'ਹਰਿਆਣਾ, ਬਾਰਡਰ 'ਤੇ ਨਾਕੇ ਲਾ ਕੇ ਰੋਕ ਰਿਹਾ ਹੈ ਪੰਜਾਬ ਨੂੰ ਜਾਣ ਵਾਲੀ ਖਾਦ'
Published : Nov 23, 2020, 12:21 am IST
Updated : Nov 23, 2020, 12:21 am IST
SHARE ARTICLE
image
image

'ਹਰਿਆਣਾ, ਬਾਰਡਰ 'ਤੇ ਨਾਕੇ ਲਾ ਕੇ ਰੋਕ ਰਿਹਾ ਹੈ ਪੰਜਾਬ ਨੂੰ ਜਾਣ ਵਾਲੀ ਖਾਦ'

ਪੂਰੇ ਹਰਿਆਣਾ ਦੇ ਗੁਦਾਮ ਖਾਦ ਨਾਲ ਪਏ ਹਨ ਤੁੰਨੇ ਪਰ ਪੰਜਾਬ ਨੂੰ ਨਾਂਹ

ਸਿਰਸਾ, 22  ਨਵੰਬਰ (ਸੁਰਿੰਦਰ ਪਾਲ ਸਿੰਘ): ਪੰਜਾਬ ਦੇ ਕਿਸਾਨਾਂ ਨੂੰ ਕੇਵਲ ਕੇਂਦਰ ਸਰਕਾਰ ਹੀ ਪੀੜ ਨਹੀਂ ਰਹੀ ਸਗੋਂ ਉਸ ਦਾ ਛੋਟਾ ਭਾਈ ਕਹਾਉਣ ਵਾਲਾ ਹਰਿਆਣਾ ਵੀ ਪੰਜਾਬ ਨੂੰ ਨਪੀੜਨ 'ਚ ਮਾਣ ਮਹਿਸੂਸ ਕਰ ਰਿਹਾ ਹੈ। ਨਹੀਂ ਤਾਂ ਕੀ ਹਰਿਆਣਾ ਕੋਲ ਖਾਦ ਦੀ ਭਲਾ ਕੋਈ ਕਮੀ ਹੈ? ਪੰਜਾਬ ਵਿਚ ਰੇਲ ਗੱਡੀਆਂ ਬੰਦ ਹੋਣ ਦੇ ਕਾਰਨ ਖਾਦ ਦੀ ਭਾਰੀ ਕਮੀ ਦੇ ਚਲਦੇ ਹਰਿਆਣਾ ਦੇ ਜ਼ਿਲ੍ਹੇ ਸਿਰਸਾ ਵਿਚੋਂ ਪੰਜਾਬ ਲਈ ‘ਟਰੱਕਾਂ ਰਾਹੀ ਖਾਦ ਭੇਜੀ ਜਾ ਰਹੀ ਹੈ। ਰੇਲ ਗੱਡੀਆਂ ਬੰਦ ਹੋਣ ਦੇ ਕਾਰਨ ਪੰਜਾਬ 'ਚ ਖਾਦ ਦੀ ਭਾਰੀ ਕਮੀ ਆ ਗਈ ਹੈ ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਉਤੇ ਭੈੜਾ ਅਸਰ ਪੈ ਰਿਹਾ ਹੈ।
ਹਰਿਆਣਾ ਸਰਕਾਰ ਵਲੋਂ ਖਾਦ ਨਾਲ ਭਰੀਆਂ ਗੱਡੀਆਂ ਨੂੰ ਹਰਿਆਣਾ ਪੰਜਾਬ ਦੇ ਬਾਰਡਰ ਉੱਤੇ ਹਰਿਆਣਾ ਦੇ ਰੇਲਵੇ ਸਟੇਸ਼ਨਾਂ ਉਤੇ ਰੋਕ ਲਿਆ ਜਾਂਦਾ ਹੈ ਜਿਸ ਕਾਰਨ ਇਸ ਖਾਦ ਦੀ ਸਪਲਾਈ ਪੰਜਾਬ ਲਈ ਨਹੀਂ ਹੋ ਰਹੀ। ਹਾਲਾਂਕਿ ਹਰਿਆਣਾ ਦੇ ਗੁਦਾਮ ਖਾਦ ਨਾਲ ਤੁੰਨੇ ਪਏ ਹਨ।  ਹੁਣ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿਚੋਂ ਇਸ ਖਾਦ ਨੂੰ ਟਰੱਕਾਂ ਰਾਹੀਂ ਲੋਡ ਕਰ ਕੇ ਪੰਜਾਬ ਭੇਜਿਆ ਜਾ ਰਿਹਾ ਹੈ ਅਤੇ ਨਾਲ ਹੀ ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਲਈ ਭੇਜੀ ਜਾਣ ਵਾਲੀ ਖ਼ਾਦ ਉੱਤੇ ਨਿਗਰਾਨੀ ਰੱਖ ਰਿਹਾ ਹੈ। ਖਾਦ ਦੀ ਲੱਦਾਈ ਕਰਨ ਵਾਲੀ ਲੇਬਰ ਨੇ ਦਸਿਆ ਕਿ ਰੇਲ ਗੱਡੀਆਂ ਬੰਦ ਹੋਣ ਕਾਰਨ ਇਹ ਖਾਦ ਟਰੱਕਾਂ( ਘੋੜੇਆਂ) ਜ਼ਰੀਏ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਰੇਲ ਗੱਡੀਆਂ ਬੰਦ ਹੋਣ ਦੇ ਕਾਰਨ ਉਨ੍ਹਾਂ ਦੇ ਕੰਮ ਕਾਜ ਉੱਤੇ ਵੀ ਭਾਰੀ ਅਸਰ ਪਿਆ ਹੈ। ਦੂਜੇ ਪਾਸੇ ਪੰਜਾਬ ਦੇ ਫ਼ਰਟੀਲਾਈਜ਼ਰ ਐਸੋਸੀਏਸ਼ਨ ਯੂਨੀਅਨ ਦੇ ਪ੍ਰਧਾਨ ਨਰੇਸ਼ ਕੁਮਾਰ ਨੇ ਦਸਿਆ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਪੰਜਾਬ 'ਚ ਰੇਲ ਸੇਵਾਵਾਂ ਬੰਦ ਹਨ ਜਿਸ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਖਾਦ ਬੀਜਾਂ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖ਼ਾਦ ਬੀਜਾਂ ਤੋਂ ਬਿਨਾਂ ਬਹੁਤ ਸਾਰੀਆਂ ਜ਼ਰੂਰੀ ਵਸਤੂਆਂ ਦੀ ਸਪਲਾਈ ਪੰਜਾਬ ਨੂੰ ਰੇਲ ਗੱਡੀਆਂ ਰਾਹੀਂ ਭੇਜੀ ਜਾਂਦੀ ਸੀ ਜੋ ਗੱਡੀਆਂ ਬੰਦ ਹੋਣ ਕਾਰਨ ਇਨ੍ਹਾਂ ਵਸਤੂਆਂ ਦੀ ਸਪਲਾਈ ਨਹੀਂ ਹੋ ਰਹੀ।
ਉਨ੍ਹਾਂ ਕਿਹਾ ਕਿ ਹੁਣ ਇਸ ਖਾਦ ਨੂੰ ਟਰੱਕਾਂ ਦੇ ਜ਼ਰੀਏ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਭੇਜਿਆ ਜਾ ਰਿਹਾ ਹੈ ਤਾਂ ਕਿ ਪੰਜਾਬ ਵਿਚ ਖਾਦ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਉਧਰ ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਸਿਰਸਾ ਖਾਦ ਅਤੇ ਬੀਜ ਦੀ ਕਾਲਾ ਬਾਜ਼ਾਰੀ ਰੋਕਣ ਦਾ ਦਾਅਵਾ ਕਰ ਰਿਹਾ ਹੈ। ਸਿਰਸਾ ਦੇ ਡੀ.ਸੀ. ਪ੍ਰਦੀਪ ਕੁਮਾਰ ਦਾ ਕਹਿਣਾ ਹੈ ਕਿ ਸਿਰਸਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਾਦ ਬੀਜ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਸਿਰਸਾ ਜ਼ਿਲ੍ਹੇ ਵਿਚੋਂ ਖਾਦ ਨਹੀਂ ਲੈਣ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਹਰਿਆਣਾ ਪੰਜਾਬ ਬਾਰਡਰ ਤੇ ਨਾਕੇ ਲਾ ਕੇ ਪੰਜਾਬ ਨੂੰ ਜਾਣ ਵਾਲੀ ਖਾਦ ਲਈ ਚੈਕਿੰਗ ਤੇਜ਼ ਕਰ ਦਿਤੀ ਹੈ।

ਤਸਵੀਰ- ਪੰਜਾਬ ਲਈ ਭੇਜੀ ਜਾਣ ਵਾਲੀ ਹਰਿਆਣਾ ਵਿਚਲੀ ਖਾਦ
੮-- sirsa ੦੧

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement