
ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਮ ਸਸਕਾਰ
Punjab Army Jawan Shaheed: ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਰੰਗੜ ਨੰਗਲ ਦੇ ਫ਼ੌਜੀ ਜਵਾਨ ਨਾਇਕ ਗਗਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਇਸ ਸਬੰਧੀ ਮ੍ਰਿਤਕ ਫ਼ੌਜੀ ਜਵਾਨ ਦੇ ਪਿਤਾ ਗੁਰਨਾਮ ਸਿੰਘ ਨੇ ਦਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਨੂੰ ਗਗਨਦੀਪ ਸਿੰਘ ਦਾ ਫ਼ੋਨ ਆਇਆ ਸੀ ਕਿ ਉਸ ਨੂੰ ਬੁਖ਼ਾਰ ਚੜ੍ਹ ਰਿਹਾ ਹੈ।
ਉਨ੍ਹਾਂ ਦਸਿਆ ਕਿ ਉਸ ਦਿਨ ਤੋਂ ਬਾਅਦ ਉਨ੍ਹਾਂ ਦਾ ਫ਼ੋਨ ’ਤੇ ਅਪਣੇ ਪੁੱਤਰ ਨਾਲ ਕੋਈ ਸੰਪਰਕ ਨਹੀਂ ਹੋਇਆ। ਉਨ੍ਹਾਂ ਦਸਿਆ ਕਿ ਉਸ ਦਾ ਪੁੱਤਰ ਗਗਨਦੀਪ ਸਿੰਘ 16 ਸਿੱਖ ਪੰਜਾਬ ’ਚ ਭਰਤੀ ਹੋਇਆ ਸੀ ਅਤੇ ਇਸ ਵੇਲੇ ਉਹ ਆਸਾਮ ਦੇ ਸ਼ਹਿਰ ਰੰਗੀਆ ’ਚ ਡਿਊਟੀ ਕਰ ਰਿਹਾ ਸੀ।
ਫ਼ੌਜੀ ਜਵਾਨ ਦੀ ਮ੍ਰਿਤਕ ਦੇਹ ਕਰੀਬ 2 ਵਜੇ ਪਿੰਡ ਰੰਗੜ ਨੰਗਲ ਵਿਖੇ ਪਹੁੰਚੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਫ਼ੌਜੀ ਗਗਨਦੀਪ ਸਿੰਘ ਦੀ ਮੌਤ ਦੇ ਨਾਲ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸ਼ਹੀਦ ਫ਼ੌਜੀ ਅਪਣੇ ਪਿੱਛੇ ਮਾਤਾ-ਪਿਤਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।
(For more news apart from Punjab Army Jawan Shaheed, stay tuned to Rozana Spokesman)