਂ ਵਿਨਾਇਕਾ ਕਾਲਜ ਆਫ਼ ਫਾਰਮੇਸੀ ਲਹਿਰਾਗਾਗਾ, ਆਰੀਆ ਭੱਟ ਕਾਲਜ ਆਫ਼ ਫਾਰਮੇਸੀ ਸੰਗਰੂਰ, ਮਾਡਰਨ ਕਾਲਜ ਆਫ਼ ਫਾਰਮੇਸੀ ਸੰਗਰੂਰ, ਵਿਦਿਆ ਸਾਗਰ ਪੈਰਾਮੈਡੀਕਲ ਕਾਲਜ ਲਹਿਰਾਗਾਗਾ, ਮਹਾਰਾਜਾ ਅਗਰਸੈਨ ਇੰਸ: ਆਫ਼ ਫਾਰਮੇਸੀ ਲਹਿਰਾਗਾਗਾ, ਲਾਰਡ ਕਿ੍ਰਸਨਾ ਕਾਲਜ ਆਫ਼ ਫਾਰਮੇਸੀ ਲਹਿਰਾਗਾਗਾ ਅਤੇ ਕਿ੍ਰਸਨਾ ਕਾਲਜ ਆਫ਼ ਫਾਰਮੇਸੀ, ਲਹਿਰਾਗਾਗਾ ਵਿੱਚ ਸਤੰਬਰ/ਅਕਤੂਬਰ 2020 ਵਿੱਚ ਹੋਈਆਂ ਪ੍ਰੀਖਿਆਵਾਂ ਦੌਰਾਨ ਸਮੂਹਿਕ ਨਕਲ ਹੋਈ ਹੋਈ ਹੈ।ਇਸ ਮਾਮਲੇ ਵਿਚ ਫਲਾਇੰਗ ਸੁਕੈਡ ਦੇ ਇੰਚਾਰਜਾਂ ਨਵਨੀਤ ਵਾਲੀਆ ਪਿ੍ਰੰਸੀਪਲ ਸਰਕਾਰੀ ਬਹੁ-ਤਕਨੀਕੀ ਕਾਲਜ਼ ਬਰੇਟਾ ਅਤੇ ਅਨਿਲ ਕੁਮਾਰ ਸੈਕਸ਼ਨ ਅਫਸਰ ਨੂੰ ਵੀ ਚਾਰਜਸ਼ੀਟ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ।

ਉਨਾਂ ਦੱਸਿਆ ਕਿ ਸੰਸਥਾਵਾਂ ਨੇ ਰਾਜ ਵਿੱਚ ਦਿੱਤੀ ਜਾ ਰਹੀ ਤਕਨੀਕੀ ਸਿੱਖਿਆ ਦੇ ਅਕਸ ਨੂੰ ਭਾਰੀ ਢਾਅ ਲਾਈ ਹੈ। ਇਹਨਾਂ ਸੰਸਥਾਵਾਂ ਦੀ ਮਾਨਤਾ ਰੱਦ ਕਰਨ ਵਾਸਤੇ ਇਕ ਹਫਤੇ ਦੇ ਅੰਦਰ-ਅੰਦਰ ਸੋ ਕਾਜ ਨੋਟਿਸ ਜਾਰੀ ਕੀਤੇ ਜਾਣ ਲਈ ਤਕਨੀਕੀ ਸਿੱਖਿਆ ਬੋਰਡ ਨੂੰ ਨਿਰਦੇਸ਼ ਦਿੱਤੇ ਗਏ ਹਨ।

ਸ੍ਰੀ ਅਨੁਰਾਗ ਵਰਮਾਂ ਨੇ ਦੱਸਿਆ ਕਿ ਬੋਰਡ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਇੰਨਾਂ ਸੰਸਥਾਵਾਂ ਵਿੱਚ ਮਹੀਨਾ ਸਤੰਬਰ ਅਕਤੂਬਰ 2020 ਵਿੱਚ ਹੋਈਆਂ ਪ੍ਰੀਖਿਆਵਾਂ ਨੂੰ ਕੈਂਸਲ ਕਰਦੇ ਹੋਏ ਇਨਾਂ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਦੁਬਾਰਾ ਪ੍ਰੀਖਿਆ ਲਈ ਜਾਵੇ। ਹੁਣ ਜੋ ਪ੍ਰੀਖਿਆ ਲਈ ਜਾਵੇਗੀ ਉਸਦੇ ਸੈਂਟਰ ਕੇਵਲ ਸਰਕਾਰੀ ਇੰਜਨੀਅਰਿੰਗ ਕਾਲਜ ਪਾਲੀਟੈਕਨਿਕ ਆਈ.ਟੀ.ਆਈ ਸੰਸਥਾਵਾਂ ਵਿੱਚ ਹੀ ਬਣਾਏ ਜਾਣ ਅਤੇ ਉਥੇ ਇਨਵੀਜੀਲੇਸਨ ਸਟਾਫ ਵੀ ਕੇਵਲ ਸਰਕਾਰੀ ਸੰਸਥਾਵਾਂ ਦਾ ਹੀ ਲਗਾਇਆ ਜਾਵੇ। ਇਹ ਪ੍ਰੀਖਿਆਵਾਂ ਸੀ.ਸੀ.ਟੀ.ਵੀ ਦੀ ਨਿਗਰਾਨੀ ਹੇਠ ਕਰਵਾਈ ਜਾਵੇ ਅਤੇ ਇਸ ਦੀ ਰਿਕਾਰਡਿੰਗ ਤੁਰੰਤ ਪ੍ਰਾਪਤ ਕਰਕੇ ਰਿਕਾਰਡ ਵਿੱਚ ਰੱਖੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement