ਚੰਡੀਗੜ੍ਹ ਦੇ ਵਪਾਰੀ ਤੋਂ ਫਿਰੌਤੀ ਮੰਗਣ ਦੀ ਸ਼ਿਕਾਇਤ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਗੋਲਡੀ ਬਰਾੜ ਨੂੰ ਭਗੌੜਾ ਐਲਾਨਿਆ
Published : Nov 23, 2022, 1:34 pm IST
Updated : Nov 23, 2022, 1:34 pm IST
SHARE ARTICLE
goldy brar
goldy brar

ਮਾਮਲੇ ਦੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।

 

ਚੰਡੀਗੜ੍ਹ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੈਂਗਸਟਰ ਗੋਲਡੀ ਬਰਾੜ (34) ਨੂੰ ਚੰਡੀਗੜ੍ਹ ਜ਼ਿਲਾ ਅਦਾਲਤ ਨੇ 1 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤਾ ਹੈ। ਚੰਡੀਗੜ੍ਹ ਦੇ ਇਕ ਵਪਾਰੀ ਦੀ ਸ਼ਿਕਾਇਤ 'ਤੇ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ 'ਚ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਮਨਜੀਤ ਸਿੰਘ 'ਤੇ ਵੀ ਦੋਸ਼ ਆਇਦ ਕੀਤੇ ਹਨ। ਹੁਣ ਮਾਮਲੇ ਦੀ ਸੁਣਵਾਈ ਸ਼ੁਰੂ ਹੋਵੇਗੀ। ਇਸ ਮਾਮਲੇ ਵਿਚ ਆਈਪੀਸੀ ਦੀ ਧਾਰਾ 387, 120ਬੀ ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।

ਮਾਮਲੇ ਮੁਤਾਬਕ ਸ਼ਹਿਰ ਦੇ ਵਪਾਰੀ ਨੂੰ ਇਸ ਸਾਲ 25 ਜਨਵਰੀ ਨੂੰ ਇੱਕ ਵਟਸਐਪ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੀ। ਹਾਲਾਂਕਿ ਕਾਰੋਬਾਰੀ ਨੇ ਇੰਨੀ ਵੱਡੀ ਰਕਮ ਦੇਣ ਤੋਂ ਅਸਮਰੱਥਾ ਜ਼ਾਹਰ ਕੀਤੀ ਪਰ ਗੋਲਡੀ ਨੇ ਉਸ ਨੂੰ ਕਿਹਾ ਕਿ ਉਹ ਉਸ ਨੂੰ ਦੁਬਾਰਾ ਫੋਨ ਕਰੇਗਾ।

ਸ਼ਿਕਾਇਤਕਰਤਾ ਨੂੰ 27 ਜਨਵਰੀ ਨੂੰ ਦੁਬਾਰਾ ਫ਼ੋਨ ਆਇਆ। ਫੋਨ ਕਰਨ ਵਾਲੇ ਨੇ ਕਿਹਾ ਕਿ ਜੇਕਰ ਫਿਰੌਤੀ ਦੀ ਰਕਮ ਅਦਾ ਨਾ ਕੀਤੀ ਗਈ ਤਾਂ ਉਸਦੇ ਬੱਚਿਆਂ ਨੂੰ ਅਗਵਾ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ 5 ਲੱਖ ਰੁਪਏ ਦੇ ਸਕਦਾ ਸੀ ਪਰ ਉਸ ਨੂੰ 25 ਲੱਖ ਰੁਪਏ ਦੇਣ ਲਈ ਮਜਬੂਰ ਕੀਤਾ ਗਿਆ। 2 ਕਿਸ਼ਤਾਂ ਵਿਚ 10 ਲੱਖ ਅਤੇ 15 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।

ਸ਼ਿਕਾਇਤਕਰਤਾ ਨੂੰ ਫਰਵਰੀ ਮਹੀਨੇ ਮਨਜੀਤ ਨਾਮ ਦੇ ਮੁਲਜ਼ਮ ਦਾ ਫੋਨ ਆਇਆ ਸੀ। ਉਸ ਨੇ ਖ਼ੁਦ ਨੂੰ ਗੈਂਗਸਟਰ ਸੰਪਤ ਨਹਿਰਾ ਦਾ ਰਿਸ਼ਤੇਦਾਰ ਦੱਸਿਆ ਹੈ। ਉਸ ਨੇ ਵਪਾਰੀ ਨੂੰ ਪੰਚਕੂਲਾ ਵਿਚ ਮਿਲਣ ਲਈ ਬੁਲਾਇਆ ਸੀ। ਸ਼ਿਕਾਇਤਕਰਤਾ ਨੇ ਮਨਜੀਤ ਸਿੰਘ ਵੱਲੋਂ ਦੱਸੇ ਬੈਂਕ ਖਾਤੇ ਵਿਚ 3 ਲੱਖ ਰੁਪਏ ਟਰਾਂਸਫਰ ਕੀਤੇ ਸਨ ਅਤੇ 4 ਲੱਖ ਰੁਪਏ ਨਕਦ ਦਿੱਤੇ ਸਨ।

ਇਹ ਰਕਮ ਕਿਸੇ ਹੋਰ ਵਿਅਕਤੀ ਦੀ ਮੌਜੂਦਗੀ ਵਿਚ ਦਿੱਤੀ ਗਈ ਸੀ। ਇਸ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਮਿਲਣ ਮਗਰੋਂ ਮਨਜੀਤ ਸਿੰਘ ਨੂੰ 8 ਫਰਵਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸ ਦੇ ਕਬਜ਼ੇ ਵਿਚੋਂ ਇੱਕ ਪਿਸਤੌਲ, 4 ਜਿੰਦਾ ਕਾਰਤੂਸ, 1 ਸਿਮ ਕਾਰਡ, 2 ਮੋਬਾਈਲ ਫ਼ੋਨ ਬਰਾਮਦ ਹੋਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement