
ਕਿਹਾ- ਘਰ ਜਾਂਦੇ ਹੀ ਖ਼ਰਾਬ ਹੋ ਜਾਂਦਾ ਹੈ
ਚੰਡੀਗੜ੍ਹ: ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਮੁੱਖ ਮੰਤਰੀ ਘੱਟ ਅਤੇ ਵਿਕਾਊ ਜ਼ਿਆਦਾ ਲੱਗਦੇ ਹਨ।
Kejriwal
ਉਹ ਚਾਇਨੀ ਖਿਡੌਣੇ ਵਰਗਾ ਹੈ, ਜੋ ਦੁਕਾਨ ਤੋਂ ਘਰ ਜਾਂਦੇ ਹੀ ਖ਼ਰਾਬ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਸਿਰਫ਼ ਗੱਪਾਂ ਮਾਰ ਰਹੇ ਹਨ। ਇਸ ਦੌਰਾਨ ਉਨ੍ਹਾਂ ਚਰਨਜੀਤ ਸਿੰਘ ਚੰਨੀ ਦੀ ਤਾਰੀਫ਼ ਕੀਤੀ।
sukhbir badal
ਉਨ੍ਹਾਂ ਕਿਹਾ ਕਿ ‘ਆਪ’ ਦੇ ਵਿਧਾਇਕ ਨੇ ਵਿਧਾਨ ਸਭਾ ਵਿਚ ਕਿਹਾ ਸੀ ਕਿ ਸਿਰਫ਼ ਚਰਨਜੀਤ ਸਿੰਘ ਚੰਨੀ ਹੀ ਕੰਮ ਕਰ ਰਿਹਾ ਹੈ। ਉਨ੍ਹਾਂ ਕੇਜਰੀਵਾਲ ਨੂੰ ਸਲਾਹ ਦਿਤੀ ਕਿ ਉਹ ਸੀਐਮ ਚੰਨੀ ਵਾਂਗ ਕੰਮ ਕਰਨਾ ਸਿੱਖਣ ਅਤੇ ਦਿੱਲੀ ਵਿਚ ਵੀ ਚੰਨੀ ਮਾਡਲ ਨੂੰ ਚਲਾਉਣ।
CM Charanjit Singh Channi
ਉਨ੍ਹਾਂ ਕਿਹਾ ਕਿ ਪਹਿਲਾਂ ਸੁਖਬੀਰ ਬਾਦਲ ਕਹਿੰਦੇ ਸਨ ਕਿ ਮੈਂ ਪੰਜਾਬ ਨੂੰ ਕੈਲੀਫੋਰਨੀਆ ਬਣਾ ਦਿਆਂਗਾ। ਹੁਣ ਤੁਸੀਂ ਕਹਿੰਦੇ ਹੋ ਮੈਂ ਪੰਜਾਬ ਨੂੰ ਦਿੱਲੀ ਵਰਗਾ ਬਣਾਵਾਂਗਾ। ਮੇਰੀ ਬੇਨਤੀ ਹੈ ਕਿ ਪੰਜਾਬ ਪੰਜਾਬ ਹੀ ਰਹੇ।