
ਡੇਰਾ ਬਾਬਾ ਨਾਨਕ ਵਿੱਚ ਬਣੇਗੀ ਗੁਰਮੀਤ ਬਾਵਾ ਦੀ ਢੁੱਕਵੀਂ ਯਾਦਗਾਰ: ਸੁਖਜਿੰਦਰ ਸਿੰਘ ਰੰਧਾਵਾ
ਅੰਮਿ੍ਤਸਰ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਦੇ ਪਤੀ ਸ੍ਰੀ ਕਿਰਪਾਲ ਬਾਵਾ ਅਤੇ ਧੀ ਗਲੋਰੀ ਬਾਵਾ ਨਾਲ ਦੁੱਖ ਸਾਂਝਾ ਕੀਤਾ।ਰੰਧਾਵਾ ਨੇ ਐਲਾਨ ਵੀ ਕੀਤਾ ਕਿ ਡੇਰਾ ਬਾਬਾ ਨਾਨਕ ਵਿੱਚ ਗੁਰਮੀਤ ਬਾਵਾ ਦੀ ਢੁੱਕਵੀਂ ਯਾਦਗਾਰ ਬਣੇਗੀ ਕਿਉਂਜੋ ਉਹ ਇਸ ਹਲਕੇ ਦੀ ਨੂੰਹ ਸੀ।
DEPUTY CHIEF MINISTER CONDOLES FAMILY MEMBERS OF EMINENT FOLK SINGER
ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ ਜਿਸ ਨੇ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ।ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।
DEPUTY CHIEF MINISTER CONDOLES FAMILY MEMBERS OF EMINENT FOLK SINGER
ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾਂ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਬਾਵਾ ਪਰਿਵਾਰ ਦੇ ਮੈਂਬਰ ਰਿਦਾਨ, ਪੂਰਵਾ ਤੇ ਰਿਸ਼ਭ, ਉੱਘੀ ਮੰਚ ਸੰਚਾਲਿਕਾ ਸਤਿੰਦਰ ਸੱਤੀ, ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ, ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿਲ ਵੀ ਹਾਜ਼ਰ ਸਨ।