ਮੱਖਣ ਅਤੇ ਬਾਦਸ਼ਾਹ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ
ਪਟਿਆਲਾ : ਪਟਿਆਲਾ ਪੁਲਿਸ ਨੇ ਅੱਜ ਮੁਕਾਬਲੇ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ। ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਪਤ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਨੇ ਜਦੋਂ ਇਨ੍ਹਾਂ ਦੋਵੇਂ ਬਦਮਾਸ਼ਾਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ, ਤਾਂ ਇਨ੍ਹਾਂ ਨੇ ਆਤਮ ਸਮਰਪਣ ਕਰਨ ਦੀ ਬਜਾਏ ਪੁਲਿਸ ਪਾਰਟੀ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ । ਪੁਲਿਸ ਪਾਰਟੀ ਵੱਲੋਂ ਕੀਤੀ ਗਈ ਜਵਾਬੀ ਫਾਈਰਿੰਗ ਦੌਰਾਨ ਦੋਵੇਂ ਗੈਂਗਸਟਰਾਂ ਦੀ ਲੱਤਾਂ ਵਿਚ ਗੋਲੀਆਂ ਲੱਗੀਆਂ, ਜਿਸ ਪੁਲਿਸ ਨੇ ਮੱਖਣ ਅਤੇ ਬਾਦਸ਼ਾਹ ਨਾਮੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੱਖਣ ਨਾਮੀ ਗੈਂਗਸਟਰ ਪਿੰਡ ਸੈਫਦੀਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਨ੍ਹਾਂ ਕੋਲੋਂ 30 ਬੋਰ ਦੇ ਸਟਾਰ ਵਾਲੇ ਪਿਸਟਲ ਅਤੇ 9 ਐਮ ਦੇ ਕਾਰਤੂਸ ਅਤੇ ਇਕ ਮੋਟਰ ਸਾਈਕਲ ਵੀ ਬਰਾਮਦ ਕੀਤਾ ਗਿਆ । ਮੁੱਢਲੀ ਪੁੱਛਗਿੱਛ ਤੋਂ ਬਾਅਅਦ ਪਤਾ ਲੱਗਿਆ ਕਿ ਇਨ੍ਹਾਂ ਨੇ ਰਾਜਪੁਰਾ ਦੇ ਵਿੱਚ ਕਿਸੇ ਘਟਨਾ ਨੂੰ ਅੰਜ਼ਾਮ ਦੇਣਾ ਸੀ।
