ਕੈਬਨਿਟ ਮੰਤਰੀ ਗੁਰਕੀਰਤ ਕੋਟਲੀ ਦੀ ਰਿਹਾਇਸ਼ ਅੱਗੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਲਗਾਇਆ ਧਰਨਾ 
Published : Nov 23, 2021, 3:32 pm IST
Updated : Nov 23, 2021, 3:33 pm IST
SHARE ARTICLE
protest
protest

ਠੇਕਾ ਮੁਲਾਜ਼ਮ ਸੰਘਰਸ਼ ਸਮਿਤੀ ਪੰਜਾਬ ਵਲੋਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਖੰਨਾ 'ਚ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਰਿਹਾਇਸ਼ ਨੇੜੇ ਧਰਨਾ ਦਿਤਾ ਗਿਆ।  

ਖੰਨਾ :  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਦਾਅਵਾ ਕਰ ਰਹੇ ਹਨ, ਉੱਥੇ ਅਜੇ ਵੀ ਕਈ ਵਿਭਾਗ ਅਜਿਹੇ ਹਨ, ਜਿਨ੍ਹਾਂ ਵਿਚ ਠੇਕਾ 'ਤੇ ਭਰਤੀ ਮੁਲਾਜ਼ਮ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। 

cm charanjit singh channicm charanjit singh channi

ਦੱਸ ਦੇਈਏ ਕਿ ਅੱਜ ਠੇਕਾ ਮੁਲਾਜ਼ਮ ਸੰਘਰਸ਼ ਸਮਿਤੀ ਪੰਜਾਬ ਵਲੋਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਖੰਨਾ 'ਚ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਰਿਹਾਇਸ਼ ਨੇੜੇ ਧਰਨਾ ਦਿਤਾ ਗਿਆ।  ਧਰਨਾਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਉਹ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ। ਮੁੱਖ ਮੰਤਰੀ ਚੰਨੀ ਉਨ੍ਹਾਂ ਨੂੰ ਤੁਰਤ ਪੱਕਾ ਕਰੇ। 

Gurkirat Singh KotliGurkirat Singh Kotli

ਇਸ ਕਾਰਨ ਅੱਜ ਪੰਜਾਬ ਵਿਚ ਨੈਸ਼ਨਲ ਹਾਈਵੇਅ ’ਤੇ ਤਿੰਨ ਥਾਵਾਂ ਬਿਆਸ ਪੁਲ, ਹਰੀਕੇ ਪੱਤਣ ਅਤੇ ਖੰਨਾ ਵਿਖੇ ਜਾਮ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਾਂਗਰਸੀ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿਤਾ ਜਾਵੇਗਾ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement