
ਪੰਜਾਬ ਸਰਕਾਰ ਨੇ ਵਿਆਹ ਸ਼ਾਦੀਆਂ 'ਤੇ ਹਥਿਆਰਾਂ ਦੀ ਵਰਤੋਂ ਕਰਨ ਅਤੇ ਹਥਿਆਰਾਂ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ 'ਤੇ ਲਗਾਈ ਹੈ ਪਾਬੰਦੀ
ਜਲੰਧਰ: ਜਲੰਧਰ ਦੇ ਜੋਤੀ ਚੌਕ ਨੇੜੇ ਸਥਿਤ ਮਸ਼ਹੂਰ ਕੁੱਲੜ ਪੀਜ਼ਾ ਜੋੜੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ 'ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ।
ਦੱਸ ਦੇਈਏ ਕਿ ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਤੇ ਰੂਪ ਨੇ ਹਥਿਆਰ ਨੂੰ ਲੈ ਕੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ। ਜਿਸ 'ਚ ਉਹ ਇਕ ਪੰਜਾਬੀ ਗੀਤ 'ਤੇ ਹਥਿਆਰ ਦਿਖਾ ਕੇ ਗਨ ਕਲਚਰ ਨੂੰ ਪ੍ਰਮੋਟ ਕਰ ਰਹੇ ਹਨ। ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ 'ਤੇ ਪੁਲਿਸ ਨੇ ਉਹਨਾਂ ਖਿਲਾਫ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਆਹ ਸ਼ਾਦੀਆਂ 'ਤੇ ਹਥਿਆਰਾਂ ਦੀ ਵਰਤੋਂ ਕਰਨ ਅਤੇ ਹਥਿਆਰਾਂ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਜਨਤਕ ਥਾਵਾਂ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਵੀ ਸਖ਼ਤ ਮਨਾਹੀ ਹੈ। ਪਿਛਲੇ ਹਫ਼ਤੇ ਜ਼ਿਲ੍ਹੇ ਵਿੱਚ 371 ਅਸਲਾ ਲਾਇਸੈਂਸ ਰੱਦ ਕੀਤੇ ਗਏ ਅਤੇ 438 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ।