ਐਸ.ਸੀ. ਸਕਾਲਰਸ਼ਿਪ ਘੁਟਾਲੇ ਵਿਚ ਸ਼ਾਮਲ ਅਧਿਕਾਰੀਆਂ ਅਤੇ ਨੇਤਾਵਾਂ ਨੂੰ ਬਚਾ ਰਹੀ ਹੈ ਸਰਕਾਰ : ਮਾਣੂੰਕੇ
Published : Nov 23, 2020, 9:51 pm IST
Updated : Nov 23, 2020, 9:51 pm IST
SHARE ARTICLE
Sarabjit Kaur Manunke
Sarabjit Kaur Manunke

ਕਿਹਾ, ਆਰਥਕ ਤੰਗੀਆਂ ਦਾ ਸਾਹਮਣਾ ਕਰ ਰਹੇ ਦਲਿਤ ਵਿਦਿਆਰਥੀਆਂ ਦੇ ਹੱਕ ਹੀ ਖਾ ਰਹੀ ਹੈ ਸਰਕਾਰ

ਚੰਡੀਗੜ੍ਹ : ਭਿ੍ਰਸ਼ਟਾਚਾਰ ਦੇ ਦੋਸ਼ਾਂ ਵਿਚ ਘਿਰਨ ਵਾਲੇ ਅਫ਼ਸਰਾਂ, ਆਗੂਆਂ ਨੂੰ ਸਜ਼ਾ ਦੇਣ ਦੀ ਬਜਾਏ ਸਨਮਾਨ ਨਾਲ ਨਿਵਾਜਿਆ ਜਾ ਰਿਹਾ ਹੈ ਅਤੇ ਵਾਧੂ ਚਾਰਜ ਦੇ ਕੇ ਹੋਰਨਾਂ ਸੀਟਾਂ ਉੱਤੇ ਵੀ ਘਪਲੇ ਕਰਨ ਦਾ ਮੌਕਾ ਦਿਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਬੁਢਲਾਡਾ ਤੋਂ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਕੈਪਟਨ ਸਰਕਾਰ ਵਲੋਂ ਸਕਾਲਰਸ਼ਿਪ ਘੁਟਾਲੇ ਵਿਚ ਸ਼ਾਮਲ ਅਧਿਕਾਰੀਆਂ ਨੂੰ ਹੋਰ ਵਾਧੂ ਚਾਰਜ ਦਿਤੇ ਜਾਣ ਉਤੇ ਟਿੱਪਣੀ ਕਰਦਿਆਂ ਕੀਤਾ।

Bibi Sarabjit Kaur ManunkeBibi Sarabjit Kaur Manunke

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਰਥਕ ਤੰਗੀਆਂ ਦਾ ਸਾਹਮਣਾ ਕਰ ਕੇ ਅਪਣਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੜ੍ਹਾਈ ਕਰ ਰਹੇ ਦਲਿਤ ਵਿਦਿਆਰਥੀਆਂ ਦੇ ਹੱਕ ਹੀ ਖਾਣ ਲੱਗ ਗਈ ਹੈ।

Sarabjit Kaur ManunkeSarabjit Kaur Manunke

ਆਗੂਆਂ ਨੇ ਕਿਹਾ ਕਿ ਭਿ੍ਰਸ਼ਟਾਚਾਰ ਮੁਕਤ ਪ੍ਰਬੰਧਾਂ ਦੇ ਵਾਅਦਿਆਂ ਉਤੇ ਡਰਾਮੇਬਾਜ਼ੀ ਕਰਨ ਵਾਲੀ ਕੈਪਟਨ ਸਰਕਾਰ ਹੁਣ ਭਿ੍ਰਸ਼ਟ ਅਧਿਕਾਰੀਆਂ ਅਤੇ ਨੇਤਾਵਾਂ ਨੂੰ ਬਚਾਉਣ ਦੇ ਯਤਨ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਹ ਵੀ ਕਿੰਨੀ ਬੇਸ਼ਰਮੀ ਦੀ ਗੱਲ ਹੈ ਕਿ ਲੋਕਾਂ ਦੀਆਂ ਅੱਖਾਂ ਵਿਚ ਘਟਾ ਪਾਉਣ ਲਈ ਸਹੀ ਜਾਂਚ ਨਾ ਕਰਵਾ ਕੇ ਸਭ ਨੂੰ ਕਲੀਨ ਚਿੱਟ ਦੇ ਦਿਤੀ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਵਿਚ ਕਿਸੇ ਵੀ ਵਰਗ ਦੇ ਹਿੱਤ ਸੁਰੱਖਿਅਤ ਨਹੀਂ ਹਨ।

Sarabjit Kaur ManukeSarabjit Kaur Manuke

ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿੱਥੇ ਗ਼ਰੀਬ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨਾ ਸੀ, ਉਥੇ ਉਨ੍ਹਾਂ ਦੇ ਵਜ਼ੀਫ਼ਿਆਂ ਦਾ ਪੈਸਾ ਖਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਕੈਪਟਨ ਸਰਕਾਰ ਦਾ ਅਸਲੀ ਚਿਹਰਾ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਭਿ੍ਰਸ਼ਟਾਚਾਰ ਦੇ ਦੋਸ਼ ਵਿਚ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਹੁਣ ਉਨ੍ਹਾਂ ਨੂੰ ਵਾਧੂ ਚਾਰਜ ਦੇ ਕੇ ਨਿਵਾਜਿਆ ਜਾ ਰਿਹਾ ਹੈ, ਇਹ ਕੈਪਟਨ ਸਰਕਾਰ ਦਾ ਦਲਿਤ ਹੱਕਾਂ ਨੂੰ ਸੁਰੱਖਿਅਤ ਕਰਨ ਦੇ ਝੂਠ ਦਾ ਪਰਦਾਫ਼ਾਸ਼ ਕਰਦਾ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement