ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- CM
Published : Nov 23, 2021, 8:46 pm IST
Updated : Nov 23, 2021, 8:46 pm IST
SHARE ARTICLE
Charanjit Singh Channi
Charanjit Singh Channi

ਕਿਹਾ, ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤ ਦੀ ਕੀਤੀ ਰਾਖੀ

ਬੰਗਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ। ਇੱਥੇ ਅੱਜ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸੀ ਵਿਧਾਇਕਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਦਾ ਮੰਤਵ ਵੀ ਅਕਾਲੀਆਂ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਣਾ ਅਤੇ ਸੂਬੇ ਨੂੰ ਬਰਬਾਦ ਕਰਨਾ ਹੈ।

Charanjit Singh ChanniCharanjit Singh Channi

ਅਕਾਲੀਆਂ `ਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਬਸਪਾ ਨਾਲ ਨਾਪਾਕ ਗਠਜੋੜ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਕਮਜ਼ੋਰ ਸੀਟਾਂ ਅਲਾਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੀਟਾਂ `ਤੇ ਜਿੱਤ ਨਾਲ ਅਕਾਲੀ ਭਾਜਪਾ ਨੂੰ ਲਾਭ ਪਹੁੰਚਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਗਠਜੋੜ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਐਸ.ਸੀ. ਭਾਈਚਾਰੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾਵੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅਫਵਾਹਾਂ ਫੈਲਾਉਣ ਵਾਲਾ ਦੱਸਿਆ ਜਿਸ ਨੂੰ ਸੂਬੇ ਦੇ ਹਿੱਤਾਂ ਦੀ ਬਿਲਕੁੱਲ ਵੀ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਖੋਖਲੇ ਵਾਅਦੇ ਕਰ ਰਿਹਾ ਹੈ ਜਦਕਿ ਉਨ੍ਹਾਂ (ਚੰਨੀ) ਦੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਐਂਡ ਕੰਪਨੀ ਦੇ ਵੱਡੇ-ਵੱਡੇ ਦਾਅਵਿਆਂ ਤੋਂ ਗੁੰਮਰਾਹ ਹੋਣ ਤੋਂ ਬਚਣ ਲਈ ਕਿਹਾ।

Charanjit Singh ChanniCharanjit Singh Channi

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਾਰਟੀ ਪੱਧਰ ਤੋਂ ਬਾਹਰ ਜਾ ਕੇ ਕੁਝ ਸਿਆਸਤਦਾਨਾਂ ਵਲੋਂ ਕੀਤੇ ਨਾਪਾਕ ਗਠਜੋੜ ਨੇ ਪੰਜਾਬ ਨੂੰ ਲੁੱਟਣ ਲਈ ਆਮ ਆਦਮੀ ਤੋਂ ਸੱਤਾ ਖੋਹ ਲਈ ਹੈ। ਉਨ੍ਹਾਂ ਕਿਹਾ ਕਿ ਇਸ ਗਰੁੱਪ ਦੇ ਮੈਂਬਰਾਂ ਦਾ ਆਪਣੇ ਨਿੱਜ ਸਵਾਰਥਾਂ ਲਈ ਸੂਬੇ ਨੂੰ ਲੁੱਟਣ ਦੇ ਰੂਪ ਵਿੱਚ ਆਪਸੀ ਸਬੰਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਸੱਤਾ ਦੇ ਲਾਲਚ ਵਿੱਚ ਅਜਿਹਾ ਕਰ ਰਹੇ ਹਨ ਜਿੱਥੇ ਹਰ ਪੰਜ ਸਾਲ ਬਾਅਦ ਸ਼ਾਸਕ ਬਦਲਦਾ ਹੈ ਪਰ ਸੱਤਾ ਉਨ੍ਹਾਂ ਦੇ ਹੱਥਾਂ ਵਿੱਚ ਰਹਿੰਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਆਦਮੀ ਕੋਲ ਹੈ।

cm charanjit singh channicm charanjit singh channi

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਪੂਰੇ ਉੱਤਰੀ ਖੇਤਰ ਨਾਲੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਸਸਤਾ ਹੈ ਅਤੇ ਇਸੇ ਤਰਾਂ ਬਿਜਲੀ ਦੇ ਰੇਟ ਵੀ ਪੂਰੇ ਦੇਸ਼ ਨਾਲੋਂ ਸਭ ਤੋਂ ਸਸਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਰੇਤ ਅਤੇ ਟਰਾਂਸਪੋਰਟ ਮਾਫੀਆ ’ਤੇ ਨੱਥ ਪਾ ਚੁੱਕੀ ਹੈ ਅਤੇ ਅਗਲੀ ਵਾਰੀ ਕੇਬਲ ਮਾਫੀਆ ਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਬਲ ਮਾਫੀਆ ਬਾਦਲ ਪਰਿਵਾਰ ਦੇ ਹੱਥਾਂ ਵਿੱਚ ਖੇਡਦਾ ਹੈ ਜੋ ਲੋਕਾਂ ਤੋਂ ਮੋਟੀਆਂ ਦਰਾਂ ਵਸੂਲ ਰਿਹਾ ਹੈ ਅਤੇ ਇਸ ਮਾਫੀਆ ਨੂੰ ਜਲਦੀ ਹੀ ਨੱਥ ਪਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਨਾਂ ਨੂੰ ਸੂਬੇ ਦੀ ਸੇਵਾ ਕਰਨ ਲਈ ਇਹ ਸੁਭਾਗਾ ਮੌਕਾ ਦਿੱਤਾ ਹੈ।

Charanjit Singh Channi at BangaCharanjit Singh Channi at Banga

ਉਨਾਂ ਕਿਹਾ ਕਿ ਉਹ ਸੂਬੇ ਦੇ ਹਰ ਆਮ ਆਦਮੀ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੇ ਹਨ। ਉਨਾਂ ਦੀ ਸਰਕਾਰ ਵੱਲੋਂ ਵਿੱਢੀਆਂ ਕਈ ਲੋਕ ਪੱਖੀ ਪਹਿਲਕਦਮੀਆਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ , ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ , ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ ਬਿੱਲ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ , ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ, ਰੇਤ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੇ ਗਏ ਹਨ ਅਤੇ ਗੰਨੇ ਦੀਆਂ ਵਧੀਆਂ 50 ਰੁਪਏ ਪ੍ਰਤੀ ਕੁਵਿੰਟਲ ਦੀਆਂ ਕੀਮਤਾਂ ਵਿੱਚੋਂ ਪੰਜਾਬ ਸਰਕਾਰ ਵਲੋਂ 35 ਰੁ. ਕੌਸਟ ਸ਼ੇਅਰਿੰਗ ਦੇ ਹਿੱਸੇ ਵਜੋਂ ਹਨ। ਜਦਕਿ ਪ੍ਰਾਈਵੇਟ ਮਿੱਲਾਂ ਨੂੰ ਹੁਣ ਸਿਰਫ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਰਫ ਇਹਨਾਂ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੀ ਮਹੱਤਵਪੂਰਨ ਫੈਸਲੇ ਲਏ ਜਾਣਗੇ।

CM Charanjit Singh ChanniCM Charanjit Singh Channi

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ ਉਨਾਂ ਦੀ ਸਰਕਾਰ ਵੱਲੋਂ ਲਏ ਗਏ ਸਾਰੇ ਫੈਸਲਿਆਂ ਨੂੰ ਤੁਰੰਤ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਵਿਰੋਧੀ ਧਿਰ ਬਿਨ੍ਹਾਂ ਕਿਸੇ ਮੁੱਦੇ ਤੋਂ ਬੇਬੁਨਿਆਦ ਦੋਸ਼ ਲਗਾ ਰਹੀ ਹੈ। ਸ੍ਰੀ ਚੰਨੀ ਨੇ ਕਿਹਾ ਕਿ ਸਰਕਾਰ ਦੇ ਇਨਾਂ ਲੋਕ ਹਿੱਤੂ ਫੈਸਲਿਆਂ ਨਾਲ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ। ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਵਿਸ਼ੇਸ਼ ਚਿੰਤਾ ਹੈ। ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਚੰਨੀ ਨੂੰ ਅਸਲ ‘ਆਮ ਆਦਮੀ’ ਦੱਸਿਆ ਜੋ ਲੋਕਾਂ ਲਈ ਹਮੇਸ਼ਾ ਹਾਜ਼ਰ ਰਹਿੰਦਾ ਹੈ ਅਤੇ ਲੋਕਾਂ ਦੀ ਚਿੰਤਾ ਕਰਦਾ ਹੈ। ਉਨਾਂ ਦੁਆਬਾ ਖੇਤਰ ਲਈ ਵਿਸ਼ੇਸ਼ ਪੈਕੇਜ ਦੀ ਵੀ ਮੰਗ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement