ਇਕ ਕਿਲੋ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Published : Nov 23, 2020, 12:31 am IST
Updated : Nov 23, 2020, 12:31 am IST
SHARE ARTICLE
image
image

ਇਕ ਕਿਲੋ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਫ਼ਿਰੋਜ਼ਪੁਰ, 22 ਨਵੰਬਰ (ਸੁਭਾਸ਼ ਕੱਕੜ): ਸੀਆਈਏ ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਵਿਰੁਧ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ ਫ਼ਿਰੋਜ਼ਪੁਰ ਪੁਲਿਸ ਦੇ ਸਬ ਇੰਸਪੈਕਟਰ ਅੰਗਰੇਜ਼ ਸਿੰਘ ਨੇ ਦਸਿਆ ਕਿ ਸੀਆਈਏ ਸਟਾਫ਼ ਫ਼ਿਰੋਜ਼ਪੁਰ ਪੁਲਿਸ ਦੇ ਏਐਸਆਈ ਰਜਿੰਦਰ ਪਾਲ ਦੀ ਅਗਵਾਈ ਵਿਚ ਬੀਤੀ ਸ਼ਾਮ ਗਸ਼ਤ ਵਾਂ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ 7 ਨਵੰਬਰ ਚੁੰਗੀ ਕੈਂਟ ਫ਼ਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖ਼ਬਰ ਨੇ ਇਤਲਾਹ ਦਿਤੀ ਕਿ ਗੁਰਪ੍ਰੀਤ ਸਿੰਘ ਹੈਰੋਇਨ ਵੇਚਣ ਦਾ ਆਦੀ ਹੈ ਜੋ ਇਸ ਸਮੇਂ ਚੁੰਗੀ ਨੰਬਰ 7 ਦੇ ਸ਼ਮਸ਼ਾਨਘਾਟ ਰੋਡ 'ਤੇ ਇਕ ਬੇਆਬਾਦ ਬਿਲਡਿੰਗ ਪਾਸ ਹੈਰੋਇਨ ਵੇਚਣ ਲਈ ਗ੍ਰਾਹਕਾਂ ਦਾ ਇੰਤਜਾਰ ਕਰ ਰਿਹਾ ਹੈ। ਪੁਲਿਸ ਪਾਰਟੀ ਵਲੋਂ ਮੁਲਤਜ਼ਮ 'ਤੇ ਛਾਪੇਮਾਰੀ ਕਰ ਕੇ ਕਾਬੂ ਕੀਤਾ ਤੇ ਇਸ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦਸਿਆ ਕਿ ਉਕਤ ਵਿਅਕਤੀ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement