ਸਰਕਾਰ ਦੀ ਬੇਧਿਆਨੀ ਕਾਰਨ ਅਪਣੀ ਸੁੰਦਰਤਾ ਗੁਆ ਰਹੀ ਹੈ ਮਹਾਰਾਜਾ ਦਲੀਪ ਸਿੰਘ ਦੀ ਯਾਦਗਾਰ ‘ਬੱਸੀਆਂ
Published : Nov 23, 2021, 12:13 am IST
Updated : Nov 23, 2021, 12:13 am IST
SHARE ARTICLE
image
image

ਸਰਕਾਰ ਦੀ ਬੇਧਿਆਨੀ ਕਾਰਨ ਅਪਣੀ ਸੁੰਦਰਤਾ ਗੁਆ ਰਹੀ ਹੈ ਮਹਾਰਾਜਾ ਦਲੀਪ ਸਿੰਘ ਦੀ ਯਾਦਗਾਰ ‘ਬੱਸੀਆਂ ਕੋਠੀ’

ਰਾਏਕੋਟ, 22 ਨਵੰਬਰ (ਜਸਵੰਤ ਸਿੰਘ ਸਿੱਧੂ) : 1800 ਦੇ ਨੇੜੇ-ਤੇੜੇ ਹੋਂਦ ’ਚ ਆਈ ‘ਬੱਸੀਆਂ ਕੋਠੀ’ ਅਪਣੇ ’ਚ ਅਨੇਕਾਂ ਇਤਿਹਾਸਕ ਘਟਨਾਵਾਂ ਸਮੋਈ ਬੈਠੀ ਹੈ। ਫੇਰੂ ਸ਼ਾਹ ਤੇ ਮੁਦਕੀ ਦੀ ਜੰਗ ਮੌਕੇ ਇਹ ਕੋਠੀ ਲਾਰਡ ਹਾਰਡਿੰਗ ਦਾ ਹੈੱਡ ਕੁਆਟਰ ਸੀ। ਫ਼ਿਰੋਜ਼ਪੁਰ ਸਥਿਤ ਬਿ੍ਰਟਿਸ਼ ਮਿਲਟਰੀ ਡਿਵੀਜ਼ਨ ਦਾ ਇਹ ਅਸਲਾ ਸਪਲਾਈ ਡਿਪੂ ਵੀ ਰਿਹਾ। ਰਾਏਕੋਟ ਦੇ ਬੁੱਚੜਾਂ ਨੂੰ ਸੋਧਣ ਵਾਲੇ ਕੂਕਿਆਂ ਨੂੰ ਫਾਂਸੀ ਦੀ ਸਜ਼ਾ ਇਸੇ ਕੋਠੀ ’ਚ ਸੈਸ਼ਨ ਕੋਰਟ ਲਗਾ ਕੇ ਦਿਤੀ ਗਈ ਸੀ। ਜਦੋਂ ਅੰਗਰੇਜ਼ਾਂ ਨੇ 11 ਸਾਲਾ ਮਹਾਰਾਜਾ ਦਲੀਪ ਸਿੰਘ ਨੂੰ ਪੰਜਾਬ ਤੋਂ ਬਾਹਰ ਕਢਿਆ ਤਾਂ ਦੇਸ਼-ਬਦਰ ਹੋ ਕੇ ਜਾ ਰਹੇ ਪੰਜਾਬ ਦੇ ਆਖ਼ਰੀ ਮਹਾਰਾਜਾ ਨੇ 31 ਦਸੰਬਰ 1849 ਨੂੰ ਪੰਜਾਬ ’ਚ ਆਖ਼ਰੀ ਰਾਤ ਇਸੇ ਕੋਠੀ ’ਚ ਕੱਟੀ ਸੀ। ਰਾਜ ਵਿਚ ਇਕ ਦਹਾਕੇ ਤੋਂ ਵੱਧ ਚਲੀ ਅਸ਼ਾਂਤੀ ਦੌਰਾਨ ਇਸ ਇਮਾਰਤ ਨੂੰ ਪੰਜਾਬ ਪੁਲਿਸ ਨੇ ਰੱਜ ਕੇ ‘ਤਸੀਹੇ ਕੇਂਦਰ’ ਵਜੋਂ ਵੀ ਵਰਤਿਆ।
ਇਸੇ ਲਈ ਇਸ ਨੂੰ ਸਰਾਪੀ ਕੋਠੀ ਵੀ ਕਿਹਾ ਜਾਂਦਾ ਰਿਹਾ। ਬਾਅਦ ਵਿਚ ਨਹਿਰੀ ਰੈਸਟ ਹਾਊਸ ਬਣ ਕੇ ਨਹਿਰੀ ਵਿਭਾਗ ਦੀ ਮਲਕੀਅਤ ਹੋ ਗਈ। ਅੱਜ ਸਿੱਖਾਂ ਦੇ ਆਖ਼ਰੀ ਬਾਦਸ਼ਾਹ ਮਹਾਰਾਜਾ ਦਲੀਪ ਸਿੰਘ ਦੀ ਯਾਦਗਾਰ ‘ਬੱਸੀਆਂ ਕੋਠੀ’ ਪੰਜਾਬ ਸਰਕਾਰ ਦਾ ਧਿਆਨ ਮੰਗਦੀ ਹੈ ਕਿਉਂਕਿ ਉਹ ਮੁੜ ਖੰਡਰ ਹੋ ਰਹੀ ਹੈ। ਇਲਾਕਾ ਨਿਵਾਸੀਆਂ ਦੀ ਮੰਗ ’ਤੇ ਬੱਸੀਆਂ ਕੋਠੀ ਨੂੰ 2015 ਵਿਚ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕਰ ਕੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਵਿਚ ਤਬਦੀਲ ਕੀਤਾ ਗਿਆ ਸੀ। ਇਸ ਕੋਠੀ ਦੇ ਪੁਰਾਨੇ ਢਾਂਚੇ ਨੂੰ ਬਰਕਰਾਰ ਰਖਦੇ ਹੋਏ, ਇਸ ਦੀ ਨਵ-ਉਸਾਰੀ ਕਰ ਕੇ ਇਸ ਨੂੰ ਸੁੰਦਰ ਦਿਖ ਪ੍ਰਦਾਨ ਕੀਤੀ ਗਈ।
  ਯਾਦਗਾਰ ਬਣੀ ਇਸ ਇਮਾਰਤ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਸਿੰਘਾਸਨ, ਇਕ ਵੱਡੀ ਤਲਵਾਰ, ਇਕ ਸ਼ਾਹੀ ਕੁਰਸੀ, ਇਕ ਪਹਿਰਾਵਾ, ਇਕ ਹੀਰੇ ਦਾ ਹਾਰ ਅਤੇ ਉਸ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਤਸਵੀਰਾਂ ਦੀਆਂ ਪ੍ਰਤੀਕਿ੍ਰਤੀਆਂ ਰਖੀਆਂ ਗਈਆਂ ਹਨ। ਸਰਕਾਰ ਦੀ ਅਣਗਹਿਲੀ ਕਾਰਨ ਇਹ ਯਾਦਗਾਰ ਹੁਣ ਮੁੜ ਖੰਡਰ ਹੋਣ ਜਾ ਰਹੀ ਹੈ। ਲੱਕੜੀ ਦੀ ਕਾਰਾਗਰੀ ਖ਼ਰਾਬ ਹੋ ਗਈ ਹੈ ਤੇ ਸਿਉਂਕ ਲੱਕੜ ਨੂੰ ਖਾ ਗਈ ਹੈ। ਤਿੰਨੋਂ ਹਾਲਾਂ ਦੀਆਂ ਕੰਧਾਂ ਵਿਚ ਤਰੇੜਾਂ ਆ ਗਈਆਂ ਹਨ। ਕਈ ਥਾਵਾਂ ’ਤੇ ਪੇਂਟ ਅਤੇ ਪਲਾਸਟਰ ਟੁੱਟ ਰਿਹਾ ਹੈ। ਸਿੱਖ ਰਾਜ ਦੀਆਂ ਵੱਖ-ਵੱਖ ਕਲਾਵਾਂ ਨੂੰ ਉਜਾਗਰ ਕਰਨ ਲਈ ਲਗਾਈਆਂ ਗਈਆਂ ਕੁਝ ਫੋਕਸ ਲਾਈਟਾਂ ਕੰਮ ਨਹੀਂ ਕਰ ਰਹੀਆਂ ਹਨ। ਤਸਵੀਰਾਂ ਫਿੱਕੀਆਂ ਪੈ ਗਈਆਂ ਹਨ ਤੇ ਹਰਿਆਵਲ ਜੰਗਲੀ ਹੋ ਰਹੀ ਹੈ।  
ਕੋਠੀ ’ਚ ਕੰਮ ਕਰਦੇ ਇਕ ਕਰਮਚਾਰੀ ਨੇ ਦਸਿਆ ਕਿ ਕਿਸੇ ਵੀ ਉੱਚ ਅਧਿਕਾਰੀ ਨੇ ਇਸ ਵਲ ਧਿਆਨ ਨਹੀਂ ਦਿਤਾ ਤੇ ਸਰਕਾਰ ਵਲੋਂ ਫ਼ੰਡਾਂ ਅਤੇ ਧਿਆਨ ਦੀ ਘਾਟ ਕਾਰਨ ਇਤਿਹਾਸਕ ਸਥਾਨ ਅਪਣੀ ਚਮਕ ਗੁਆ ਰਿਹਾ ਹੈ। ਜੇ ਕਰ ਪੰਜਾਬ ਸਰਕਾਰ ਨੇ ਸਮਾਂ ਰਹਿੰਦੇ ਇਸ ਵਲ ਧਿਆਨ ਨਾ ਦਿਤਾ ਤਾਂ ਰਾਏਕੋਟ ਇਲਾਕੇ ਨੂੰ ਮਿਲੀ ਸ਼ਾਨਦਾਰ ਯਾਦਗਾਰ ਇਕ ਵਾਰ ਫੇਰ ਖੰਡਰ ’ਚ ਤਬਦੀਲ ਹੋ ਜਾਵੇਗੀ।

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement