ਜੇਲ੍ਹ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਵਾਲਾ ਕਾਬੂ, ਦੋ ਕੈਦੀਆਂ ਕੋਲੋਂ ਮੋਬਾਈਲ ਬਰਾਮਦ
Published : Nov 23, 2022, 9:26 pm IST
Updated : Nov 23, 2022, 9:26 pm IST
SHARE ARTICLE
Amritsar Central Jail
Amritsar Central Jail

ਨਵੰਬਰ ਮਹੀਨੇ ਦੇ ਪਿਛਲੇ 22 ਦਿਨਾਂ ਅੰਦਰ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਚ ਕੈਦੀਆਂ ਕੋਲ ਕੁੱਲ 43 ਮੋਬਾਈਲ ਫੋਨ ਜ਼ਬਤ ਕੀਤੇ ਗਏ

 

ਅੰਮ੍ਰਿਤਸਰ: ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਬਾਹਰ ਤੋਂ ਸੁੱਟੇ ਜਾਂਦੇ ਮੋਬਾਈਲ, ਨਸ਼ਾ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਦੀਆਂ ਘਟਨਾਵਾਂ ਦੇ ਚਲਦਿਆਂ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਜੇਲ੍ਹਾਂ)  ਬੀ.ਚੰਦਰ ਸ਼ੇਖਰ ਵੱਲੋਂ ਜੇਲ੍ਹ ਸੁਪਰਡੈਂਟ ਸੁਰਿੰਦਰ ਸਿੰਘ ਨੂੰ ਜੇਲ੍ਹ ਅੰਦਰ ਮੋਬਾਈਲ ਦੇ ਇਸਤੇਮਾਲ ’ਤੇ ਸਖਤੀ ਨਾਲ ਨਕੇਲ ਪਾਉਣ ਦੀਆਂ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਸ ਦੇ ਚੱਲਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦੀ ਅਗਵਾਈ ਹੇਠ ਸੁਪਰਡੈਂਟ ਜੇਲ੍ਹ ਅਤੇ ਅਧਿਕਾਰੀਆਂ ਵੱਲੋਂ ਜੇਲ੍ਹ ਅੰਦਰ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾ ਕੇ ਬੁੱਧਵਾਰ ਨੂੰ ਕੈਦੀ ਲਵਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਅਤੇ ਸੁਖਦੇਵ ਸਿੰਘ ਪੁੱਤਰ ਸਤਨਾਮ ਸਿੰਘ ਕੋਲੋਂ 2 ਮੋਬਾਈਲ ਫੋਨ ਸਮੇਤ ਸਿਮ ਬਰਾਮਦ ਕੀਤੇ ਗਏ ਅਤੇ ਉਹਨਾਂ ਖਿਲਾਫ ਮੁੱਕਦਮਾ ਦਰਜ ਕਰਵਾਇਆ ਗਿਆ।

ਦੱਸਣਯੋਗ ਹੈ ਕਿ ਨਵੰਬਰ ਮਹੀਨੇ ਦੇ ਪਿਛਲੇ 22 ਦਿਨਾਂ ਅੰਦਰ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਚ ਕੈਦੀਆਂ ਕੋਲ ਕੁੱਲ 43 ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ ਅਤੇ ਦੋਸ਼ੀਆਂ ਖਿਲਾਫ ਮੁੱਕਦਮੇ ਦਰਜ ਕੀਤੇ ਗਏ ਹਨ।

ਜੇਲ੍ਹ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜੇਲ੍ਹ ਅੰਦਰ ਗੈਰ ਕਾਨੂੰਨੀ ਵਸਤੂਆਂ ਸੁੱਟਣ ਨੂੰ ਰੋਕਣ ਲਈ ਚਲਾਈ ਮੁਹਿੰਮ ਤਹਿਤ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਇਕ ਵਿਅਕਤੀ ਵੱਲੋਂ ਜੇਲ੍ਹ ਦੇ ਉੱਤਰੀ ਹਿੱਸੇ ਵੱਲੋਂ ਵਰਜਿਤ ਵਸਤੂਆਂ ਸੁੱਟੀਆਂ ਜਾਂਦੀਆਂ ਹਨ, ਇਸ ਦੇ ਆਧਾਰ ’ਤੇ ਕੀਤੇ ਵਿਸ਼ੇਸ ਆਪਰੇਸ਼ਨ ਵਿਚ ਦੋਸ਼ੀ ਮੋਹਿਤ ਸਿੰਘ ਉਰਫ ਮੋਂਗਲੀ ਪੁੱਤਰ ਹਰਜਿੰਦਰ ਸਿੰਘ ਵਾਸੀ ਗਲੀ ਨੰ 37, ਨੇੜੇ ਪਾਰ ਦੀ ਹਵੇਲੀ, ਫਤਿਹ ਸਿੰਘ ਕਲੋਨੀ, ਥਾਣਾ ਗੇਟ ਹਕੀਮਾ ਅੰਮ੍ਰਿਤਸਰ ਨੂੰ ਜੇਲ੍ਹ ਦੀ ਚਾਰ ਦੀਵਾਰੀ ਦੇ ਨਜਦੀਕ ਉਸ ਸਮੇਂ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਜੇਲ੍ਹ ਅੰਦਰ ਵਰਜਿਤ ਸਾਮਾਨ ਸੁੱਟ ਰਿਹਾ ਸੀ। ਗ੍ਰਿਫਤਾਰ ਕੀਤੇ ਵਿਅਕਤੀ ਕੋਲੋਂ ਗੈਰ ਕਾਨੂੰਨੀ ਸਮਾਨ ਜਿਸ ਵਿਚ ਮੋਬਾਈਲ, ਨਸ਼ੀਲਾ ਪਦਾਰਥ , ਬੀੜੀਆਂ ਅਤੇ ਤੰਬਾਕੂ ਆਦਿ ਬਰਾਮਦ ਕੀਤੇ ਗਏ।   

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement