'ਪੱਟੀ ਸ਼ਰਾਬ ਕੇਸ ਕਾਂਗਰਸੀ ਆਗੂਆਂ ਦੀ ਸੂਬੇ ਵਿਚ ਨਸ਼ੇ ਤਸਕਰੀ ਦੇ ਧੰਦੇ ਵਿੱਚ ਸ਼ਮੂਲੀਅਤ ਦਾ ਪ੍ਰਮਾਣ'
Published : Nov 23, 2020, 4:51 pm IST
Updated : Nov 23, 2020, 4:51 pm IST
SHARE ARTICLE
Kultar Singh Sandhwan
Kultar Singh Sandhwan

ਕੈਪਟਨ ਦੇ ਓ.ਐਸ.ਡੀ., ਮੰਤਰੀ ਅਤੇ ਕਾਂਗਰਸ ਵਿਧਾਇਕ ਸੂਬੇ ਵਿਚ ਨਸ਼ਾ ਤਸਕਰਾਂ ਨੂੰ ਦੇ ਰਹੇ ਹਨ ਸ਼ਹਿ- ਮੀਤ ਹੇਅਰ

ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਏ ਕੈਪਟਨ ਅਮਰਿੰਦਰ ਸਿੰਘ ਅੱਜ ਆਪ ਖ਼ੁਦ ਨਸ਼ਾ ਵੇਚਣ ਵਾਲਿਆਂ ਦੇ ਰਖਵਾਲੇ ਬਣੇ ਹੋਏ ਹਨ। ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਵੱਲੋਂ ਪੱਟੀ ਦੇ ਕਾਂਗਰਸੀ ਆਗੂਆਂ ਵੱਲੋਂ ਫੜੀ ਗਈ ਨਜਾਇਜ਼ ਸ਼ਰਾਬ ਇਸ ਗੱਲ ਦਾ ਸਬੂਤ ਦਿੰਦੀ ਹੈ, ਕਿ ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹਨਾਂ ਗੱਲਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਵਿਚ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਾਵਾਂ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕੀਤਾ।

CM Amrinder SinghCM Amrinder Singh

'ਆਪ' ਆਗੂਆਂ ਨੇ ਕਿਹਾ ਕਿ ਜੋ ਨਸ਼ਾ ਤਸਕਰੀ ਕਰਨ ਵਾਲੇ ਪਹਿਲਾਂ ਅਕਾਲੀ ਦਲ ਦੀ ਸ਼ਰਨ ਲੈ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਰਹੇ ਸਨ। ਅੱਜ ਉਨ੍ਹਾਂ ਦਾ ਰਖਵਾਲੇ ਕੈਪਟਨ ਅਮਰਿੰਦਰ ਸਿੰਘ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੁਧਿਆਣੇ ਖੇਤਰ ਨਾਲ ਸਬੰਧਿਤ ਨਸ਼ਾ ਤਸਕਰ ਰਾਣੋ ਦੀਆਂ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨਾਲ ਨਜ਼ਦੀਕੀਆਂ ਜੱਗ ਜ਼ਾਹਿਰ ਹੋਈਆਂ ਹਨ ਅਤੇ ਉਸ ਕੇਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਦੀ ਸਿੱਧੀ ਭੂਮਿਕਾ ਬਾਰੇ ਖ਼ਬਰਾਂ ਵੀ ਮੀਡੀਆ ਵਿੱਚ ਨਸ਼ਰ ਹੋਈਆਂ ਸਨ।

punjab CMpunjab CM

'ਆਪ' ਆਗੂਆਂ ਨੇ ਕਿਹਾ ਕਿ ਕਾਂਗਰਸੀ ਆਗੂ ਸੇਖੋਂ ਭਰਾਵਾਂ ਕੋਲੋਂ ਬਾਹਰਲੇ ਸੂਬੇ ਤੋਂ ਨਜਾਇਜ਼ ਲਿਆਂਦੀ ਗਈ ਸ਼ਰਾਬ ਨੇ ਕਾਂਗਰਸੀਆਂ ਦੀ ਅਸਲੀਅਤ ਸਾਹਮਣੇ ਲਿਆਂਦੀ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਓ. ਐਸ.ਡੀ, ਮੰਤਰੀ ਅਤੇ ਕਾਂਗਰਸੀ ਵਿਧਾਇਕ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸ਼ਹਿ ਦੇਣ ਵਿਚ ਰੁੱਝੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਲੱਗੇ ਹੋਏ ਹਨ।

LiquorLiquor

ਆਗੂਆਂ ਨੇ ਕਿਹਾ ਕਿ ਬੀਤੇ ਸਮੇਂ ਮਾਝੇ ਖੇਤਰ ਵਿਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਕੈਪਟਨ ਦੀ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।  ਕੈਪਟਨ ਸਰਕਾਰ ਨੂੰ ਲੋਕਾਂ ਦੀਆਂ ਗਈਆਂ ਜਾਨਾਂ ਦੀ ਚਿੰਤਾ ਨਹੀਂ ਹੈ, ਫ਼ਿਕਰ ਸਿਰਫ਼ ਇਹ ਹੈ ਕਿ ਉਹ ਆਪਣੇ ਚਹੇਤਿਆਂ ਦੇ ਕਾਲੇ ਧੰਦੇ ਉੱਤੇ ਪਰਦਾ ਪਾਉਣ ਵਿਚ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕਾਂਗਰਸੀ ਵੀ ਅੱਜ ਸੱਤਾ ਦੇ ਨਸ਼ੇ ਵਿਚ ਅੰਨ੍ਹੇ ਹੋਏ ਅਕਾਲੀਆਂ ਵਾਂਗ ਅੱਜ ਰੇਤੇ ਦੀ ਕਾਲਬਜ਼ਾਰੀ, ਨਸ਼ਾ ਤਸ਼ਕਰੀ ਅਤੇ ਸ਼ਰਾਬ ਦੀ ਨਜਾਇਜ਼ ਸਪਲਾਈ ਕਰਕੇ ਧੰਨ ਇਕੱਠਾ ਕਰਨ ਵਿਚ ਲੱਗੇ ਹੋਏ ਹਨ।  

AlcoholAlcohol

ਬਾਹਰਲੇ ਸੂਬਿਆਂ ਤੋਂ ਘਟੀਆ ਸ਼ਰਾਬ ਲਿਆ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਸਤਾ ਦੇ ਨਸ਼ੇ ਵਿਚ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨਾ ਬੰਦ ਕਰਨ। ਉਨਾ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਕਾਂਗਰਸ ਆਗੂਆਂ ਵੱਲੋਂ ਕੀਤੇ ਜਾ ਰਹੇ ਨਸ਼ੇ ਤਸਕਰੀ ਦੇ ਖ਼ਿਲਾਫ਼ ਡਟ ਕੇ ਲੜਾਈ ਲੜੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

charanjit Channi Exclusive Interview - ਜਲੰਧਰ ਵਾਲੇ ਕਹਿੰਦੇ ਨਿਕਲ ਜਾਣਗੀਆਂ ਚੀਕਾਂ | SpokesmanTV

14 May 2024 1:11 PM

Congress Leader Raja Warring Wife Amrita Warring Interview | Lok Sabha Election 2024

14 May 2024 8:47 AM

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM
Advertisement