
ਇਸ ਮੌਕੇ ਉਡੀਸ਼ਾ ਸਰਕਾਰ ਨੇ ਲੋਕ ਇਨਸਾਫ਼ ਪਾਰਟੀ ਦੀ ਮੰਗ ਨੂੰ ਮੰਨਦੇ ਹੋਏ ਗੁਰਦੁਆਰਾ ਮੰਗੂ ਮੱਠ ਨੂ ਮੁੜ ਤੋਂ ਉਸ ਸਥਾਨ ਤੇ ਬਣਾਉਣ ਦੀ ਮੰਗ ਨੂੰ ਪ੍ਰਵਾਨ
ਭੁਵਨੇਸ਼ਵਰ- ਉਡੀਸ਼ਾ ਵਿਚ ਗੁਰਦੁਆਰਾ ਮੰਗੂ ਮੱਠ ਢਾਹੇ ਜਾਣ ਸਬੰਧੀ ਅੱਜ ਲੋਕ ਇਨਸਾਫ਼ ਪਾਰਟੀ ਦੇ ਮੈਂਬਰਾਂ ਨੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਗ੍ਰਹਿ ਮੰਤਰੀ ਅਤੇ ਉਡੀਸ਼ਾ ਦੇ ਹਲਕੇ ਪੁਰੀ ਦੇ ਐਮ.ਐਲ.ਏਨਾਲ ਮੁਲਾਕਾਤ ਕੀਤੀ।
Mangu Mutt
ਇਸ ਮੌਕੇ ਉਡੀਸ਼ਾ ਸਰਕਾਰ ਨੇ ਲੋਕ ਇਨਸਾਫ਼ ਪਾਰਟੀ ਦੀ ਮੰਗ ਨੂੰ ਮੰਨਦੇ ਹੋਏ ਗੁਰਦੁਆਰਾ ਮੰਗੂ ਮੱਠ ਨੂ ਮੁੜ ਤੋਂ ਉਸ ਸਥਾਨ ਤੇ ਬਣਾਉਣ ਦੀ ਮੰਗ ਨੂੰ ਪ੍ਰਵਾਨ ਕੀਤਾ ਹੈ। ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ, ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਵਫ਼ਦ ਉਡੀਸ਼ਾ ’ਚ ਭੁਵਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ’ਤੇ ਪੁਰੀ ਵਿੱਚ ਢਾਹੇ ਗਏ ਗੁਰਦੁਆਰਾ ਮੰਗੂ ਮੱਠ ਦਾ ਜਾਇਜ਼ਾ ਲੈਣ ਲਈ ਪੁੱਜਾ ਹੋਇਆ ਹੈ।
Bains Brothers
ਦੱਸ ਦਈਏ ਕਿ ਇਸ ਮੰਗ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਾਥੀਆਂ ਨਾਲ ਉਡੀਸ਼ਾ ਵਿੱਚ ਜਾ ਧਰਨਾ ਲਾਇਆ ਸੀ। ਉਨ੍ਹਾਂ ਦੇ ਨਾਲ ਹੋਰ ਸਿੱਖ ਜਥੇਬੰਦੀਆਂ ਵੀ ਧਰਨੇ ਵਿੱਚ ਸ਼ਾਮਲ ਹੋਈਆਂ। ਉੜੀਸਾ ਦੇ ਭੁਵਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਢਾਹੇ ਜਾਣ ਖ਼ਿਲਾਫ਼ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।
Mangu Mutt
ਇਸ ਦੌਰਾਨ ਪਾਰਟੀ ਦੇ ਵਫ਼ਦ ਵੱਲੋਂ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਉੜੀਸਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕਰਕੇ ਭੁਵਨੇਸ਼ਵਰ (ਪੁਰੀ) ਦੇ ਗੁਰਦੁਆਰਾ ਸਾਹਿਬ ਦੀ ਸਾਂਭ ਸੰਭਾਲ ਸਿੱਖ ਸੰਗਤ ਨੂੰ ਦੇਣ ਦੀ ਮੰਗ ਕੀਤੀ ਗਈ ਸੀ। ਜਿਸ ਨੂੰ ਸਰਕਾਰ ਪ੍ਰਵਾਨ ਕਰ ਲਿਆ ਗਿਆ ਹੈ।