ਚੰਡੀਗੜ੍ਹ 'ਚ ਇਕ ਤਰਫਾ ਪਿਆਰ 'ਚ ਲੜਕੇ ਨੇ ਲੜਕੀ ਦਾ ਕੀਤਾ ਕਤਲ, ਮੁਲਜ਼ਮ ਕਾਬੂ

By : GAGANDEEP

Published : Nov 23, 2022, 12:24 pm IST
Updated : Nov 24, 2022, 1:52 pm IST
SHARE ARTICLE
photo
photo

ਬਿਹਾਰ ਦਾ ਰਹਿਣ ਵਾਲਾ ਹੈ ਮੁਲਜ਼ਮ

 

ਚੰਡੀਗੜ੍ਹ: ਚੰਡੀਗੜ੍ਹ ਵਿੱਚ ਇੱਕ ਲੜਕੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ 45 ਬੁੜੈਲ 'ਚ ਇਕਤਰਫਾ ਪ੍ਰੇਮ ਸਬੰਧਾਂ 'ਚ ਲੜਕੀ ਦਾ ਕਤਲ ਕਰ ਦਿੱਤਾ ਗਿਆ। ਲੜਕੀ ਦਾ ਕਤਲ ਕਰਨ ਵਾਲਾ ਮੁਸਲਿਮ ਨੌਜਵਾਨ ਬਿਹਾਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਨੂੰ ਸੈਕਟਰ-43 ਦੇ ਬੱਸ ਸਟੈਂਡ ਤੋਂ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਕਤਲ ਤੋਂ ਬਾਅਦ ਚੰਡੀਗੜ੍ਹ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਸੈਕਟਰ-45 ਦੇ ਬੁੜੈਲ 'ਚ ਇਕਤਰਫਾ ਪ੍ਰੇਮ ਸਬੰਧਾਂ ਦੇ ਚੱਲਦਿਆਂ 25 ਸਾਲਾ ਮੁਸਲਿਮ ਨੌਜਵਾਨ ਮੁਹੰਮਦ ਸ਼ਰੀਕ ਨੇ ਲੜਕੀ ਦੇ ਘਰ 'ਚ ਦਾਖਲ ਹੋ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦਰਅਸਲ ਲੜਕੀ ਨੂੰ ਪਤਾ ਸੀ ਕਿ ਮੁਹੰਮਦ ਸ਼ਰੀਕ ਵਿਆਹਿਆ ਹੋਇਆ ਹੈ। ਇਸ ਕਾਰਨ ਲੜਕੀ ਨੇ ਸ਼ਰੀਕ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਸੀ, ਜੋ ਉਸ 'ਤੇ ਪ੍ਰੇਮ ਸਬੰਧ ਬਣਾਉਣ ਦਾ ਦਬਾਅ ਬਣਾ ਰਿਹਾ ਸੀ।

ਦੋਵਾਂ ਦੀ ਮੁਲਾਕਾਤ ਬੁੜੈਲ ਵਿੱਚ ਹੋਈ ਸੀ।  ਮੁੰਡਾ- ਕੁੜੀ ਇੱਕ ਦੂਜੇ ਦੇ ਸਾਹਮਣੇ ਵਾਲੇ ਘਰ ਵਿੱਚ ਕਿਰਾਏਦਾਰ ਵਜੋਂ ਰਹਿੰਦੇ ਸਨ। ਮੁਲਜ਼ਮ ਮੂਲ ਰੂਪ ਵਿੱਚ ਬਿਹਾਰ ਦੇ ਮਧੂਬਨੀ ਜ਼ਿਲ੍ਹੇ ਵਿੱਚ ਸਥਿਤ ਪਿੰਡ ਬੇਲਾ ਦਾ ਰਹਿਣ ਵਾਲਾ ਹੈ। ਮ੍ਰਿਤਕ ਲੜਕੀ ਦੀ ਮਾਂ  ਲੋਕਾਂ ਦੇ ਘਰਾਂ ਵਿੱਚ ਕੰਮ ਕਰਕੇ ਆਪਣਾ ਗੁਜ਼ਾਰਾ ਕਰਦੀ ਹੈ। ਜਦੋਂਕਿ ਲੜਕੀ ਦਾ ਪਿਤਾ ਉੱਤਰ ਪ੍ਰਦੇਸ਼ ਵਿੱਚ ਆਪਣੇ ਜੱਦੀ ਪਿੰਡ ਵਿੱਚ ਰਹਿੰਦਾ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਤਰ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement