
ਹਰਿਆਣਾ ਸਰਕਾਰ ਨੂੰ ਵੀ ਦਿੱਤੀ ਚਿਤਾਵਨੀ
ਚੰਡੀਗੜ੍ਹ : ਕਿਸਾਨਾਂ ਆਪਣੇ ਦਿੱਲੀ ਜਾਣ ਦੇ ਫੈਸਲੇ 'ਤੇ ਅਟੱਲ ਹਨ ਤੇ 26 ਨਵੰਬਰ ਨੂੰ ਕਿਸਾਨਾਂ ਦੇ ਦਿੱਲੀ ਪ੍ਰਦਰਸ਼ਨ ਨੂੰ ਵੱਡੀ ਹਿਮਾਇਤ ਮਿਲੀ ਹੈ। ਪੰਜਾਬ ਦੇ ਕਲਾਕਾਰਾਂ ਨੇ ਇੱਕ ਸੁਰ ਹੋ ਕੇ ਕਿਸਾਨਾਂ ਦੇ ਹੱਕ ਵਿਚ ਪ੍ਰੈਸ ਕਾਨਫਰੰਸ ਕਰਕੇ ਦਿੱਲੀ ਮੋਰਚੇ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚ ਜੁਟੇ ਪੰਜਾਬੀ ਗਾਇਕ ਸੋਨੀਆ ਮਾਨ, ਕੰਵਰ ਗਰੇਵਾਲ, ਜੱਸ ਬਾਜਵਾ,ਹਰਫ਼ ਚੀਮਾ ਅਤੇ ਲੱਖਾ ਸਿਧਾਣਾ ਨੇ ਸਾਫ਼ ਕੀਤਾ ਕਿ ਕਿਸਾਨਾਂ ਦੇ ਹਰ ਸੰਘਰਸ਼ ਵਿਚ ਕਲਾਕਾਰ ਉਨ੍ਹਾਂ ਦੇ ਨਾਲ ਖੜ੍ਹੇ ਹਨ ਜੋ ਮਰਜ਼ੀ ਹੋ ਜਾਵੇ ਕਿਸਾਨਾਂ ਦੇ ਹੱਕ ਦਵਾ ਕੇ ਰਹਾਂਗੇ।
Punjab Artist Announced Full Support Farmer Union Delhi Protest
ਚੰਡੀਗੜ੍ਹ ਵਿਚ ਇੱਕ ਜੁੱਟ ਹੋਏ ਕਲਾਕਾਰਾਂ ਨੇ ਕਿਹਾ ਸੂਬੇ ਦੇ ਵੱਖ-ਵੱਖ ਪਿੰਡਾਂ ਤੋਂ ਆ ਰਹੇ ਕਿਸਾਨਾਂ ਦੇ ਮੋਰਚੇ ਵਿਚ ਉਹ ਸ਼ਾਮਲ ਹੁੰਦੇ ਹੋਏ ਦਿੱਲੀ ਵੱਲ ਕੂਚ ਕਰਨਗੇ ਅਤੇ ਜਿੱਥੇ ਵੀ ਕਿਸਾਨਾਂ ਨੂੰ ਰੋਕਿਆ ਉਹ ਵੀ ਉਨ੍ਹਾਂ ਦੇ ਨਾਲ ਧਰਨੇ 'ਤੇ ਬੈਠ ਜਾਣਗੇ। ਕਲਾਕਾਰਾਂ ਨੇ ਪਿੰਡਾਂ ਦੇ ਸਰਪੰਚਾਂ ਅਤੇ ਸਿਆਸਤਦਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਮਤਭੇਦ ਭੁਲਾ ਕੇ ਕਿਸਾਨਾਂ ਨਾਲ ਇੱਕ ਮੰਚ 'ਤੇ ਖੜ੍ਹੇ ਹੋਣ।
Farmers Protest
ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਜਦੋਂ ਤੋਂ ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਦਰਸ਼ਨ ਸ਼ੁਰੂ ਕੀਤਾ ਹੈ ਪੰਜਾਬ ਦਾ ਕਲਾਕਾਰ ਭਾਵੇਂ ਉਹ ਫਿਲਮ ਸਨਅਤ ਨਾਲ ਜੁੜਿਆ ਜਾਂ ਫਿਰ ਗਾਇਕੀ ਨਾਲ ਹਰ ਇੱਕ ਨੇ ਸੋਸ਼ਲ ਮੀਡੀਆ ਤੋਂ ਲੈ ਕੇ ਕਿਸਾਨਾਂ ਦੇ ਧਰਨਿਆਂ ਵਿਚ ਖੇਤੀ ਕਾਨੂੰਨਾਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਦਿੱਲੀ ਪੁਲਿਸ ਨੇ ਭਾਵੇਂ ਕਿਸਾਨਾਂ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ
Punjab Artist Announced Full Support Farmer Union Delhi Protest
ਪਰ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਸਾਫ਼ ਕਰ ਦਿੱਤਾ ਹੈ ਕਿ ਉਹ 4-5 ਮਹੀਨੇ ਦਾ ਰਾਸ਼ਨ ਲੈ ਕੇ ਦਿੱਲੀ ਵੱਲ ਵਧਣਗੇ, ਸਿਰਫ਼ ਇੰਨਾਂ ਹੀ ਨਹੀਂ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸੇ ਥਾਂ 'ਤੇ ਚੱਕਾ ਜਾਮ ਕਰ ਦਿੱਤਾ ਜਾਵੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇੱਕ ਵਾਰ ਮੁੜ ਤੋਂ ਖੇਤੀ ਕਾਨੂੰਨ ਦੀ ਹਿਮਾਇਤ ਕਰਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਵੱਲ ਪ੍ਰਦਰਸ਼ਨ ਕਰਨ ਲਈ ਨਾ ਜਾਣ।