ਸਿੱਖਾਂ ਖ਼ਿਲਾਫ਼ ਮਾੜਾ ਬੋਲਣ ਵਾਲੀ ਕੰਗਨਾ ਰਣੌਤ ਹੁਣ ਜਲਦ ਜਾਵੇਗੀ ਜੇਲ੍ਹ, ਦਰਜ ਹੋਈ FIR
Published : Nov 23, 2021, 7:10 pm IST
Updated : Nov 23, 2021, 8:10 pm IST
SHARE ARTICLE
FIR
FIR

ਅਸੀਂ ਕਿਸੇ ਵੀ ਔਰਤ ਖ਼ਿਲਾਫ਼ ਅਜਿਹੀ ਕਾਰਵਾਈ ਨਹੀਂ ਕਰਨੀ ਚਾਹੁੰਦੇ ਸੀ। ਪਰ ਕੰਗਨਾ ਰਣੌਤ ਨੇ ਖ਼ੁਦ ਸਾਨੂੰ ਅਜਿਹਾ ਕਰਨ ਲਈ ਮਜਬੂਰ ਕੀਤਾ ਹੈ।

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਕੰਗਨਾ ਰਣੌਤ ਖ਼ਿਲਾਫ਼ FIR ਦਰਜ ਕਰਵਾਈ ਗਈ ਹੈ। ਦੱਸ ਦੇਈਏ ਕਿ ਕੰਗਨਾ 'ਤੇ ਸਿੱਖਾਂ ਦੀਆਂ ਭਾਵਨਾਂਵਾਂ ਨੂੰ ਠੇਸ ਪਹੁੰਚਾਉਣ ਤਹਿਤ ਇਹ ਮਾਮਲਾ ਦਰਜ ਕਰਵਾਇਆ ਗਿਆ ਹੈ।  

Kangana RanautKangana Ranaut

ਮਨਜਿੰਦਰ ਸਿਰਸਾ ਨੇ ਇਸ ਬਾਬਤ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਇਹ ਐਫਆਈਆਰ ਖਾਰ ਪੁਲਿਸ ਸਟੇਸ਼ਨ 'ਚ 295 ਏ ਤਹਿਤ ਦਰਜ ਕਰਵਾਈ ਗਈ ਹੈ। ਦੱਸਣਯੋਗ ਹੈ ਕਿ ਆਏ ਦਿਨ ਕੰਗਨਾ ਰਣੌਤ ਵਲੋਂ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਬਿਆਨਬਾਜ਼ੀ ਕੀਤੀ ਜਾਂਦੀ ਹੈ ਅਤੇ ਇਸ ਤਰ੍ਹਾਂ ਹੀ ਉਸ ਨੇ ਬੀਤੇ ਦਿਨੀ ਸੋਸ਼ਲ ਮੀਡੀਆ 'ਤੇ ਨਫ਼ਰਤ ਭਰੇ ਬਿਆਨ ਦਿਤੇ ਸਨ ਅਤੇ ਸਿੱਖਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤੀ ਸੀ।

Kangana RanautKangana Ranaut

ਜਿਸ 'ਤੇ ਕਾਰਵਾਈ ਕਰਦਿਆਂ ਹੋਇਆਂ ਇਹ ਐਫਆਈਆਰ ਦਰਜ ਕਰਵਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਬੀਤੇ ਕੱਲ੍ਹ ਇਕ ਕ੍ਰਿਮੀਨਲ ਕਮਪਲੇਂਟ ਦਿਤੀ ਗਈ ਸੀ। ਜਿਸ 'ਤੇ ਅਮਲ ਕਰਦਿਆਂ ਅੱਜ ਮੁੰਬਈ ਪੁਲਿਸ ਨੇ ਇਹ ਐਫ ਆਈ ਆਰ ਦਰਜ ਕਰ ਲਈ ਹੈ।

Manjinder SirsaManjinder Sirsa

ਉਨ੍ਹਾਂ ਕਿਹਾ ਕਿ ਹੁਣ ਤਾਂ ਸਿਰਫ਼ FIR ਹੋਈ ਹੈ ਪਰ ਆਉਣ ਵਾਲੇ ਸਮੇਂ ਵਿਚ ਉਸ ਨੂੰ ਜੇਲ੍ਹ ਵੀ ਜਾਣਾ ਪਵੇਗਾ। ਸਿਰਸਾ ਨੇ ਕਿਹਾ ਕਿ ਕੰਗਨਾ ਅਤੇ ਉਸ ਦੇ ਮਾਤਾ ਪਿਤਾ ਨੂੰ ਵੀ ਸਮਝਾਇਆ ਗਿਆ ਸੀ ਕਿ ਅਜਿਹੀ ਸ਼ਬਦਾਵਲੀ ਨਾ ਵਰਤੀ ਜਾਵੇ ਪਰ ਉਹ ਬਾਜ਼ ਨਹੀਂ ਆਈ।

Manjinder SirsaManjinder Sirsa

ਅਸੀਂ ਕਿਸੇ ਵੀ ਔਰਤ ਖ਼ਿਲਾਫ਼ ਅਜਿਹੀ ਕਾਰਵਾਈ ਨਹੀਂ ਕਰਨੀ ਚਾਹੁੰਦੇ ਸੀ। ਪਰ ਕੰਗਨਾ ਰਣੌਤ ਨੇ ਖ਼ੁਦ ਸਾਨੂੰ ਅਜਿਹਾ ਕਰਨ ਲਈ ਮਜਬੂਰ ਕੀਤਾ ਹੈ। ਇਸ ਲਈ ਹੁਣ ਇਸ ਕੇਸ 'ਤੇ ਪੂਰੀ ਪੈਰਵੀ ਕੀਤੀ ਜਾਵੇਗੀ ਅਤੇ ਉਸ ਨੂੰ ਸਜ਼ਾ ਵੀ ਦਿਵਾਈ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement