
ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਕੇਜਰੀਵਾਲ ਡਰਾਮੇਬਾਜ਼ੀ ਕਰ ਰਹੇ ਹਨ।
ਚੰਡੀਗੜ੍ਹ : ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਵਿਰੋਧੀ ਪਾਰਟੀਆਂ 'ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਅਤੇ ਅਰਵਿੰਦ ਕੇਜਰੀਵਾਲ ਦੋਵੇਂ ਹੀ ਡ੍ਰਾਮੇਬਾਜ਼ ਹਨ, ਇੱਕ ਦਿੱਲੀ ਦਾ ਅਤੇ ਦੂਜਾ ਪੰਜਾਬ ਦਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੰਨੀ ਸਰਕਾਰ ਸਿਰਫ਼ ਲੋਕਾਂ ਨੂੰ ਲਾਅਰੇ ਲਾਉਣ ਵਾਲੀ ਸਰਕਾਰ ਹੈ।
CM Charanjit Singh Channi
ਜਦੋਂ ਪੰਜਾਬ ਦਾ ਖ਼ਜ਼ਾਨਾ ਹੀ ਖ਼ਾਲੀ ਹੈ ਤਾਂ ਫਿਰ ਚੰਨੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਵਾਅਦੇ ਕਿਵੇਂ ਪੂਰਾ ਕਰੇਗੀ। ਭਾਜਪਾ ਦੂਜੀਆਂ ਪਾਰਟੀਆਂ ਵਾਂਗ ਲੋਕਾਂ ਨੂੰ ਲਾਅਰੇ ਨਹੀਂ ਲਾਵੇਗੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਕੇਜਰੀਵਾਲ ਡਰਾਮੇਬਾਜ਼ੀ ਕਰ ਰਹੇ ਹਨ।
Kejriwal
ਕਿਸਾਨ ਆਗੂਆਂ ਨੂੰ ਲੈ ਕੇ ਵੱਡਾ ਬਿਆਨ ਦਿਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਪ੍ਰਧਾਨ ਮੰਤਰੀ ਦੇ ਇਸ ਫ਼ੈਸਲੇ ਤੋਂ ਕਿਸਾਨ ਆਗੂ ਹੈਰਾਨ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਦੁਕਾਨ ਬੰਦ ਹੁੰਦੀ ਨਜ਼ਰ ਆ ਰਹੀ ਹੈ।
Farmers Protest
ਆਪਣੇ ਵਿਰੋਧੀਆਂ ਬਾਰੇ ਬੋਲਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਐਲਾਨ ਕਰਕੇ ਭੱਜ ਜਾਂਦੀਆਂ ਹਨ ਪਰ ਭਾਜਪਾ ਦੀਆਂ ਨੀਤੀਆਂ ਬਿਲਕੁਲ ਸਪੱਸ਼ਟ ਹਨ।