
ਪੁਲਿਸ ਨੇ ਦੋਸ਼ੀ ਲੜਕੇ ਨੂੰ ਕੀਤਾ ਕਾਬੂ
ਨਵੀਂ ਦਿੱਲੀ: ਦਿੱਲੀ ਦੇ ਪਾਲਮ ਇਲਾਕੇ 'ਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਮ੍ਰਿਤਕਾਂ ਦਾ ਲੜਕਾ ਹੈ। ਉਸ ਨੇ ਆਪਣੀ ਭੈਣ, ਮਾਤਾ-ਪਿਤਾ ਅਤੇ ਦਾਦੀ ਦਾ ਕਤਲ ਕਰ ਦਿੱਤਾ। ਪੁਲਿਸ ਅਨੁਸਾਰ ਮੁਲਜ਼ਮ ਕੇਸ਼ਵ ਨਸ਼ੇ ਦਾ ਆਦੀ ਹੈ। ਉਸ ਦੀ ਉਮਰ 25 ਸਾਲ ਹੈ। ਉਸ ਨੇ ਹੀ ਘਰ ਦੇ ਚਾਰ ਮੈਂਬਰਾਂ ਦਾ ਕਤਲ ਕੀਤਾ ਸੀ।
ਨੌਜਵਾਨ ਨੇ ਚਾਕੂ ਨਾਲ ਹਮਲਾ ਕਰਕੇ ਚਾਰਾਂ ਦੀ ਹੱਤਿਆ ਕਰ ਦਿੱਤੀ। ਹਾਲਾਂਕਿ ਉਸ ਨੇ ਇਹ ਕਤਲ ਕਿਉਂ ਕੀਤਾ, ਇਹ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਦੋਸ਼ੀ ਨੌਜਵਾਨ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੇ ਨਾਂ ਦਿਨੇਸ਼ ਕੁਮਾਰ, ਮਾਂ ਦਰਸ਼ਨ ਸੈਣੀ, ਭੈਣ ਉਰਵਸ਼ੀ ਸੈਣੀ ਅਤੇ ਦਾਦੀ ਦੀਵਾਨੋ ਦੇਵੀ ਹਨ।
ਜਾਣਕਾਰੀ ਮੁਤਾਬਕ ਪੁਲਿਸ ਨੂੰ ਸੋਮਵਾਰ ਰਾਤ 10:30 ਵਜੇ ਪਾਲਮ ਤੋਂ ਫੋਨ ਆਇਆ ਸੀ ਕਿ ਉਪਰਲੀ ਮੰਜ਼ਿਲ ਤੋਂ ਚੀਕਣ ਦੀਆਂ ਆਵਾਜ਼ਾਂ ਆ ਰਹੀਆਂ ਹਨ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਘਰ 'ਚ ਚਾਰ ਮੈਂਬਰ ਮ੍ਰਿਤਕ ਪਾਏ ਗਏ। ਜਦੋਂਕਿ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਹੇਠਾਂ ਮੰਜ਼ਿਲ ਤੋਂ ਫੋਨ ਕਰਨ ਵਾਲੇ ਅਤੇ ਉਸਦੇ ਰਿਸ਼ਤੇਦਾਰਾਂ ਨੇ ਉਸਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕੋਲ ਕੋਈ ਨੌਕਰੀ ਨਹੀਂ ਸੀ। ਇਸ ਗੱਲ ਨੂੰ ਲੈ ਕੇ ਪਰਿਵਾਰ ਵਿਚ ਲੜਾਈ-ਝਗੜਾ ਹੋ ਗਿਆ। ਜਿਸ ਤੋਂ ਬਾਅਦ ਉਸਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।