Amritsar News : ਸੁਖਬੀਰ ਬਾਦਲ 'ਤੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ, ਸਿੰਘ ਸਾਹਿਬਾਨ ਜਲਦ ਦੇਣਗੇ ਫੈਸਲਾ

By : BALJINDERK

Published : Nov 23, 2024, 6:40 pm IST
Updated : Nov 23, 2024, 6:40 pm IST
SHARE ARTICLE
 Akal Takht Sahib Jathedar GianiRaghbirSingh
Akal Takht Sahib Jathedar GianiRaghbirSingh

Amritsar News : ਕਿਹਾ - ਅਕਾਲੀ ਦਲ ਦੇ ਰਾਜ 'ਚ ਹੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਹੋ ਸਕਦੀ ਹੈ, ਪੰਜਾਬ ਲਈ ਅਕਾਲੀ ਦਲ ਦਾ ਹੋਣਾ ਬਹੁਤ ਜ਼ਰੂਰੀ 

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਾ ਸੁਖਬੀਰ ਸਿੰਘ ਬਾਦਲ ਦੇ ਤਨਖ਼ਾਹੀਆ ਕਰਾਰ ਦੇਣ ਦੇ ਫ਼ੈਸਲੇ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ 'ਤੇ ਜਲਦ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਜਲਦੀ ਹੀ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਵੇਗੀ।

ਦਰਅਸਲ ਬੀਤੀ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ, ਜਿਸ ਨੂੰ ਢਾਈ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਸੁਖਬੀਰ ਬਾਦਲ ਵਲੋਂ ਵੀ ਅਪੀਲ ਕੀਤੀ ਜਾ ਚੁੱਕੀ ਹੈ ਕਿ ਉਨ੍ਹਾਂ ਦੀ ਤਨਖ਼ਾਹ ਨੂੰ ਲੈ ਕੇ ਜਲਦੀ ਫ਼ੈਸਲਾ ਲਿਆ ਜਾਵੇ।

ਜੱਥੇਦਾਰ ਨੇ ਕਿਹਾ ਕਿ ਪੰਜਾਬ ਅਕਾਲੀ ਦਲ ਤੋਂ ਬਿਨਾਂ ਵਿਕਾਸ ਕਰ ਹੀ ਨਹੀਂ ਸਕਦਾ ਅਤੇ ਸਿਰਫ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦਾ ਹੈ। ਇਸ ਲਈ ਕੌਮ ਦੀ 100 ਸਾਲ ਪੁਰਾਣੀ ਅਤੇ ਸ਼ਹੀਦਾਂ ਦੀ ਜੱਥੇਬੰਦੀ ਅਕਾਲੀ ਦਲ ਨੂੰ ਤਕੜਾ ਕਰਨਾ ਬਹੁਤ ਹੀ ਜ਼ਰੂਰੀ ਹੈ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਲਈ ਅਕਾਲੀ ਦਲ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਅਕਾਲੀ ਦਲ ਦੇ ਰਾਜ ਵਿੱਚ ਹੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਹੋ ਸਕਦੀ ਹੈ। ਸਿਰਫ਼ ਅਕਾਲੀ ਦਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਸੁਖਬੀਰ ਸਿੰਘ ਬਾਦਲ ਬਾਰੇ ਲਏ ਜਾਣ ਬਾਰੇ ਫੈਸਲੇ ਬਾਰੇ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਸਾਰੇ ਸਿੰਘ ਸਾਹਿਬਾਨ ਬੈਠ ਕੇ ਇਸ ਮਸਲੇ ਉਤੇ ਫੈਸਲਾ ਦੇਣਗੇ।

(For more news apart from Big statement of Jathedar Mr. Akal Takht Sahib on Sukhbir Badal News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement