ਅਣਅਧਿਕਾਰਤ ਗੰਨਮੈਨ ਰੱਖਣ ਦਾ ਡਿਪਟੀ CM ਰੰਧਾਵਾ ਨੇ ਲਿਆ ਸਖ਼ਤ ਨੋਟਿਸ
Published : Nov 23, 2021, 7:49 pm IST
Updated : Nov 23, 2021, 7:50 pm IST
SHARE ARTICLE
Sukhjinder Singh Randhawa
Sukhjinder Singh Randhawa

ਪੁਲਿਸ ਅਧਿਕਾਰੀਆਂ ਨੂੰ ਦਿਤੇ ਹੁਕਮ - 'ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ'

ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਹੋਵੇਗੀ ਅਨੁਸ਼ਾਸਨੀ ਕਾਰਵਾਈ 

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਅੱਜ ਉੱਚ ਪੱਧਰੀ ਮੀਟਿੰਗ ਹੋਈ। ਇਸ ਦੌਰਾਨ ਰੰਧਾਵਾ ਨੇ ਸੂਬੇ ਦੀਆਂ ਪੁਲਿਸ ਬਟਾਲੀਅਨਾਂ ਅਤੇ ਥਾਣਿਆਂ ਵਿਚ ਡਿਊਟੀ 'ਤੇ ਅਣਅਧਿਕਾਰਤ ਗੰਨਮੈਨ ਲਗਾਏ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਸਾਰੇ ਜ਼ੋਨਾਂ ਦੇ ਆਈ.ਜੀ./ਡੀ.ਆਈ.ਜੀਜ਼ ਦਾ ਨਿੱਜੀ ਤੌਰ 'ਤੇ ਆਡਿਟ ਕਰਕੇ 25 ਨਵੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ।

Sukhjinder Singh RandhawaSukhjinder Singh Randhawa

ਇਸ ਦੇ ਨਾਲ ਹੀ ਉਪ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਕੋਈ ਵੀ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਨਿਗਰਾਨ ਅਧਿਕਾਰੀ ਦੀ ਇਜਾਜ਼ਤ ਤੋਂ ਬਿਨਾਂ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਨਹੀਂ ਜਾਵੇਗਾ।  ਰੰਧਾਵਾ ਨੇ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਪੁਲਿਸ ਬਟਾਲੀਅਨਾਂ ਅਤੇ ਥਾਣਿਆਂ ਵਿਚ ਨਿਹੱਥੇ ਗੰਨਮੈਨਾਂ ਦੀ ਡਿਊਟੀ ਲਗਾਈ ਜਾ ਰਹੀ ਹੈ, ਜੋ ਕਿ ਬਹੁਤ ਹੀ ਗੰਭੀਰ ਮਾਮਲਾ ਹੈ |

Sukhjinder Singh Randhawa and othersSukhjinder Singh Randhawa and others

ਇਸੇ ਤਰ੍ਹਾਂ ਪੁਲੀਸ ਅਧਿਕਾਰੀ ਤੇ ਕਰਮਚਾਰੀ ਬਿਨਾਂ ਇਜਾਜ਼ਤ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਚਲੇ ਜਾਂਦੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਇੱਕ ਅਨੁਸ਼ਾਸਿਤ ਫੋਰਸ ਹੈ ਅਤੇ ਅਜਿਹੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਬਾਰਡਰ ਏਰੀਏ ਦੀ ਜ਼ੋਨ ਵਾਈਸ ਮੀਟਿੰਗ ਹੋਈ ਹੈ ਜਿਸ ਪਠਾਨਕੋਟ ਵਿਚ ਹੋਏ ਬੰਬ ਧਮਾਕੇ ਅਤੇ ਹੋਰ ਮੁੱਦੇ ਵਿਚਾਰੇ ਗਏ ਹਨ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement