ਸਕੂਲ ਡਿਊਟੀ ਤੋਂ ਬਿਨ੍ਹਾਂ ਹੋਰਨਾਂ ਵਿਭਾਗਾਂ ਵਿਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ
Published : Nov 23, 2022, 6:13 pm IST
Updated : Nov 23, 2022, 8:04 pm IST
SHARE ARTICLE
Harjot Singh Bains
Harjot Singh Bains

ਸਕੂਲ ਸਿੱਖਿਆ ਨੂੰ ਮਜ਼ਬੂਤ ਅਤੇ ਤਰਕਸੰਗਤ ਬਣਾਉਣ ਵਾਸਤੇ ਲਿਆ ਫੈਸਲਾ - ਹਰਜੋਤ ਸਿੰਘ ਬੈਂਸ

 

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ, ਜੇਲ੍ਹ ਅਤੇ ਜਲ ਸਰੋਤ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿਚ ਪੜਾਉਣ ਦੀ ਬਜਾਏ ਵੱਖ- ਵੱਖ ਦਫਤਰਾਂ ਵਿਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ।

ਬੈਂਸ ਨੇ ਦੱਸਿਆ ਕਿ ਉਹਨਾਂ ਨੂੰ ਫੀਲਡ ਵਿਚੋਂ ਇਹ ਰਿਪੋਰਟਾਂ ਮਿਲੀਆਂ ਹਨ ਕਿ ਸਕੂਲ ਸਿੱਖਿਆ ਵਿਭਾਗ ਦੇ ਕੁਝ ਕਰਮਾਚਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੜਾਉਣ ਦੀ ਬਜਾਏ ਵੱਖ- ਵੱਖ ਦਫਤਰਾਂ ਵਿਚ ਬੈਠੇ ਹਨ ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ ।

ਉਹਨਾਂ ਦੱਸਿਆ ਕਿ ਇਸ ਸਬੰਧੀ ਅੱਜ ਹੀ ਸ਼ਾਮ ਜ਼ਿਲ੍ਹਾ ਸਿੱਖਿਆ ਦਫਤਰਾਂ ਤੋਂ ਮੁਕੰਮਲ ਡਾਟਾ ਮੰਗ ਲਿਆ ਗਿਆ ਹੈ ਜਿਸ ਵਿਚ ਸਕੂਲ ਤੋਂ ਬਾਹਰ ਗਏ ਕਰਮਚਾਰੀ ਦਾ ਨਾਮ ਅਤੇ ਅਹੁਦਾ, ਸਕੂਲ ਤੋਂ ਕਿੰਨੇ ਸਮੇਂ ਤੋਂ ਬਾਹਰ ਡਿਊਟੀ ਕਰ ਰਿਹਾ ਹੈ ਅਤੇ ਕਿਸ ਦੇ ਹੁਕਮਾਂ ਨਾਲ ਇਹ ਨਿਯੁਕਤੀ ਕੀਤੀ ਗਈ ਸੀ ਆਦਿ ਸਭ ਦੀ ਜਾਣਕਾਰੀ ਇਕੱਠੀ ਕਰਕੇ ਇਹਨਾਂ ਨੂੰ ਤੁਰੰਤ ਪ੍ਰਭਾਵ ਤੋਂ ਸਕੂਲ ਵਿਚ ਹਾਜ਼ਰ ਕਰਵਾਇਆ ਜਾਵੇਗਾ । 

ਸਿੱਖਿਆ ਮੰਤਰੀ ਬੈਂਸ ਨੇ ਇਹ ਵੀ ਦੱਸਿਆ ਕਿ ਜੇਕਰ ਇਸ ਸਬੰਧੀ ਕਿਸੇ ਸਕੂਲ ਮੁਖੀ ਜਾਂ ਜ਼ਿਲ੍ਹਾ ਅਧਿਕਾਰੀ ਨੇ ਕਿਸੇ ਮੁਲਾਜ਼ਮ ਦਾ ਡਾਟਾ ਛੁਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਵੀ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ । ਬੈਂਸ ਨੇ ਪੰਜਾਬ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਦੇਸ਼ ਵਿਚੋਂ ਨਮੂਨੇ ਦਾ ਸਿਸਟਮ ਵਿਕਸਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਉਹ ਵਿਭਾਗ ਵਿਚ ਸੁਧਾਰ ਲਿਅਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਾਸਤੇ ਯਤਨਸ਼ੀਲ ਹਨ , ਜਿਸ ਦੇ ਆਉਣ ਵਾਲੇ ਸਮੇਂ ਵਿਚ ਵਧੀਆ ਨਤੀਜੇ ਵੀ ਸਾਹਮਣੇ ਆਉਣਗੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement