Punjab News: 10 ਸਾਲ ਪਹਿਲਾਂ ਜਾਰੀ ਕੀਤੇ ਆਧਾਰ ਕਾਰਡ ਅੱਪਡੇਟ ਕਰਵਾਏ ਜਾਣੇ ਯਕੀਨੀ ਬਣਾਏ ਜਾਣ : ਭਾਵਨਾ ਗਰਗ
Published : Nov 23, 2023, 5:45 pm IST
Updated : Nov 23, 2023, 6:39 pm IST
SHARE ARTICLE
Aadhaar cards issued 10 years back should be ensured to be updated
Aadhaar cards issued 10 years back should be ensured to be updated

Punjab News: ਡਿਪਟੀ ਡਾਇਰੈਕਟਰ ਜਨਰਲ ਯੂ.ਆਈ.ਡੀ.ਏ.ਆਈ. ਭਾਵਨਾ ਗਰਗ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਕੀਤੀ ਮੀਟਿੰਗ

 Aadhaar cards issued 10 years back should be ensured to be updated: ਡਿਪਟੀ ਡਾਇਰੈਕਟਰ ਜਨਰਲ ਯੂ.ਆਈ.ਡੀ.ਏ.ਆਈ. ਭਾਵਨਾ ਗਰਗ ਨੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਆਧਾਰ ਦੀ ਵੱਧ ਰਹੀ ਵਰਤੋਂ ਅਤੇ ਭਾਰਤ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਭਾਵਨਾ ਗਰਗ ਨੇ ਦੱਸਿਆ ਕਿ ਸਰਕਾਰ ਨੇ ਭਾਰਤ ਵਾਸੀਆਂ ਦੇ ਆਧਾਰ ਨੂੰ ਉਨ੍ਹਾਂ ਦੇ ਨਵੀਨਤਮ ਪਛਾਣ ਦੇ ਸਬੂਤ ਅਤੇ ਪਤੇ ਦੇ ਸਬੂਤ ਨੂੰ ਅਪਡੇਟ ਕਰਕੇ ਮਜ਼ਬੂਤਕਰਨ ਲਈ ਇੱਕ ਅਭਿਆਸ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨਾਗਰਕਿ ਨੇ 2015 ਤੋਂ ਪਹਿਲਾਂ ਆਧਾਰ ਲਈ ਨਾਮ ਦਰਜ ਕਰਵਾਇਆ ਸੀ ਅਤੇ ਇਸ ਨੂੰ ਇੱਕ ਵਾਰ ਵੀ ਅਪਡੇਟ ਨਹੀਂ ਕੀਤਾ ਹੈ ਤਾਂ ਉਹ ਨੇੜਲੇ ਆਧਾਰ ਕੇਂਦਰ 'ਤੇ ਜ਼ਰੂਰੀ ਦਸਤਾਵੇਜ਼ ਲਿਜਾ ਕੇ ਆਧਾਰ ਨੂੰ ਅੱਪਡੇਟ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਹੂਲਤ ਯੂ.ਆਈ.ਡੀ.ਏ.ਆਈ ਦੀਆਂ ਆਨਲਾਈਨ ਸੇਵਾਵਾਂ ਰਾਹੀਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਇਹ 14 ਦਸੰਬਰ, 2023 ਤੱਕ ਮੁਫਤ ਹੈ।

ਇਸ ਮੌਕੇ ਉਨ੍ਹਾਂ ਆਧਾਰ ਵਿੱਚ ਮੋਬਾਈਲ ਨੰਬਰ ਰਜਿਸਟਰਡ ਹੋਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿਉਂਕਿ ਨਿਵਾਸੀ https://myaadhaaruidai.govin/ 'ਤੇ ਲੌਗਇਨ ਕਰਕੇ ਜਾਂ ਯੂ.ਆਈ.ਡੀ.ਏ.ਆਈ. ਦੀ ਐਮ ਆਧਾਰ ਐਪਲੀਕੇਸ਼ਨ ਰਾਹੀਂ ਆਨਲਾਈਨ ਆਧਾਰ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਕਿਉਂਕਿ ਆਧਾਰ 'ਪਛਾਣ ਦੇ ਸਭ ਤੋਂ ਵੱਧ ਪ੍ਰਵਾਨਿਤ ਸਬੂਤ ਵਜੋਂ ਉਭਰਿਆ ਹੈ, ਬਾਇਓਮੀਟ੍ਰਿਕ ਪ੍ਰਮਾਣੀਕਰਣ ਦੁਆਰਾ ਇੱਕ ਨਿਵਾਸੀ ਦੀ ਪਛਾਣ ਕਰਨ ਦੇ ਪ੍ਰਬੰਧਾਂ ਦੇ ਨਾਲ, ਨਿਵਾਸੀ ਆਪਣੇ ਬਾਇਓਮੈਟ੍ਰਿਕਸ ਨੂੰ ਔਨਲਾਈਨ ਲਾਕ ਕਰਕੇ ਸੁਰੱਖਿਅਤ ਢੰਗ ਨਾਲ ਇਸਦੀ ਵਰਤੋਂ ਕਰਨ ਦੇ ਯੋਗ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement