
ਕਿਉਂ ਕਿ ਇਸ ਹਫਤੇ ਧੰਨ ਧੰਨ ਗੁਰੁ ਗੋਬਿੰਦ ਸਿੰਘ ਸਾਹਿਬ ਜੀ ਸਾਰਾ ਪਰਵਾਰ ਵਿਛੜ ਗਿਆ
ਤਰਨ ਤਾਰਨ: ਪੋਹ ਦੇ ਮਹੀਨੇ ਦੀ ਸ਼ੁਰੂਆਤ ਹੋਣ ਨਾਲ ਹੀ ਸਿੱਖ ਪੰਥ ਵਿਚ ਇਸ ਮਹੀਨੇ ਨੂੰ ਦਸਮ ਪਿਤਾ ਗੁਰੁ ਗੋਬਿੰਦ ਸਿੰਘ ਦੇ ਪਰਵਾਰ ਵੱਲੋਂ ਦਿੱਤੀਆਂ ਸ਼ਹੀਦੀਆ ਦੇ ਸਬੰਧ ਵਿਚ ਸਾਰਾ ਹਫ਼ਤਾ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰ ਕੇ ਮਨਾਇਆ ਜਾਂਦਾ ਹੈ।
Photoਕਿਉਂ ਕਿ ਇਸ ਹਫਤੇ ਧੰਨ ਧੰਨ ਗੁਰੁ ਗੋਬਿੰਦ ਸਿੰਘ ਸਾਹਿਬ ਜੀ ਸਾਰਾ ਪਰਵਾਰ ਵਿਛੜ ਗਿਆ ਗੁਰੂ ਜੀ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਦੋ ਸਾਹਿਬਜ਼ਾਦੇ ਚਮਕੌਰ ਦੀ ਗੜ੍ਹੀ ਵਿਚ ਸਹੀਦ ਜੰਗ ਦੌਰਾਨ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਜਿਹਨਾਂ ਦੀ ਉਮਰ 7 ਅਤੇ 9 ਸਾਲ ਦੀ ਸੀ ਉਹਨਾਂ ਨੂੰ ਸਰਹੱਦ ਦੀਆਂ ਨੀਹਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ।
Photo ਇਸੇ ਸ਼ਹੀਦੀ ਦਿਹਾੜੇ ਨੂੰ ਦੇਖ ਕੇ ਪੰਜਾਬ ਦੇ ਕਸਬੇ ਅਮੀਸਾਹ ਵਿੱਚੋਂ ਛੋਟੇ ਛੋਟੇ ਬੱਚਿਆਂ ਦੇ ਵਿਚ ਦਰਦ ਜਾਗਿਆ ਤੇ ਉਹਨਾਂ ਪੰਜਾਬ ਸਰਕਾਰ ਦੇ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਇਸ ਸ਼ਹੀਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਵਾਈਆਂ ਜਾਣ ਅਤੇ ਇਸ ਸ਼ਹੀਦੀ ਦਿਵਸ ਨੂੰ ਬਾਲ ਦਿਵਸ ਦਾ ਦਰਜਾ ਦਿੱਤਾ ਜਾਵੇ। ਦਸ ਦਈਏ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਾਵਨ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਅੱਜ ਵਿਸ਼ੇਸ਼ ਸ਼ਹੀਦੀ ਮਾਰਚ ਕੱਢਿਆ ਗਿਆ।
Captain Amrinder Singhਇਹ ਸ਼ਹੀਦੀ ਮਾਰਚ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਚਲ ਕੇ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਸਮਾਪਤ ਹੋਇਆ। ਇਸ ਮੌਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਜਦਾ ਕਰਨ ਵੱਡੀ ਗਿਣਤੀ ’ਚ ਸੰਗਤ ਆਈ ਹੋਈ ਸੀ, ਜੋ ਨਮ ਅੱਖਾਂ ਨਾਲ ਸ਼ਬਦ ਕੀਰਤਨ ਕਰਦੀ ਹੋਈ ਅਗਲੇ ਪੜਾਅ ਵੱਲ ਵਧ ਰਹੀ ਸੀ।
Photoਇਸ ਸ਼ਹੀਦੀ ਮਾਰਚ ਦੌਰਾਨ ਗੁਰੂ ਜੀ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਦੁਆਰਾ ਪੂਰੇ ਜਾਹੋ ਜਲਾਅ ਨਾਲ ਗੱਤਕੇ ਦੇ ਜੌਹਰ ਦਿਖਾਏ ਗਏ। ਦੱਸ ਦੇਈਏ ਕਿ ਇਸ ਮਾਰਚ ਦੀ ਖਾਸ ਗੱਲ ਇਹ ਸੀ ਕਿ ਸਾਹਿਬਜ਼ਾਦਿਆਂ ਨੂੰ ਪ੍ਰਣਾਮ ਕਰਨ ਲਈ ਵੱਖ-ਵੱਖ ਧਰਮਾਂ ਅਤੇ ਜੱਥੇਬੰਦੀਆਂ ਨਾਲ ਸੰਬੰਧਿਤ ਵੱਡੀ ਗਿਣਤੀ ‘ਚ ਆਈ ਸੰਗਤ ਨੇ ਇਸ ਮੌਕੇ ਧਾਰਮਿਕ ਇਕੱਤਰਤਾ ਦਾ ਸੰਦੇਸ਼ ਦਿੱਤਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।