ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਗੁਰਦੁਆਰਾ ਕਮੇਟੀ ਕਿਸਾਨ ਜਥੇਬੰਦੀਆਂ ਦੀ ਮਦਦ ਕਰਨ: ਬਾਦਲ
Published : Nov 23, 2020, 6:10 pm IST
Updated : Nov 23, 2020, 6:15 pm IST
SHARE ARTICLE
SUKHBIR SINGH BADAL
SUKHBIR SINGH BADAL

ਸ਼੍ਰੋਮਣੀ ਅਕਾਲੀ ਦਲ ਕਿਸਾਨ ਜਥੇਬੰਦੀਆਂ ਨੂੰ ਉਨ੍ਹਾਂ ਦੀ ਇੱਛਾ ਮੁਤਾਬਕ ਹੋਰ ਮਦਦ ਦੇਣ ਵਾਸਤੇ ਵੀ ਤਿਆਰ ਹੈ

ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਕਿ ਉਹ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਉਹਨਾਂ ਦੀ ਹਰ ਸੰਭਵ ਮਦਦ ਕਰਨ। ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਸਬੰਧੀ ਗੱਲਬਾਤ ਕੀਤੀ।

Farmers protest

ਸੁਖਬੀਰ ਸਿੰਘ ਬਾਦਲ ਨੇ ਦੋਹਾਂ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਦਿੱਲੀ ਵਿਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੇ ਅਤੇ ਹੋਰ ਜ਼ਰੂਰੀ ਵਸਤਾਂ ਵੀ ਉਨ੍ਹਾਂ ਨੂੰ ਸਪਲਾਈ ਕਰਨਗੇ। 

ਉਨ੍ਹਾਂ ਨੇ ਕਾਲਕਾ ਤੇ ਸਿਰਸਾ ਦੋਹਾਂ ਨੂੰ ਆਖਿਆ ਕਿ ਉਹ ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਜਥੇਬੰਦੀਆਂ ਨੂੰ ਉਹਨਾਂ ਦੀ ਇੱਛਾ ਮੁਤਾਬਕ ਹੋਰ ਮਦਦ ਦੇਣ ਵਾਸਤੇ ਵੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨਾਂ ਅਤੇ ਗਰੀਬ ਤੇ ਕਮਜ਼ੋਰ ਵਰਗਾਂ ਦੇ ਸੰਘਰਸ਼ਾਂ ਵਿਚ ਵੱਧ ਚੜ ਕੇ ਸ਼ਾਮਲ ਹੋਣ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਕਰਦੇ ਰਹਾਂਗੇ ਤੇ ਸਾਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ, ਉਹ ਪੂਰੀ ਕਰਾਂਗੇ।

 ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਛੇਤੀ ਤੋਂ ਛੇਤੀ ਹੱਲ ਕੀਤੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਵੱਲੋਂ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਮੰਡੀਕਰਣ ਸਬੰਧੀ ਨਵੇਂ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਾਲ ਹੀ ਸਰਕਾਰ ਨੂੰ ਫਸਲਾਂ ਦੀ ਐਮ ਐਸ ਪੀ ਅਨੁਸਾਰ ਸਰਕਾਰੀ ਖਰੀਦ ਯਕੀਨੀ ਬਣਾਉਣ ਵਾਸਤੇ ਕਾਨੂੰਨ ਬਣਾਉਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement