ਖ਼ਬਰਾਂ |

ਤਾਜ਼ਾ |

’84 ਸਿੱਖ ਕਤਲੇਆਮ ਨੂੰ ਲੈ ਕੇ ਭਗਵੰਤ ਮਾਨ ਨੇ ਸੁਖਬੀਰ ਨੂੰ ਆੜੇ ਹੱਥੀ
Published : Dec 23, 2018, 6:59 pm IST
Updated : Dec 23, 2018, 6:59 pm IST
SHARE ARTICLE
Bhagwant Maan targeted to Sukhbir
Bhagwant Maan targeted to Sukhbir

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸ਼ਰੇਆਮ ਤਿੱਖਾ...

ਸੰਗਰੂਰ (ਸਸਸ) : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸ਼ਰੇਆਮ ਤਿੱਖਾ ਹਮਲਾ ਕੀਤਾ ਹੈ। ਮਾਨ ਦੇ ਕਿਹਾ ਕਿ 1984 ‘ਚ ਹੋਏ ਸਿੱਖ ਕਤਲੇਆਮ ‘ਤੇ ਅਕਾਲੀ ਦਲ ਨੂੰ ਸਿਆਸਤ ਕਰਨ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ’84 ਸਿੱਖ ਕਤਲੇਆਮ ਦੇ ਸਮੇਂ ਸੁਖਬੀਰ ਬਾਦਲ ਪੌਨੀ ਕਰਕੇ ਲੌਸ ਏਂਜਲਸ ਦੇ ਕਲੱਬਾਂ ਵਿਚ ਨੱਚ ਰਿਹਾ ਸੀ।

ਨਾਲ ਹੀ ਉਨ੍ਹਾਂ ਨੇ ਸੁਖਬੀਰ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਅਜਿਹੇ ਨੇਤਾ ਕਰਾਰ ਦਿਤਾ ਹੈ ਜੋ ਹਮੇਸ਼ਾ ਲੋਕਾਂ ਨੂੰ ਕੁਰਬਾਨੀ ਲਈ ਤਿਆਰ ਰਹਿਣ ਲਈ ਕਹਿੰਦੇ ਹਨ ਪਰ ਆਪ ਕਦੇ ਵੀ ਕੁਰਬਾਨੀ ਲਈ ਅੱਗੇ ਨਹੀਂ ਆਉਂਦੇ। ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਦੇ ਮੁਤਾਬਕ ਜਦੋਂ ਪੰਜਾਬ ਵਿਚ ਹਾਲਾਤ ਬਹੁਤ ਨਾਜ਼ੁਕ ਸੀ ਉਸ ਸਮੇਂ ਸੁਖਬੀਰ ਬਾਦਲ ਦੇਸ਼ ਛੱਡ ਕੇ ਭੱਜ ਗਏ।

ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਨੇ ਉੱਥੇ ਕਿਹੜੀ ਪੜ੍ਹਾਈ ਕੀਤੀ, ਜਿਸ ਦਾ ਕਦੇ ਜ਼ਿਕਰ ਵੀ ਨਹੀਂ ਕੀਤਾ ਸਗੋਂ ਉਹ ਪੌਨੀ ਕਰ ਕੇ ਐਲਏ ਦੇ ਕਲੱਬਾਂ ਵਿੱਚ ਨੱਚ ਰਹੇ ਸੀ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਔਰਤਾਂ ਨੇ ’84 ਵਾਲੇ ਕੇਸ ਲੜੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅਕਾਲੀ ਦਲ ਸਹੀ ਸਮੇਂ ਤੇ ਸਾਡਾ ਸਾਥ ਦਿੰਦਾ ਤਾਂ ਇਹ ਕੇਸ ਹੋਰ ਵੀ ਮਜ਼ਬੂਤੀ ਨਾਲ ਲੜੇ ਜਾਂਦੇ।

ਉਨ੍ਹਾਂ ਨੇ ਕਿਹਾ ਕਿ ਮੁਖਤਿਆਰ ਸਿੰਘ ਦਿੱਲੀ ਗੁਰਦੁਆਰਾ ਕਮੇਟੀ ਦਾ ਮੁਲਾਜ਼ਮ ਹੈ ਤੇ ਉਸ ਨੇ ਕਮਲ ਨਾਥ ਨੂੰ ਸਿੱਖਾਂ ਦਾ ਕਤਲ ਕਰਵਾਉਣ ਲਈ ਭੀੜ ਨੂੰ ਉਕਸਾਉਂਦੇ ਹੋਏ ਵੇਖਿਆ ਹੈ, ਪਰ ਅਕਾਲੀ ਦਲ ਨੇ ਉਸ ਦੀ ਗਵਾਹੀ ਹੀ ਨਹੀਂ ਹੋਣ ਦਿਤੀ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ‘ਤੇ ਕਾਂਗਰਸੀ ਆਪਸ ਵਿਚ ਮਿਲੇ ਹੋਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਾਣਾ

15 Apr 2026 2:49 PM

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM
Advertisement