ਅਰੁਨਾ ਚੌਧਰੀ ਨੇ 34 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Dec 23, 2020, 3:17 pm IST
Updated : Dec 23, 2020, 3:17 pm IST
SHARE ARTICLE
Empowering women; Aruna Chaudhary hands over appointment letters to 34 Anganwadi Supervisors
Empowering women; Aruna Chaudhary hands over appointment letters to 34 Anganwadi Supervisors

ਕਿਹਾ, ਸਰਕਾਰੀ ਪ੍ਰੋਗਰਾਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਯੋਗਦਾਨ ਪਾਉਣਗੀਆਂ ਸੁਪਰਵਾਈਜ਼ਰਾਂ

ਚੰਡੀਗੜ : ਔਰਤਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰ ਕੇ ਵੱਧ ਅਖਤਿਆਰ ਦੇਣ ਦੀ ਪਹਿਲਕਦਮੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ 34 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਤੋਂ ਇਕ ਮਹੀਨਾ ਪਹਿਲਾਂ ਵੀ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸਨ।

Punjab Bhawan Punjab Bhawan

ਇੱਥੇ ਅੱਜ ਪੰਜਾਬ ਭਵਨ ਵਿੱਚ ਕਰਵਾਏ ਸਮਾਗਮ ਦੌਰਾਨ ਐਕਸ ਸਰਵਿਸਮੈਨ ਤੇ ਖੇਡ ਕੋਟੇ ਵਿੱਚੋਂ ਤਰੱਕੀ ਹਾਸਲ ਇਨਾਂ 34 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਵਿਭਾਗ ਵਿੱਚ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਵਰਕਰਾਂ ਨੂੰ ਤਰੱਕੀ ਦੇ ਕੇ ਸੁਪਰਵਾਈਜ਼ਰ ਬਣਾਉਣ ਨਾਲ ਨਾ ਸਿਰਫ਼ ਵਿਭਾਗ ਨੂੰ ਮਜ਼ਬੂਤੀ ਮਿਲੇਗੀ

Captain Amarinder Singh Captain Amarinder Singh

ਸਗੋਂ ਸੂਬੇ ਦੀ ਨਵੀਂ ਪੀੜੀ ਨੂੰ ਪੌਸ਼ਟਿਕ ਖੁਰਾਕ ਤੇ ਸਿਹਤਮੰਦ ਵਾਤਾਵਰਣ ਦੇਣ ਵਿੱਚ ਮਦਦ ਤੋਂ ਇਲਾਵਾ ਸੂਬੇ ਵਿੱਚ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਸਮਾਂਬੱਧ ਜਾਣਕਾਰੀ ਦੇਣ ਵਿੱਚ ਵੀ ਇਹ ਸੁਪਰਵਾਈਜ਼ਰ ਅਹਿਮ ਯੋਗਦਾਨ ਪਾਉਣਗੀਆਂ। ਸਰਕਾਰੀ ਨੌਕਰੀਆਂ ਵਿੱਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਅਤੇ ਪੰਚਾਇਤੀ ਚੋਣਾਂ ਵਿੱਚ 50 ਫੀਸਦੀ ਸੀਟਾਂ ਰਾਖਵੀਆਂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਲੱਖ ਨੌਕਰੀਆਂ ਸਰਕਾਰੀ ਖੇਤਰ ਵਿੱਚ ਦੇਣ ਦਾ ਐਲਾਨ ਕੀਤਾ ਹੈ

ARUNA CHAUDHARY ARUNA CHAUDHARY

ਜਿਸ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।  ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਸੰਯੁਕਤ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਗੁਰਜਿੰਦਰ ਸਿੰਘ ਮੌੜ ਵੀ ਮੌਜੂਦ ਸਨ। ਅਰੁਨਾ ਚੌਧਰੀ ਨੇ ਔਰਤਾਂ ਨੂੰ ਲੋਕ ਸੇਵਾ ਲਈ ਸਿਆਸਤ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਨਾਲ ਔਰਤਾਂ ਦੇ ਸ਼ਕਤੀਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਮਦਦ ਮਿਲੇਗੀ।

ਕੈਬਨਿਟ ਮੰਤਰੀ ਨੇ ਸਪੱਸ਼ਟ ਕਿਹਾ ਕਿ ਮੁੱਖ ਮੰਤਰੀ ਦੇ ਉਦੇਸ਼ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸਾਡੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਖ਼ਾਲੀ ਆਸਾਮੀਆਂ ਭਰੀਆਂ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:48 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM
Advertisement