Punjab News: ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ; ਇਕ ਹੋਮ ਗਾਰਡ ਜਵਾਨ ਦੀ ਮੌਤ
Published : Nov 23, 2023, 8:07 am IST
Updated : Nov 23, 2023, 12:18 pm IST
SHARE ARTICLE
One died during clash between the Nihang Singhs and police
One died during clash between the Nihang Singhs and police

ਜਸਪਾਲ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

Punjab News: ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਉਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ ਜਦਕਿ ਕਰੀਬ 10 ਪੁਲਿਸ ਮੁਲਾਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ।

Clash between the Nihang Singhs and policeClash between the Nihang Singhs and police

ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਵਿਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਦੀ ਮੌਤ ਹੋ ਗਈ। ਜ਼ਖ਼ਮੀਆਂ ਦੀ ਪਛਾਣ ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ, ਏਐਸਆਈ ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਏਐਸਆਈ ਅਸ਼ੋਕ ਕੁਮਾਰ, ਏਐਸਆਈ ਗੁਰਮੀਤ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਹਰਭਜਨ ਸਿੰਘ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਰਾਜ ਸਭਾ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਜ਼ਖ਼ਮੀਆਂ ਦਾ ਹਾਲ ਜਾਣਨ ਹਸਪਤਾਲ ਵੀ ਪਹੁੰਚੇ।

Clash between the Nihang Singhs and policeClash between the Nihang Singhs and police

ਉਧਰ ਗੁਰਦੁਆਰੇ ਦੇ ਆਸ-ਪਾਸ ਇਲਾਕਾ ਨਿਵਾਸੀਆਂ ਨੇ ਦਸਿਆ ਕਿ ਜਦੋਂ ਉਹ ਘਰ 'ਚ ਸੁੱਤੇ ਪਏ ਸਨ ਤਾਂ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਆਉਣ ਲੱਗੀ, ਜਦੋਂ ਉਹ ਬਾਹਰ ਆਏ ਤਾਂ ਦੇਖਿਆ ਕਿ ਵੱਡੀ ਗਿਣਤੀ 'ਚ ਪੁਲਿਸ ਫੋਰਸ ਮੌਜੂਦ ਸੀ ਅਤੇ ਉਨ੍ਹਾਂ ਵਲੋਂ ਅੱਥਰੂ ਦੇ ਗੋਲੇ ਛੱਡੇ ਜਾ ਰਹੇ ਸਨ। ਜਿਸ ਨੂੰ ਲੋਕ ਅਪਣੇ ਘਰਾਂ ਵਿਚ ਵੜ ਗਏ, ਫਿਲਹਾਲ ਇਲਾਕੇ ਵਿਚ ਬਾਜ਼ਾਰ ਬੰਦ ਹਨ।

ਦਸਿਆ ਜਾ ਰਿਹਾ ਹੈ ਕਿ ਇਸ ਗੁਰਦੁਆਰੇ ਅਤੇ ਛਾਉਣੀ 'ਤੇ ਪਿਛਲੇ 30-40 ਸਾਲ ਤੋਂ ਬੁੱਢਾ ਦਲ ਦੇ ਬਾਬਾ ਮਾਨ ਸਿੰਘ ਤੇ ਲਾਲ ਸਿੰਘ ਕਾਬਜ਼ ਸਨ ਪਰ 3-4 ਸਾਲ ਤੋਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੇ ਧੜੇ ਨੇ ਕਬਜ਼ਾ ਕੀਤਾ ਹੋਇਆ ਸੀ ਤੇ 21 ਨਵੰਬਰ ਨੂੰ ਮੁੜ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਮਾਨ ਸਿੰਘ ਅਕਾਲੀ ਹਜ਼ੂਰ ਸਾਹਿਬ ਵਾਲਿਆਂ ਦੇ ਧੜੇ ਵਲੋਂ ਛਾਉਣੀ 'ਤੇ ਕਬਜ਼ਾ ਕਰ ਲਿਆ ਗਿਆ । ਇਸ ਦੌਰਾਨ ਦੋਹਾਂ ਧੜਿਆਂ ਵਿਚ ਟਕਰਾਅ ਹੋ ਗਿਆ, ਜਿਸ ਕਾਰਨ ਦੋ ਨਿਹੰਗ ਸਿੰਘ ਜ਼ਖ਼ਮੀ ਹੋ ਗਏ ਸਨ।

Balbir Singh Seechewal at HospitalBalbir Singh Seechewal at Hospital

ਇਸ ਝੜਪ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ, ਐਸਪੀ-ਹੈਡਕੁਆਟਰ ਤੇਜਵੀਰ ਸਿੰਘ ਹੁੰਦਲ, ਡੀਐਸਪੀ ਬਬਨਦੀਪ ਸਿੰਘ ਅਤੇ ਕਰੀਬ 200 ਪੁਲਿਸ ਮੁਲਾਜ਼ਮ ਉਥੇ ਪਹੁੰਚ ਗਏ ਅਤੇ ਪੂਰਾ ਇਲਾਕਾ ਛਾਉਣੀ ਵਿਚ ਤਬਦੀਲ ਹੋ ਗਿਆ। ਉਦੋਂ ਤੋਂ ਹੀ ਪ੍ਰਸ਼ਾਸਨ ਸਥਿਤੀ 'ਤੇ ਕਾਬੂ ਪਾਉਣ ਲਈ ਵਿਵਾਦ ਨੂੰ ਸੁਲਝਾਉਣ 'ਚ ਲੱਗਿਆ ਹੋਇਆ ਸੀ। ਇਸ ਤੋਂ ਪਹਿਲਾਂ ਬੁਧਵਾਰ ਰਾਤ ਨੂੰ ਨਿਹੰਗ ਸਿੰਘ ਮਾਨ ਸਿੰਘ ਦੇ 10 ਸੇਵਕਾਂ ਵਲੋਂ ਬਾਬਾ ਬਲਬੀਰ ਸਿੰਘ ਦੇ ਦੂਜੇ ਡੇਰੇ ਪਿੰਡ ਬੁਸੋਵਾਲ ਰੋਡ ਨੇੜੇ ਪੀਰ ਗੇਬ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੀ ਅਤੇ 10 ਨਿਹੰਗਾਂ ਨੂੰ ਗ੍ਰਿਫਤਾਰ ਕਰ ਲਿਆ।

(For more news apart from Constable died during clash between the Nihang Singhs and police , stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement