ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ
Published : Nov 23, 2022, 3:25 pm IST
Updated : Nov 23, 2022, 3:53 pm IST
SHARE ARTICLE
Punjab Public Service Commission
Punjab Public Service Commission

ਅਰਜ਼ੀਆਂ ਭਰਨ ਦੀ ਆਖਰੀ ਮਿਤੀ 14 ਦਸੰਬਰ

ਚੰਡੀਗੜ੍ਹ -  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 14 ਦਸੰਬਰ 2022 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ 'ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ 01.01.2023 ਨੂੰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 14 ਦਸੰਬਰ 2022 ਤੱਕ  ਭੇਜ ਸਕਦੇ ਹਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement