
ਇਸ ਮਾਮਲੇ ਵਿਚ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਨਾ ਹੀ ਇਹ ਪਤਾ ਲੱਗਾ ਹੈ ਕਿ ਇਹ ਕਤਲ ਦਾ ਮਾਮਲਾ ਹੈ ਖੁਦਕੁਸ਼ੀ ਦਾ।
ਬਠਿੰਡਾ - ਬਠਿੰਡਾ ਦੀ ਕਮਲਾ ਨਹਿਰੂ ਕਲੋਨੀ ਵਿਚ ਕੋਠੀ ਨੰਬਰ 387 ਵਿਚ ਇਕੋ ਪਰਿਵਾਰ ਦੀਆਂ ਤਿੰਨ ਲਾਸ਼ਾਂ ਮਿਲੀਆਂ ਹਨ ਜਿਸ ਕਰ ਕੇ ਸ਼ਹਿਰ ਵਿਚ ਸਨਸਨੀ ਫੈਲ ਗਈ ਹੈ। ਇਸ ਮਾਮਲੇ ਵਿਚ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਨਾ ਹੀ ਇਹ ਪਤਾ ਲੱਗਾ ਹੈ ਕਿ ਇਹ ਕਤਲ ਦਾ ਮਾਮਲਾ ਹੈ ਖੁਦਕੁਸ਼ੀ ਦਾ।
ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਖੋਖਰ, ਉਸ ਦੀ ਪਤਨੀ ਜਸਵਿੰਦਰ ਕੌਰ ਅਤੇ ਧੀ ਸਿਮਰਨ ਕੌਰ ਦੇ ਤੌਰ 'ਤੇ ਹੋਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਖੋਖਰ ਪਿੰਡ ਬੀਬੀਵਾਲਾ ਦੀ ਕਾਰਪੋਰੇਟ ਸੁਸਾਇਟੀ ਦਾ ਸਕੱਤਰ ਸੀ।