ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ
Published : Nov 23, 2022, 3:33 pm IST
Updated : Nov 23, 2022, 3:33 pm IST
SHARE ARTICLE
Chetan Singh Jauramajra
Chetan Singh Jauramajra

ਗਰੀਬ ਕੈਂਸਰ ਮਰੀਜ਼ਾਂ ਲਈ 'ਮੁੱਖ ਮੰਤਰੀ ਕੈਂਸਰ ਰਾਹਤ ਕੋਸ਼' ਬਣਿਆ ਵਰਦਾਨ



ਚੰਡੀਗੜ੍ਹ : ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਤਹਿਤ ਪੰਜਾਬ ਸਰਕਾਰ ਦੇ ਸੂਚੀਬੱਧ ਹਸਪਤਾਲਾਂ ਵਿੱਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਨੂੰ ਸਰਕਾਰ ਦੀਆਂ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਆਮ ਲੋਕ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੈਂਸਰ ਦਾ ਪ੍ਰਕੋਪ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਇਲਾਜ ਵਿੱਚ ਬਹੁਤ ਜ਼ਿਆਦਾ ਖਰਚਾ ਆਉਂਦਾ ਹੈ ਅਤੇ ਸਾਡੇ ਸਮਾਜ ਦੇ ਗਰੀਬ ਵਰਗ ਦੇ ਮਰੀਜ਼ ਇਹ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ।

ਉਨ੍ਹਾਂ ਦੱਸਿਆ ਕਿ ਗ਼ਰੀਬ ਵਰਗ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਇਹ ਸਕੀਮ ਵਰਦਾਨ ਸਾਬਤ ਹੋਈ ਹੈ ਕਿਉਂਕਿ ਇਹ ਮਰੀਜ਼ ਏਮਜ਼ ਦਿੱਲੀ, ਕੈਂਸਰ ਹਸਪਤਾਲ ਬੀਕਾਨੇਰ, ਪੀਜੀਆਈ ਚੰਡੀਗੜ੍ਹ, ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਵਰਗੀਆਂ ਵੱਕਾਰੀ ਸੰਸਥਾਵਾਂ ਸਮੇਤ ਸੂਬਾ ਸਰਕਾਰ ਦੇ ਸੂਚੀਬੱਧ 19 ਹਸਪਤਾਲਾਂ ਵਿੱਚੋਂ ਕਿਸੇ ਵੀ ਹਸਪਤਾਲ ਵਿੱਚ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕੋਈ ਵੀ ਕੈਂਸਰ ਪੀੜਤ ਵਸਨੀਕ ਇਸ ਸਕੀਮ ਲਈ ਸਬੰਧਤ ਸਿਵਲ ਸਰਜਨ ਦੇ ਦਫ਼ਤਰ ਵਿਖੇ ਬਿਨੈ ਕਰ ਸਕਦਾ ਹੈ ਅਤੇ ਹੁਣ ਅਜਿਹੇ ਕੇਸਾਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਲਾਭਪਾਤਰੀ ਆਪਣੀ ਅਰਜ਼ੀ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰਨ ਲਈ www.mmpcrk.gov.in 'ਤੇ ਲਾਗਇਨ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਕੈਂਸਰ ਦੇ ਮਰੀਜਾਂ ਨੂੰ ਇਲਾਜ ਕਰਵਾਉਣ ਲਈ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਸਕੀਮ ਸਰਕਾਰੀ ਕਰਮਚਾਰੀਆਂ, ਈਐਸਆਈ ਕਰਮਚਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ, ਕਿਸੇ ਵੀ ਕਿਸਮ ਦੀ ਮੈਡੀਕਲ ਰੀਇੰਬਰਸਮੈਂਟ ਵਾਲੇ ਮਰੀਜ਼ਾਂ ਜਾਂ ਕੈਂਸਰ ਕਵਰ ਵਾਲੇ ਸਿਹਤ ਬੀਮਾ ਧਾਰਕ ਮਰੀਜ਼ਾਂ 'ਤੇ ਲਾਗੂ ਨਹੀਂ ਹੋਵੇਗੀ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement