
ਚਰਨਜੀਤ ਸਿੰਘ ਚੰਨੀ ਨੇ ਅੱਜ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।
Charanjit Singh Channi
ਇਸ ਮੌਕੇ ਸੀਐਮ ਚੰਨੀ ਨੇ ਡਾ.ਓਬਰਾਏ ਵਲੋਂ ਲੋੜਵੰਦਾਂ ਦੀ ਬਿਹਤਰੀ ਲਈ ਵੱਡੇ ਪੱਧਰ ਤੇ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਪੱਖ ਤੋਂ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।