ਸਰਕਾਰ ਨੇ ਕਰਤਾ ਐਲਾਨ! ਪੰਜਾਬ ਦੇ ਸਾਰੇ ਸਕੂਲਾਂ ਚ 24 ਦਸੰਬਰ ਤੋਂ 15 ਜਨਵਰੀ ਤੱਕ…
Published : Dec 23, 2019, 1:11 pm IST
Updated : Dec 23, 2019, 1:11 pm IST
SHARE ARTICLE
Punjab School Education Department
Punjab School Education Department

ਇਹ ਆਦੇਸ਼ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਹਨ

ਜਲੰਧਰ: ਪੰਜਾਬ ਦੇ ਸਾਰੇ ਸਕੂਲਾਂ ਚ 24 ਦਸੰਬਰ ਤੋਂ 15 ਜਨਵਰੀ ਤਕ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਦੇ ਕਾਰਨ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।

StudentsStudents ਪੰਜਾਬ ਦੇ ਸਾਰੇ ਸਰਕਾਰੀ, ਐਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 24 ਦਸੰਬਰ 2019 ਤੋਂ 15 ਜਨਵਰੀ 2020 ਤੱਕ ਬਦਲ ਦਿੱਤਾ ਗਿਆ ਹੈ। ਨਵੇਂ ਸਮੇਂ ਅਨੁਸਾਰ ਸੂਬੇ ਦੇ ਸਾਰੇ ਪ੍ਰਾਈਮਰੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਛੁੱਟੀ ਤਿੰਨ ਵਜੇ ਹੋਵੇਗੀ ਇਸੇ ਤਰ੍ਹਾਂ ਸਾਰੇ ਮਿਡਲ ਹਾਈ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਛੁੱਟੀ ਸ਼ਾਮ 4 ਵਜੇ ਹੋਵੇਗੀ।

PhotoPhotoਇਹ ਆਦੇਸ਼ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਹਨ, ਜੋ ਕਿ 24 ਦਸੰਬਰ 2019 ਤੋਂ ਲੈ ਕੇ 15 ਜਨਵਰੀ 2020 ਤੱਕ ਲਾਗੂ ਰਹਿਣਗੇ। ਦੱਸ ਦੇਈਏ ਕਿ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲਾ ਅਧਿਕਾਰੀਆਂ ਵੱਲੋਂ ਆਪਣੇ ਪੱਧਰ ‘ਤੇ ਆਪਣੇ-ਆਪਣੇ ਜ਼ਿਲੇ ‘ਚ ਅਧੀਨ ਆਉਂਦੇ ਸਾਰੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਹੋਰ ਜ਼ਿਲਿਆਂ ‘ਚ ਵੀ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਉੱਠੀ ਸੀ।

StudentsStudentsਦਸ ਦਈਏ ਕਿ ਦਸੰਬਰ ਮਹੀਨੇ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਪੂਰੇ ਪੰਜਾਬ ਨੂੰ ਇਸ ਸਮੇਂ ਕਲਾਵੇ ‘ਚ ਲਿਆ ਹੋਇਆ ਹੈ।

StudentsStudentsਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ‘ਚ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਠਾਰਿਆ ਹੋਇਆ ਹੈ ਅਤੇ ਲੋਕ ਇਸ ਠੰਡ ਤੋਂ ਪਰੇਸ਼ਾਨ ਦਿਖਾਈ ਦੇ ਰਹੇ ਹਨ। ਇਸ ਦਾ ਅਸਰ ਸੜਕੀ ਆਵਾਜਾਈ ਅਤੇ ਰੇਲ ਗੱਡੀਆਂ ਦੀ ਰਫਤਾਰ ‘ਤੇ ਪੈਣਾ ਸ਼ੁਰੂ ਹੋ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement