ਹਰੇ ਇਨਕਲਾਬ ਨੇ ਮੱਧਮ ਕੀਤੀ ਖੇਤਾਂ ਦੀ ਹਰਿਆਲੀ ਹਰੀਆਂ ਚੁੰਨੀਆਂ,ਪੱਗਾਂ ਬੰਨ੍ਹ ਤੁਰੇ ਖੇਤਾਂ ਦੇ ਰਾਖੇ
Published : Nov 23, 2020, 10:13 pm IST
Updated : Nov 23, 2020, 10:20 pm IST
SHARE ARTICLE
farmer protest
farmer protest

ਸਾਂਝਾ-ਸੰਘਰਸ਼ ਭਲੇ ਹੀ ਬੇਹੱਦ ਚੁਣੌਤੀਆਂ ਭਰਪੂਰ ਦੌਰ ਵਿਚੋਂ ਲੰਘ ਰਿਹਾ ਹੈ।

ਚੰਡੀਗੜ੍ਹ: 23 ਨਵੰਬਰ (ਨੀਲ ਭਿਦਰ) : ਕੇਂਦਰ-ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ-ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕਾਰਵਾਈ ਸਬੰਧੀ ਆਰਡੀਨੈਂਸ ਵਿਰੁਧ ਸਾਂਝਾ-ਸੰਘਰਸ਼ ਭਲੇ ਹੀ ਬੇਹੱਦ ਚੁਣੌਤੀਆਂ ਭਰਪੂਰ ਦੌਰ ਵਿਚੋਂ ਲੰਘ ਰਿਹਾ ਹੈ। ਕਰਜ਼ੇ ਵਿੰਨੀ ਕਿਸਾਨੀ ਲਈ ਲੰਬਾ ਸੰਘਰਸ਼ ਚਲਾਉਣਾ ਕੋਈ ਖਾਲਾ ਜੀ ਦਾ ਵਾੜਾ ਨਹੀਂ ਹੁੰਦਾ। ਹੁਣ ਹਰ ਪਿੰਡ ਪੱਧਰ ਤਕ ਦਾ ਖਰਚਾ ਲੱਖਾਂ ਰੁਪਏ ਨੂੰ ਢੁੱਕਣ ਵਾਲਾ ਹੈ। ਰੋਜ਼ਾਨਾ ਸੈਂਕੜੇ/ਹਜ਼ਾਰਾਂ ਕਿਸਾਨ ਮਰਦ ਔਰਤਾਂ ਦੇ ਕਾਫਲੇ ਪੂਰੇ ਉਤਸ਼ਾਹ ਨਾਲ ਸੰਘਰਸ਼ ਵਿਚ ਸ਼ਾਮਲ ਹੋ ਕੇ ਮੋਦੀ-ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁਧ ਰੋਹ ਦੀ ਗਰਜ ਉੱਚੀ ਕਰ ਰਹੇ ਹਨ।

farmer protestfarmer protest

ਸਾਂਝੇ ਕਿਸਾਨ ਸੰਘਰਸ਼ ਨੂੰ ਇਕ ਤੋਂ ਬਾਅਦ ਦੂਜੀ ਮੋਦੀ ਹਕੂਮਤ ਦੀ ਨਵੀਂ ਵੰਗਾਰ/ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਖੇਤਾਂ ਦੀ ਹਰਿਆਲੀ ਭਲੇ ਹੀ ਮੱਧਮ ਪੈ ਗਈ ਹੈ ਅਤੇ ਕਰਜ਼ੇ ਵਿੰਨੀ ਕਿਸਾਨੀ ਖੁਦਕਸ਼ੀਆਂ ਕਰਨ ਲਈ ਮਜਬੂਰ ਹੈ। ਪਰ ਤਸਵੀਰ ਦਾ ਦੂਸਰਾ ਪਾਸਾ ਵੀ ਹੈ ਕਿ ਇਸੇ ਕਿਸਾਨੀ ਸੰਕਟ ਨੇ ਨਵਾਂ ਰਾਹ ਖੋਲ ਦਿਤੇ ਹਨ, ਹੁਣ ਸੰਸਾਰ ਦੀਆਂ ਮਾਲਕ ਔਰਤਾਂ ਹਰੀਆਂ ਚੁੰਨੀਆਂ ਬੰਨ੍ਹ ਸੰਘਰਸ਼ ਦੇ ਮੈਦਾਨ ਵਿਚ ਨਿੱਤਰ ਆਈਆਂ ਹਨ। ਸਟੇਜ ਉੱਪਰ ਬੁਲਾਰੇ ਬਣ ਮੋਦੀ ਹਕੂਮਤ ਨੂੰ ਵੰਗਾਰਨ ਲੱਗੀਆਂ ਹਨ। ਸੈਂਕੜੇ ਪਿੰਡਾਂ ਵਿਚ ਔਰਤ ਕਿਸਾਨ ਵਿੰਗ ਬਣ ਗਏ ਹਨ। ਸੰਘਰਸ਼ ਦੇ ਹਰ ਪੜਾਅ ਸੰਘਰਸ਼ਾਂ ਵਿਚ ਸ਼ਾਮਲ ਹੋਣ/ਮੀਟਿੰਗਾਂ/ਮਾਰਚ/ਫ਼ੰਡ ਇਕੱਤਰ ਕਰਨ ਵਿਚ ਕਿਸਾਨ ਮਰਦਾਂ ਦੇ ਬਰਾਬਰ ਭਾਵੇਂ ਨਾ ਸਹੀ ਪਰ ਗਿਣਨਯੋਗ ਭੂਮਿਕਾ ਅਦਾ ਕਰ ਰਹੀਆਂ ਹਨ। 

farmer protestfarmer protestਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਂਝੇ ਕਿਸਾਨ ਸੰਘਰਸ਼ ਵਿਚ ਕਿਸਾਨ ਔਰਤਾਂ ਬਹੁਤ ਸਾਰੇ ਥਾਵਾਂ ’ਤੇ ਅੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਅਪਣੀ ਤਾਕਤ ਦਾ ਲੋਹਾ ਮਨਵਾ ਰਹੀਆਂ ਹਨ। ਹੁਣ ਇਹ ਸੰਘਰਸ਼ ਮੁਲਕ ਪੱਧਰ ਤੇ ਫੈਲ ਗਿਆ ਹੈ ਅਤੇ 476 ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਵਾਲੇ ‘ਸਾਂਝਾ ਕਿਸਾਨ ਮੋਰਚਾ’ ਦੀ ਅਗਵਾਈ ਵਿਚ ਅੱਗੇ ਵਧ ਰਿਹਾ ਹੈ। ਪੰਜਾਬ ਦੇ ਕਿਸਾਨ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਇਨ੍ਹਾਂ ਕਾਨੂੰਨਾਂ ਵਿਰੁਧ ਚੱਲ ਰਹੇ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਹਨ।

Captain Amarinder Singh- Farmer- PM ModiCaptain Amarinder Singh- Farmer- PM Modiਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਬਹਿਬਲਕਲਾਂ ਗੋਲੀਕਾਂਡ ਵੇਲੇ ਜ਼ਖਮੀ ਹੋਣ ’ਤੇ ਅੱਖ ਦੀ ਰੋਸ਼ਨੀ ਗੁਆ ਚੁੱਕੇ ਹਰਭਜਨ ਸਿੰਘ ਦੇ ਐਡਵੋਕੇਟ ਗਗਨਪ੍ਰਦੀਪ ਸਿੰਘ ਬਲ ਦੀ ਪੈਰਵੀ ’ਤੇ ਜਾਂਚ ਤੇਜੀ ਨਾਲ ਮੁਕੰਮਲ ਕਰਨ ਦੀ ਹਦਾਇਤ ਕੀਤੀ ਸੀ। ਹੁਣ ਸ਼ਕਤੀ ਸਿੰਘ ਆਦਿ ਨੇ ਅਰਜ਼ੀ ਵਿਚ ਕਿਹਾ ਸੀ ਕਿ ਉਹ ਇਸ ਮਾਮਲੇ ਵਿਚ ਧਿਰ ਨਹੀਂ ਸੀ ਪਰ ਇਸ ਮਾਮਲੇ ਦੇ ਫ਼ੈਸਲੇ ਨਾਲ ਉਹ ਪ੍ਰਭਾਵਤ ਹੋ ਰਹੇ ਹਨ ਤੇ ਫ਼ੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ ਪਰ ਬੈਂਚ ਨੇ ਅਰਜ਼ੀ ਖਾਰਜ ਕਰ ਦਿਤੀ ਹੈ। ਅੱਜ ਸਰਕਾਰ ਵਲੋਂ ਏਜੀ ਤੋਂ ਇਲਾਵਾ ਪੀ.ਚਿਦੰਬਰਮ ਤੇ ਕਪਿਲ ਸਿੱਬਲ ਵੀ ਪੇਸ਼ ਹੋਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement